ਅੰਤਰਰਾਸ਼ਟਰੀ ਸਮਾਗਮ ਦੌਰਾਨ ਮਾਸਟਰ ਸੰਜੀਵ ਧਰਮਾਣੀ ਤੇ ਉਨ੍ਹਾਂ ਦੇ ਸਕੂਲ ਦੇ ਵਿਦਿਆਰਥੀਆਂ ਦਾ ਹੋਇਆ ਸਨਮਾਨ

 ਸ੍ਰੀ ਅਨੰਦਪੁਰ ਸਾਹਿਬ  (ਸਮਾਜ ਵੀਕਲੀ) ਪੰਜਾਬ ਭਵਨ ਸਰੀ ਕੈਨੇਡਾ ਦੇ ਸੰਸਥਾਪਕ ਅਤੇ ਪਰਉਪਕਾਰੀ ਸ਼ਖਸ਼ੀਅਤ ਸ੍ਰੀ ਸੁੱਖੀ ਬਾਠ ਅਤੇ ਉਹਨਾਂ ਦੀ ਟੀਮ ਵਲੋਂ ਰੂਪਨਗਰ ਵਿਖੇ ਹੋਏ ਅੰਤਰਰਾਸ਼ਟਰੀ ਪ੍ਰੋਜੈਕਟ  ” ਨਵੀਆਂ ਕਲਮਾਂ – ਨਵੀਂ ਉਡਾਨ ” ਪ੍ਰੋਗਰਾਮ ਦੇ ਤਹਿਤ ਵਿਦਿਆਰਥੀਆਂ ਨੂੰ ਸਾਹਿਤ ਨਾਲ਼ ਜੋੜਨ ਦੇ ਲਈ ਨਿਰੰਤਰ ਕੀਤੇ ਜਾ ਰਹੇ ਵਿਸ਼ੇਸ਼ ਉਪਰਾਲਿਆਂ ਦੇ ਲਈ ਮਾਸਟਰ ਸੰਜੀਵ ਧਰਮਾਣੀ ਤੇ ਉਹਨਾਂ ਦੇ ਸਕੂਲ ਦੇ ਵਿਦਿਆਰਥੀਆਂ ( ਬਾਲ – ਲੇਖਕਾਂ ) ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪ੍ਰੋਜੈਕਟ ਦੀ ਰੂਪਨਗਰ ਜ਼ਿਲ੍ਹੇ ਦੀ ਪੁਸਤਕ  ” ਨਵੀਆਂ ਕਲਮਾਂ – ਨਵੀਂ ਉਡਾਨ ” ਰਿਲੀਜ਼ ਕੀਤੀ ਗਈ , ਜਿਸ ਦੇ ਵਿੱਚ ਮਾਸਟਰ ਸੰਜੀਵ ਧਰਮਾਣੀ ਦੇ ਸਕੂਲ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਗੰਭੀਰਪੁਰ ਲੋਅਰ ਦੇ ਸੱਤ ਵਿਦਿਆਰਥੀਆਂ ਨਵਰਾਜ ਸਿੰਘ , ਰਣਵੀਰ ਸਿੰਘ , ਹਰਪ੍ਰੀਤ ਸਿੰਘ , ਬਲਜੋਤ ਸਿੰਘ , ਸੁਮਨਪ੍ਰੀਤ ਕੌਰ , ਨਵਦੀਪ ਕੌਰ , ਤਰਨਦੀਪ ਕੌਰ ਦੀਆਂ ਰਚਨਾਵਾਂ ਦਰਜ ਹਨ। ਇਸ ਤੋਂ ਇਲਾਵਾ ਬਾਲ – ਲੇਖਕਾਂ ਜਸਵਿੰਦਰ ਸਿੰਘ , ਅੰਮ੍ਰਿਤਪਾਲ ਸਿੰਘ , ਸੁਖਮਨ ਸਿੰਘ , ਹਰਸਾਹਿਬ ਸਿੰਘ ਨੂੰ ਵੀ ਸੁੱਖੀ ਬਾਠ ਵਲੋਂ ਇਹਨਾਂ ਸਾਰੇ ਵਿਦਿਆਰਥੀਆਂ ਨੂੰ ਮੈਡਲ , ਸਨਮਾਨ – ਪੱਤਰ ਅਤੇ ਨਵੀਂ ਪ੍ਰਕਾਸ਼ਿਤ ਹੋਈ ਪੁਸਤਕ ” ਨਵੀਆਂ ਕਲਮਾਂ – ਨਵੀਂ ਉਡਾਨ ” ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਮਾਸਟਰ ਸੰਜੀਵ ਧਰਮਾਣੀ ਨੇ ਪੰਜਾਬ ਭਵਨ ਸਰੀ ਕੈਨੇਡਾ ਦੀ ਸਮੁੱਚੀ ਟੀਮ ਅਤੇ ਸ਼੍ਰੀ ਸੁੱਖੀ ਬਾਠ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly 
Previous articleਅੰਤਰਰਾਸ਼ਟਰੀ ਪ੍ਰੋਜੈਕਟ ਦੇ ਸਮਾਗਮ ਦੌਰਾਨ ਮਾਸਟਰ ਸੰਜੀਵ ਧਰਮਾਣੀ ਦਾ ਹੋਇਆ ਸਨਮਾਨ
Next articleਜੀ ਡੀ ਗੋਇਨਕਾ ਸਕੂਲ ਦੇ ਵਿਦਿਆਰਥੀਆਂ ਨੇ ਕਰਾਟੇ ਚੈਂਪੀਅਨਸ਼ਿਪ ‘ਚ ਹਾਸਲ ਕੀਤੇ 24 ਤਗਮੇ,13 ਸੋਨੇ, 6 ਚਾਂਦੀ ਅਤੇ 5 ਕਾਂਸੇ ਦੇ ਤਗਮੇ ਕੀਤੇ ਹਾਸਲ