ਸਰਕਾਰੀ ਪ੍ਰਾਇਮਰੀ ਸਕੂਲ ਚੱਕ ਸਾਹਬੂ ਦੇ ਵਿਦਿਆਥੀਆਂ ਨੂੰ ਵਰਦੀਆਂ ਵੰਡੀਆਂ

ਫਿਲੌਰ/ਅੱਪਰਾ (ਸਮਾਜ ਵੀਕਲੀ) (ਜੱਸੀ)-ਕਰੀਬੀ ਪਿੰਡ ਚੱਕ ਸਾਹਬੂ ਵਿਖੇ ਸਥਿਤ ਸਰਕਾਰੀ ਪ੍ਰਾਇਮਰੀ ਸਕੂਲ ਦੇ ਸਾਰੇ ਹੀ ਵਿਦਿਆਰਥੀਆਂ ਨੂੰ  ਸਰਕਾਰ ਵਲੋਂ ਭੇਜੀਆਂ ਗਈਆਂ ਵਰਦੀਆਂ ਵੰਡੀਆਂ ਗਈਆਂ | ਇਸ ਮੌਕੇ ਮਾਸਟਰ ਨਰਿੰਦਰ ਸਿੰਘ ਨੇ ਦੱਸਿਆ ਕਿ ਸਕੂਲ ਦੇ ਸਾਰੇ ਹੀ ਵਿਦਿਆਰਥੀਆਂ ਨੂੰ  ਪੈਂਟ, ਸ਼ਰਟ, ਕੋਟੀਆਂ, ਟੋਪੀਆਂ, ਬੂਟ, ਜੁਰਾਬਾਂ ਤੇ ਟਾਈਆਂ ਵੰਡੀਆਂ ਗਈਆਂ | ਇਸ ਮੌਕੇ ਚੈਅਰਪਰਸਨ ਸੁਨੀਤਾ ਰਾਣੀ, ਕਮਲ ਕੁਮਾਰ ਸਮਾਜ ਸੇਵਕ, ਮਾਸਟਰ ਨਰਿੰਦਰ ਸਿੰਘ, ਮੈਡਮ ਕੁਲਦੀਪ ਕੌਰ, ਮੈਡਮ ਜਸਵਿੰਦਰ ਕੌਰ, ਮੈਡਮ ਨਵਦੀਪ ਕੌਰ ਤੇ ਸਮੂਹ ਵਿਦਿਆਰਥੀ ਹਾਜ਼ਰ ਸਨ |

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly 

Previous articleਸਫ਼ਲਤਾ ਦਾ ਅਸਲੀ ਰਾਜ
Next articleਅੰਬਾਂ ਵਾਲੀ ਬੰਬੀ