ਕੰਪੀਟੈਸੀ ਅਚੀਵਮੈਟ ਪ੍ਰੀਖਿਆ ਦਾ ਸ਼ੇਖੂਪੁਰ ਸਕੂਲ ਵਿਖੇ ਜ਼ਿਲ੍ਹਾ ਸਿੱਖਿਆ ਅਧਿਕਾਰੀ ਤੇ ਜ਼ਿਲ੍ਹਾ ਕੋਆਰਡੀਨੇਟਰ (ਸਮੱਰਥ) ਦੁਆਰਾ ਨਿਰੀਖਣ

ਕਪੂਰਥਲਾ, (ਸਮਾਜ ਵੀਕਲੀ) ( ਕੌੜਾ)– ਵਿਦਿਆਰਥੀਆਂ ਅੰਦਰ ਕੁਸ਼ਲਤਾ ਵਧਾਉਣ ਦੇ ਪ੍ਰੋਗਰਾਮ ਕੰਪੀਟੈਸੀ ਅਚੀਵਮੈਟ ਪ੍ਰੋਗਰਾਮ  ਤਹਿਤ ਕਰਾਏ ਜਾ ਰਹੇ ਟੈਸਟ ਸਬੰਧੀ ਸਰਕਾਰੀ ਐਲੀਮੈਂਟਰੀ ਸੇਲਫ਼ਮੇਡ ਸਮਾਰਟ ਸਕੂਲ ਸ਼ੇਖੂਪੁਰ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ(ਐ. ਸਿ.) ਕਪੂਰਥਲਾ ਮਮਤਾ ਬਜਾਜ ਅਤੇ ਜ਼ਿਲ੍ਹਾ ਕੋਆਰਡੀਨੇਟਰ ਹਰਮਿੰਦਰ ਸਿੰਘ ਜੋਸਨ ਦੁਆਰਾ ਨਿਰੀਖਣ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਵੱਲੋਂ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਗਿਆ ਕਿ ਵਿਦਿਆਰਥੀਆਂ ਦੀ ਕੁਸ਼ਲਤਾ ਵਧਾਉਣ ਦੇ ਪ੍ਰੋਗਰਾਮ ਤਹਿਤ ਸਿੱਖਿਆ ਵਿਭਾਗ ਵੱਲੋਂ ਤੀਜੀ ਤੋਂ ਦਸਵੀਂ ਤੱਕ ਦੇ ਵਿਦਿਆਰਥੀਆਂ ਵਾਸਤੇ ਹਫਤਾਵਾਰੀ ਅਭਿਆਸ ਸ਼ੀਟਾਂ ਸਕੂਲਾਂ ਅੰਦਰ ਭੇਜੀਆਂ ਜਾ ਰਹੀਆਂ ਹਨ। ਓਹਨਾਂ ਅਧਿਆਪਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਵੱਧ ਤੋਂ ਵੱਧ ਵਿਦਿਆਰਥੀਆਂ ਨੂੰ ਮਿਹਨਤ ਕਰਵਾ ਕੇ ਨੈਸ਼ਨਲ ਅਚੀਵਮੈਂਟ ਸਰਵੇ ਦੀ ਪ੍ਰੀਖਿਆ ਲਈ ਤਿਆਰੀ ਕਰਵਾਉਣ। ਨਿਰੀਖਣ ਦੌਰਾਨ ਉਨ੍ਹਾਂ ਸੈਂਟਰ ਹੈੱਡ ਟੀਚਰ ਜੈਮਲ ਸਿੰਘ ਅਤੇ ਸਕੂਲ ਅਧਿਆਪਕਾਂ ਵੱਲੋਂ ਸਕੂਲ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਨਾਲ ਸਕੂਲ ਦੀ ਕਾਇਆ ਕਲਪ ਕਰਨ ਅਤੇ ਵਿਦਿਆਰਥੀਆਂ ਨੂੰ ਕਰਵਾਈ ਜਾ ਰਹੀ ਮਿਹਨਤ ਦੀ ਭਰਪੂਰ ਸ਼ਲਾਘਾ ਕੀਤੀ। ਇਸ ਮੌਕੇ ਨੀਤੂ ਆਨੰਦ, ਕੁਲਦੀਪ ਕੌਰ, ਮਮਤਾ ਦੇਵੀ, ਰਚਨਾ ਪੁਰੀ, ਸ਼ੈਲਜਾ ਸ਼ਰਮਾ, ਕਮਲਦੀਪ ਬਾਵਾ, ਮੋਨਿਕਾ ਅਰੋੜਾ, ਮਨਮੋਹਨ ਕੌਰ, ਬਰਿੰਦਾ ਸ਼ਰਮਾ, ਸ਼ੰਮਾ ਰਾਣੀ ਆਦਿ ਅਧਿਆਪਕ ਹਾਜ਼ਰ ਸਨ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly 

Previous articleਐੱਸ ਡੀ ਕਾਲਜ ‘ਚ ਅਜ਼ਾਦੀ ਦੀ 78ਵੀਂ ਵਰ੍ਹੇਗੰਢ ਨੂੰ ਸਮਰਪਿਤ ਸਮਾਗਮ
Next articleਮਨਪ੍ਰੀਤ ਸਿੰਘ ਬੰਟੀ ਦੀ ਸਿਹਤ ਦਾ ਪਤਾ ਲੈਣ ਲਈ ਜਥੇਦਾਰ ਗਿਆਨੀ ਰਘਬੀਰ ਸਿੰਘ ਜੀ ਉਹਨਾਂ ਦੇ ਗ੍ਰਹਿ ਪੁੱਜੇ