ਕਪੂਰਥਲਾ, (ਸਮਾਜ ਵੀਕਲੀ) (ਕੌੜਾ)- ਬੀਤੀ ਰਾਤ ਪਿੰਡ ਮੇਵਾ ਸਿੰਘ ਵਾਲ ਦੇ ਹੈਲਥ ਸੈਂਟਰ ਵਿਖੇ ਚੋਰੀ ਹੋਣ ਦਾ ਸਮਾਂਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੈਂਟਰ ਵਿਖੇ ਕੰਮ ਕਰਦੇ ਸਫਾਈ ਸੇਵਕ ਤਰਸੇਮ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਚੋਰਾਂ ਦੁਆਰਾ ਹੈਲਥ ਸੈਂਟਰ ਦੇ ਤਾਲੇ ਤੋੜ ਕੇ ਕਾਫੀ ਕੀਮਤੀ ਸਮਾਨ ਚੋਰੀ ਕੀਤਾ ਗਿਆ। ਜਿਸ ਵਿੱਚ ਕੰਪਿਊਟਰ, ਵੇਟ ਮਸ਼ੀਨ, ਪ੍ਰਿੰਟਰ ਦਵਾਈਆਂ ਤੇ ਹੋਰ ਕਈ ਤਰ੍ਹਾਂ ਦਾ ਕੀਮਤੀ ਸਮਾਨ ਚੋਰਾਂ ਦੁਆਰਾ ਚੋਰੀ ਕਰ ਲਿਆ ਗਿਆ। ਉਹਨਾਂ ਦੱਸਿਆ ਕਿ ਇਸ ਦਾ ਪਤਾ ਉਹਨਾਂ ਨੂੰ ਸਵੇਰ ਸਮੇਂ ਹੈਲਥ ਸੈਂਟਰ
ਵਿਖੇ ਸਫਾਈ ਕਰਨ ਲਈ ਆਉਣ ਤੇ ਪਤਾ ਲੱਗਾ। ਉਹਨਾਂ ਦੱਸਿਆ ਕਿ ਇਸ ਸਬੰਧੀ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾ ਦਿੱਤੀ ਗਈ ਹੈ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly