ਸੈਂਟਰ ਪੱਧਰੀ ਖੇਡਾਂ ਦਾ ਉਦਘਾਟਨ ਸਕੂਲ ਦੀਆਂ ਪੰਜ ਬੱਚੀਆਂ ਵੱਲੋਂ ਰੀਬਨ ਕੱਟ ਕੇ ਕੀਤਾ ਕੋਟਫੱਤਾ

(ਸਮਾਜ ਵੀਕਲੀ)  ਸੈਂਟਰ ਕਟਾਰ ਸਿੰਘ ਵਾਲਾ ਦੀਆਂ ਸੈਂਟਰ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਫੂਸ ਮੰਡੀ ਵਿਖੇ ਸਿੱਖਿਆ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕਰਵਾਈਆਂ ਗਈਆਂ।ਧੀਆਂ ਨੂੰ ਸਮਰਪਿਤ ਇਨ੍ਹਾਂ ਖੇਡਾਂ ਦਾ ਉਦਘਾਟਨ ਸਕੂਲ ਦੀਆਂ ਪੰਜ ਬੱਚੀਆਂ ਵੱਲੋਂ ਰੀਬਨ ਕੱਟ ਕੇ ਕੀਤਾ ਗਿਆ। ਇਸ ਮੌਕੇ ਸੈਂਟਰ ਹੈੱਡ ਟੀਚਰ ਰਣਵੀਰ ਸਿੰਘ ਵੱਲੋਂ ਵੱਖ ਵੱਖ ਟੀਮਾਂ ਨਾਲ ਜਾਣ ਪਹਿਚਾਣ ਕੀਤੀ ਅਤੇ ਉਨ੍ਹਾਂ ਦੀ ਹੌਂਸਲਾ ਅਫਜ਼ਾਈ ਕਰਦੇ ਹੋਏ ਕਿਹਾ ਕਿ ਖੇਡਾਂ ਸਿੱਖਿਆ ਦਾ ਅਨਿੱਖੜਵਾਂ ਅੰਗ ਹਨ ਇਨ੍ਹਾਂ ਨਾਲ ਬੱਚਿਆਂ ਦਾ ਸਰਵਪੱਖੀ ਵਿਕਾਸ ਹੁੰਦਾ ਹੈ। ਹਰ ਵਿਦਿਆਰਥੀ ਨੂੰ ਖੇਡਾਂ ਵਿੱਚ ਭਾਗ ਲੈਣਾ ਚਾਹੀਦਾ ਹੈ। ਉਹਨਾਂ ਵੱਲੋਂ ਸੈਂਟਰ ਪੱਧਰੀ ਖੇਡਾਂ ਨੂੰ ਕਰਵਾਉਣ ਲਈ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਫੂਸ ਮੰਡੀ ਦੇ ਹੈੱਡਟੀਚਰ ਹਰਜੀਤਪਾਲ ਕੌਰ ਅਤੇ ਸਮੂਹ ਸਟਾਫ ਦਾ ਧੰਨਵਾਦ ਕੀਤਾ ਅਤੇ ਕਲੱਸਟਰ ਲੈਵਲ ਤੇ ਖੇਡਾਂ ਵਿੱਚ ਡਿਊਟੀ ਦੇਣ ਵਾਲੇ ਸਮੂਹ ਅਧਿਆਪਕਾਂ ਦੀ ਪ੍ਰਸ਼ੰਸਾ ਕੀਤੀ। ਇਸ ਮੌਕੇ ਬਲਾਕ ਸਪੋਰਟਸ ਅਫ਼ਸਰ ਬਲਰਾਜ ਸਿੰਘ ਵੱਲੋਂ ਜੇਤੂ ਬੱਚਿਆਂ ਨੂੰ ਇਨਾਮ ਵੰਡੇ ਗਏ। ਉਹਨਾਂ ਨੇ ਬੱਚਿਆਂ ਨੂੰ ਖੇਡਾਂ ਨਾਲ ਜੁੜਨ ਤੇ ਨਿਰੰਤਰ ਮਿਹਨਤ ਕਰਨ ਲਈ ਪ੍ਰੇਰਦਿਆਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਵਿੱਚ ਸਹਿਣਸ਼ੀਲਤਾ ਅਤੇ ਅਨੁਸਾਸ਼ਨ ਦੀ ਭਾਵਨਾ ਪੈਦਾ ਕਰਦੀਆਂ ਹਨਸਾਰੇ ਵਿਦਿਆਰਥੀਆਂ ਲਈ ਖੇਡਾਂ ਜਰੂਰੀ ਹਨ।ਪਰਮਿੰਦਰ ਸਿੰਘ ਨੇ ਕਿਹਾ ਕਿ ਖੇਡਾਂ ਸਾਰੇ ਵਿਦਿਆਰਥੀਆਂ ਲਈ ਜਰੂਰੀ ਹਨ।ਅਧਿਆਪਕ ਗੁਰਜੀਤ ਸਿੰਘ ਜੱਸੀ ਵੱਲੋਂ ਵੱਖ-ਵੱਖ ਮੁਕਾਬਲਿਆਂ ਦੇ ਜੇਤੂ ਬੱਚਿਆਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਅੱਜ ਹੋਏ ਮੁਕਾਬਲਿਆ ਵਿੱਚ ਸ਼ਤਰੰਜ ਲੜਕੇ ਅਤੇ ਲੜਕੀਆਂ ਵਿੱਚ ਸਿਲਵਰ ਓਕਸ ਸਕੂਲ ਨੇ ਪਹਿਲਾ ਸਥਾਨ ਅਤੇ ਦਾ ਮਿਲੇਨੀਅਮ ਨੇ ਦੂਸਰਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਸੈਂਟਰ ਦੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦੇ ਟੀਚਰਜ ਅਤੇ ਹੈੱਡ ਟੀਚਰ ਕਿਰਨਜੀਤ ਕੌਰ, ਅਮਨਦੀਪ ਕੌਰ, ਅਮਰਦੀਪ ਕੌਰ, ਸੁਖਪ੍ਰੀਤ ਕੌਰ ਹਾਜ਼ਰ ਸਨ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly 

Previous articleਕੀ (ਮੰਕੀਪੌਕਸ) ਬਾਂਦਰਪੌਕਸ ਇੱਕ ਘਾਤਕ ਬਿਮਾਰੀ ਹੈ?
Next articleਸਿੱਖ ਗੁਰੂ ਦੇ