ਮਾਨਸਾ, (ਸਮਾਜ ਵੀਕਲੀ) ਡਿਪਟੀ ਡਾਇਰੈਕਟਰ ਐਨ ਵੀ ਬੀ ਸੀ ਪੀ ਪੰਜਾਬ ਦੇ ਨਿਰਦੇਸ਼ ਅਨੁਸਾਰ ਇਸ ਸ਼ੁਕਰਵਾਰ ਐਂਟੀ ਡੇਂਗੂ ਕੰਪੇਨ ਤਹਿਤ ਰੋਡਵੇਜ਼ ਵਰਕਸ਼ਾਪਾਂ, ਬੱਸ ਸਟੈਂਡ ਅਤੇ ਰੇਲਵੇ ਸਟੇਸ਼ਨਾਂ ਤੇ ਲਾਰਵਾ ਚੈੱਕ ਕੀਤਾ ਜਾ ਰਿਹਾ ਹੈ। ਸਿਵਲ ਸਰਜਨ ਮਾਨਸਾ ਡਾ ਰਣਜੀਤ ਸਿੰਘ ਰਾਏ ਅਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਸ੍ਰੀ ਸੰਤੋਸ਼ ਭਾਰਤੀ ਦੀ ਅਗਵਾਈ ਹੇਠ ਮਾਨਸਾ ਜ਼ਿਲੇ ਵਿੱਚ ਸਿਹਤ ਕਰਮਚਾਰੀ ਆਪਣੇ ਆਪਣੇ ਏਰੀਏ ਵਿੱਚ ਰੋਡਵੇਜ਼ ਵਰਕਸ਼ਾਪਾਂ, ਬੱਸ ਸਟੈਂਡ ਅਤੇ ਰੇਲਵੇ ਸਟੇਸ਼ਨਾਂ ਤੇ ਵਿਸ਼ੇਸ਼ ਸਰਵੇ ਕਰਕੇ ਡੇਂਗੂ ਦਾ ਲਾਰਵਾ ਚੈੱਕ ਕਰ ਰਹੇ ਹਨ ਅਤੇ ਡੇਂਗੂ ਤੋਂ ਬਚਾਅ ਸਬੰਧੀ ਜਾਗਰੂਕਤਾ ਜਾਣਕਾਰੀ ਦੇ ਰਹੇ ਹਨ।
ਇਸੇ ਲੜੀ ਤਹਿਤ ਐਸ ਐਮ ਓ ਖਿਆਲਾ ਕਲਾਂ ਡਾਕਟਰ ਰਵਿੰਦਰ ਕੁਮਾਰ ਦੀ ਦੇਖਰੇਖ ਹੇਠ ਸਿਹਤ ਬਲਾਕ ਖਿਆਲਾ ਕਲਾਂ ਅਧੀਨ ਆਉਂਦੇ ਸਬ ਸੈਂਟਰਾਂ ਤੇ ਤੈਨਾਤ ਸਿਹਤ ਕਰਮਚਾਰੀਆਂ ਨੇ ਆਪਣੇ ਏਰੀਏ ਵਿੱਚ ਆਉਂਦੀਆਂ ਰੋਡਵੇਜ਼ ਵਰਕਸ਼ਾਪਾਂ, ਬੱਸ ਸਟੈਂਡ ਅਤੇ ਰੇਲਵੇ ਸਟੇਸ਼ਨਾਂ ਤੇ ਜਾਗਰੂਕਤਾ ਗਤੀਵਿਧੀਆਂ ਕੀਤੀਆਂ। ਫਫੜੇ ਭਾਈਕੇ, ਦਲੇਲ ਸਿੰਘ ਵਾਲਾ, ਬੱਪੀਆਣਾ, ਭੀਖੀ, ਭੈਣੀ ਬਾਘਾ, ਅਕਲੀਆ, ਚਕੇਰੀਆਂ, ਨਰਿੰਦਰਪੁਰਾ, ਕੋਟਲੀ , ਘਰਾਗਣਾ ਆਦਿ ਪਿੰਡਾਂ ਵਿੱਚ ਉਪਰੋਕਤ ਥਾਵਾਂ ਤੇ ਡੇਂਗੂ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਗਈਆਂ। ਇਸ ਮੌਕੇ ਜਾਣਕਾਰੀ ਦਿੰਦਿਆਂ ਸਿਹਤ ਸੁਪਰਵਾਈਜ਼ਰ ਸਰਬਜੀਤ ਸਿੰਘ ਨੇ ਕਿਹਾ ਕਿ ਬਰਸਾਤਾਂ ਤੋਂ ਬਾਅਦ ਡੇਂਗੂ ਦੇ ਕੇਸ ਵਧਣ ਦਾ ਖਦਸ਼ਾ ਹੁੰਦਾ ਹੈ। ਉਨ੍ਹਾਂ ਦੱਸਿਆ ਕਿ ਡੇਂਗੂ ਫੈਲਾਉਣ ਵਾਲੇ ਮੱਛਰ ਦਾ ਲਾਰਵਾ ਸਾਫ਼ ਅਤੇ ਖੜ੍ਹੇ ਪਾਣੀ ਤੇ ਪਨਪਦਾ ਹੈ। ਇਹ ਕਰਕੇ ਸਾਫ਼ ਪਾਣੀ ਦੀਆਂ ਟੈਂਕੀਆਂ ਨੂੰ ਢੱਕ ਕੇ ਰੱਖੋ ਅਤੇ ਸਰੀਰ ਨੂੰ ਢਕਣ ਵਾਲੇ ਕੱਪੜੇ ਪਹਿਨੋ। ਇਸ ਮੌਕੇ ਖੁਸ਼ਵਿੰਦਰ ਸਿੰਘ, ਗੁਰਦੀਪ ਸਿੰਘ, ਜਗਦੀਸ਼ ਸਿੰਘ, ਗੁਰਜੰਟ ਸਿੰਘ, ਸੁਖਪਾਲ ਸਿੰਘ, ਮਨਦੀਪ ਸਿੰਘ, ਕੁਲਵਿੰਦਰ ਸਿੰਘ, ਰਵਿੰਦਰ ਕੁਮਾਰ, ਮਨੋਜ ਕੁਮਾਰ, ਸੁਖਵਿੰਦਰ ਸਿੰਘ, ਮੱਖਣ ਸਿੰਘ, ਰੁਪਿੰਦਰ ਸਿੰਘ, ਪਰਵਿੰਦਰ ਕੁਮਾਰ ਆਦਿ ਹਾਜ਼ਰ ਸਨ।
https://play.google.com/store/apps/details?id=in.yourhost.samajweekly