ਪਟਿਆਲਾ (ਸਮਾਜ ਵੀਕਲੀ) (ਰਮੇਸ਼ਵਰ ਸਿੰਘ ) ਪੰਜਾਬ ਸਿੱਖਿਆ ਵਿਭਾਗ ਵੱਲੋਂ ਉੱਚ ਸਿੱਖਿਆ ਅਧਿਕਾਰੀਆਂ ਦੀਆਂ ਕੀਤੀਆਂ ਗਈਆਂ ਬਦਲੀਆਂ ਵਿੱਚ ਸ਼੍ਰੀਮਤੀ ਨਰੇਸ਼ ਕੁਮਾਰੀ ਜੈਨ ਨੂੰ ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਾਡਲ ਟਾਊਨ ਪਟਿਆਲਾ ਦਾ ਪ੍ਰਿੰਸੀਪਲ ਨਿਯੁਕਤ ਕੀਤਾ ਗਿਆ ਹੈ ।ਅੱਜ ਉਹਨਾਂ ਆਪਣਾ ਅਹੁਦਾ ਸੰਭਾਲਦਿਆਂ ਆਸ ਪ੍ਰਗਟ ਕੀਤੀ ਕਿ ਉਹ ਵਿਭਾਗ,ਐਸ.ਐਮ.ਸੀ, ਅਧਿਆਪਕਾਂ ਅਤੇ ਵਿਦਿਆਰਥੀਆਂ ਦੇ ਸਹਿਯੋਗ ਨਾਲ ਸਕੂਲ ਨੂੰ ਬੁਲੰਦੀਆਂ ਤੇ ਪਹੁੰਚਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡਣਗੇ।ਸਮੂਹ ਸਟਾਫ ਵੱਲੋਂ ਉਹਨਾਂ ਨੂੰ ਬੁੱਕੇ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਤੇ ਸ੍ਰੀਪਾਲ ਸ਼ਰਮਾ,ਨਵਕਿਰਨ ਕੌਰ,ਸੁਮਨ ਬੱਤਰਾ, ਕਲਰਕ ਅਮਨਦੀਪ ਕੌਰ,ਰਵਿੰਦਰ ਕੌਰ, ਪਵਨ ਕੁਮਾਰ,ਸੰਦੀਪ ਕੁਮਾਰ ਆਦਿ ਤੋਂ ਬਿਨਾਂ ਸੋਸ਼ਲ ਮੀਡੀਆ ਟੀਮ ਦੇ ਇੰਚਾਰਜ ਹਰਪ੍ਰੀਤ ਕੌਰ ਤੇ ਸਹਾਇਕ ਇੰਚਾਰਜ ਲੈਕਚਰਾਰ ਰਜਿੰਦਰ ਸਿੰਘ ਵੀ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly