ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਨੇ ਅੱਜ ਟੈਸਟ ਦਿੱਤਾ

ਜਗਰਾਉਂ  (ਸਮਾਜ ਵੀਕਲੀ) (ਚਰਨਜੀਤ ਸੱਲ੍ਹਾ ) ਬਾਬਾ ਸਾਹਿਬ ਡਾ. ਬੀ.ਆਰ ਅੰਬੇਡਕਰ ਜੀ ਦੀ ਕਿਤਾਬ ਤੇ’ ਅਧਾਰਿਤ ਜਗਰਾਉਂ ਤਹਿਸੀਲ ਦੇ ਵੱਖ-ਵੱਖ ਸਕੂਲਾਂ ਕਾਲਜਾਂ ਵਿੱਚ 15ਵੀਂ ਮੁਕਾਬਲੇ ਦੀ ਪ੍ਰੀਖਿਆ ਕਰਵਾਈ ਗਈ ਜੋ ਕਿ ਪ੍ਰਬੁੱਧ ਭਾਰਤ ਫਾਉਂਡੇਸ਼ਨ ਡੱਲੇਵਾਲ ਪੰਜਾਬ ਵੱਲੋਂ ਆਯੋਜਿਤ ਕੀਤੀ ਗਈ। ਇਸ ਵਿੱਚ ਜਗਰਾਉਂ ਤਹਿਸੀਲ ਦੇ ਵੱਖ- ਵੱਖ ਸਕੂਲਾਂ ਕਾਲਜਾਂ ਦੇ ਵਿਦਿਆਰਥੀਆਂ ਨੇ ਵਧ ਚੜ੍ਹ ਕੇ ਸ਼ਮੂਲੀਅਤ ਕੀਤੀ। ਬਾਮਸੇਫ,ਡਾ.ਅੰਬੇਡਕਰ ਟਰੱਸਟ ਜਗਰਾਉਂ ਦੇ ਮੈਂਬਰਾਂ ਅਤੇ ਹੋਰ ਬਹੁਤ ਸਾਰੇ ਕਰਮਚਾਰੀਆਂ ਨੇ ਪ੍ਰਧਾਨ ਲੈਕਚਰਾਰ ਅਮਰਜੀਤ ਸਿੰਘ ਚੀਮਾ ਦੀ ਅਗਵਾਈ ਹੇਠ ਇਹ ਡਿਊਟੀ ਉਤਸ਼ਾਹ ਪੂਰਵਕ ਨਿਭਾਈ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly 

Previous articleਕੋਲਕਾਤਾ ਕਾਂਡ ਵਿਰੁੱਧ ਨਵਜੋਤ ਸਾਹਿਤ ਸੰਸਥਾ ਔੜ ਵਲੋਂ ਰੋਸ
Next articleਸ ਕੁਲਦੀਪ ਸਿੰਘ ਸਰਦੂਲਗੜ੍ਹ ਨੂੰ ਮਿਲ਼ਨੀ ਸਮੇਂ ਰੈਲੀ ਦਾ ਰੂਪ ਧਾਰਨ ਕਰ ਗਿਆ