ਐੱਸ ਡੀ ਕਾਲਜ ‘ਚ ਅਜ਼ਾਦੀ ਦੀ 78ਵੀਂ ਵਰ੍ਹੇਗੰਢ ਨੂੰ ਸਮਰਪਿਤ ਸਮਾਗਮ

ਕਪੂਰਥਲਾ,  (ਸਮਾਜ ਵੀਕਲੀ) ( ਕੌੜਾ )  ਐਸ.ਡੀ ਕਾਲਜ ਫਾਰ ਵੂਮੈਨ ਸੁਲਤਾਨਪੁਰ ਲੋਧੀ ਦੇ ਐਨ.ਐਸ ਵਿਭਾਗ ਤੇ ਰੈਡ ਰਿਬਨ ਕਲੱਬ ਵੱਲੋਂ ਪ੍ਰਿੰਸੀਪਲ ਡਾ. ਵੰਦਨਾ ਸ਼ੁਕਲਾ ਦੀ ਅਗਵਾਈ ਵਿਚ ਹਰ ਘਰ ਤਿਰੰਗਾ ਦਿਵਸ ਨੂੰ ਸਮਰਪਿਤ ਸਮਾਗਮ ਦਾ ਆਯੋਜਨ ਕੀਤਾ ਗਿਆ । ਇਸ ਦੌਰਾਨ ਕਾਲਜ ਵਿੱਚ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ, ਜਿਨ੍ਹਾਂ ਦਾ ਮੁੱਖ ਉਦੇਸ਼ ਵਿਦਿਆਰਥੀਆਂ ਅੰਦਰ ਦੇਸ਼ ਭਗਤੀ ਦੀ ਭਾਵਨਾ ਪੈਦਾ ਕਰਨਾ ਸੀ । ਦੇਸ਼ ਦੀ ਆਜ਼ਾਦੀ ਦੀ 78ਵੀਂ ਵਰੇਗੰਢ ਨੂੰ ਸਮਰਪਿਤ ਸਮਾਗਮ ਦੌਰਾਨ ਵਿਦਿਆਰਥਣਾਂ ਦਰਮਿਆਨ ਪੋਸਟਰ ਮੇਕਿੰਗ, ਸਲੋਗਨ ਰਾਈਟਿੰਗ, ਲੇਖ ਮੁਕਾਬਲਾ, ਹਰ ਘਰ ਤਰਿੰਗਾ ਆਦਿ ਗਤੀਵਿਧੀਆਂ ਕਰਵਾਈਆਂ ਦਾ ਆਯੋਜਨ ਕੀਤਾ ਗਿਆ । ਸਮਾਪਤੀ ਸਮਾਰੋਹ ਦੌਰਾਨ ਪ੍ਰਿੰਸੀਪਲ ਡਾ. ਵੰਦਨਾ ਸ਼ੁਕਲਾ ਨੇ ਵਿਦਿਆਰਥਣਾਂ ਵੱਲੋਂ ਦਿਖਾਈ ਪ੍ਰਤਿਭਾ ਦੀ ਭਰਪੂਰ ਪ੍ਰਸੰਸਾ ਕੀਤੀ । ਇਸ ਮੌਕੇ ਮੈਡਮ ਰਜਨੀ ਬਾਲਾ, ਰਾਜਬੀਰ ਕੌਰ, ਕਸ਼ਮੀਰ ਕੌਰ, ਸੁਨੀਤਾ ਕਲੇਰ ਆਦਿ ਸਟਾਫ਼ ਮੈਂਬਰ ਹਾਜਰ ਸਨ । ਸਮਾਪਤੀ ਸਮਾਰੋਹ ਮੌਕੇ ਜੇਤੂ ਰਹੀਆਂ ਵਿਦਿਆਰਥਣਾਂ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly 

Previous articleਰੋਟਰੀ ਕਲੱਬ ਆਫ਼ ਲੁਧਿਆਣਾ ਹਾਰਮਨੀ ਵੱਲ਼ੋਂ ਸਨਮਾਨ ਸਮਾਗਮ ਆਯੋਜਿਤ
Next articleਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ‘ਚ ਕ੍ਰਿਸ਼ਨ ਜਨਮ ਅਸ਼ਟਮੀ ਮਨਾਈ