ਕੋਲਕਾਤਾ ਦੇ ਆਰ ਜੀ ਕਰ ਮੈਡੀਕਲ ਕਾਲਜ ਅਤੇ ਹਸਪਤਾਲ ਵਿੱਚ ਇੱਕ ਟ੍ਰੇਨੀ ਲੇਡੀ ਡਾਕਟਰ ਨੂੰ ਇਨਸਾਫ ਦੇਣ ਮੰਗ

ਨਵਾਂਸ਼ਹਿਰ (ਸਮਾਜ ਵੀਕਲੀ) (ਚਰਨਜੀਤ ਸੱਲ੍ਹਾ ) ਕੋਲਕਾਤਾ ਦੇ ਆਰ ਜੀ ਕਰ ਮੈਡੀਕਲ ਕਾਲਜ ਅਤੇ ਹਸਪਤਾਲ ਵਿੱਚ ਜੋ ਇੱਕ ਟ੍ਰੇਨੀ ਲੇਡੀ ਡਾਕਟਰ ਨਾਲ ਸਮੂਹਿਕ ਜਬਰ ਜ਼ਨਾਹ ਤੋਂ ਬਾਅਦ ਬੇਰਹਿਮੀ ਨਾਲ ਹੱਤਿਆ ਕੀਤੀ ਗਈ ਉਸ ਨੂੰ ਇਨਸਾਫ ਦੇਣ ਵਿੱਚ ਸੂਬਾ ਸਰਕਾਰ ਅਤੇ ਕੇਂਦਰ ਸਰਕਾਰ ਹੁਣ ਤੱਕ ਨਾਕਾਮ ਰਹੀ ਏ।ਵੱਖ ਵੱਖ ਜਥੇਬੰਦੀਆਂ ਵੱਲੋਂ ਇਨਸਾਫ਼ ਦੀ ਮੰਗ ਕਰਦਿਆਂ ਰੋਸ ਮਾਰਚ, ਰੋਸ ਧਰਨੇ ਦਿੱਤੇ ਜਾ ਰਹੇ ਹਨ। ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਰਜਿਸਟ੍ਰੇਸ਼ਨ ਨੰਬਰ 295 ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਜ਼ਿਲ੍ਹਾ ਪ੍ਰਧਾਨ ਡਾਕਟਰ ਬਲਕਾਰ ਕਟਾਰੀਆ, ਜ਼ਿਲ੍ਹਾ ਜਨਰਲ ਸਕੱਤਰ ਡਾਕਟਰ ਪ੍ਰੇਮ ਸਲੋਹ ਅਤੇ ਜ਼ਿਲ੍ਹਾ ਕੈਸ਼ੀਅਰ ਡਾਕਟਰ ਕਸ਼ਮੀਰ ਸਿੰਘ ਬਛੌੜੀ ਨੇ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਲੋਂ ਵੀ 30 ਅਗਸਤ ਦਿਨ ਸ਼ੁੱਕਰਵਾਰ ਨੂੰ ਨਵਾਂਸ਼ਹਿਰ ਵਿਖੇ ਰੋਸ ਮਾਰਚ ਕਰਕੇ ਡਿਪਟੀ ਕਮਿਸ਼ਨਰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਮਾਧਿਅਮ ਰਾਹੀਂ ਲੇਡੀ ਡਾਕਟਰ ਦੇ ਕਾਤਲਾਂ ਨੂੰ ਫਾਂਸੀ ਦੀ ਸਜ਼ਾ ਦਿਵਾਉਣ ਅਤੇ ਔਰਤਾਂ ਦੇ ਮਾਣ ਸਨਮਾਨ ਦੀ ਰੱਖਿਆ ਲਈ ਕੇਂਦਰ ਸਰਕਾਰ ਨੂੰ ਮੰਗ ਪੱਤਰ ਸੌਂਪਿਆ ਜਾਵੇਗਾ। ਉਨ੍ਹਾਂ ਵੱਲੋਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਸਮੂਹ ਮੈਂਬਰਾਂ ਨੂੰ ਇਸ ਰੋਸ ਮਾਰਚ ਵਿੱਚ ਵੱਧ ਤੋਂ ਵੱਧ ਸ਼ਾਮਿਲ ਹੋਣ ਲਈ ਅਪੀਲ ਕੀਤੀ ਗਈ। ਇਸ ਸਮੇਂ ਜ਼ਿਲ੍ਹਾ ਆਰਗੇਨਾਈਜ਼ਿਰ ਡਾਕਟਰ ਸੁਰਿੰਦਰ ਮਹਾਲੋਂ, ਬਲਾਕ ਨਵਾਂਸ਼ਹਿਰ ਦੇ ਕੈਸ਼ੀਅਰ ਡਾਕਟਰ ਬਲਵਿੰਦਰ ਬੈਂਸ, ਨਵਾਂਸ਼ਹਿਰ ਬਲਾਕ ਦੇ ਵਾਇਸ ਚੇਅਰਮੈਨ ਡਾਕਟਰ ਤਰਸੇਮ ਸਲੋਹ, ਬਲਾਕ ਬਹਿਰਾਮ ਦੇ ਪ੍ਰਧਾਨ ਡਾਕਟਰ ਜਤਿੰਦਰ ਸਹਿਗਲ ਅਤੇ ਡਾਕਟਰ ਰਜਿੰਦਰ ਸੋਂਧੀ ਆਦਿ ਹਾਜ਼ਰ ਸਨ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly 

Previous articleਪਾਕਿਸਤਾਨ ਦੇ ਬਲੋਚਿਸਤਾਨ ‘ਚ ਕਤਲੇਆਮ, ਲੋਕਾਂ ਨੂੰ ਬੱਸਾਂ ‘ਚੋਂ ਉਤਾਰ ਕੇ ਆਈਡੀ ਮੰਗੀ ਤੇ ਗੋਲੀ ਮਾਰੀ, 23 ਲੋਕਾਂ ਦੀ ਮੌਤ
Next articleਪਰਲਜ਼ ਗਰੁੱਪ ਦੇ ਮਾਲਕ ਨਿਰਮਲ ਸਿੰਘ ਭੰਗੂ ਦਾ ਦਿਹਾਂਤ, 45,000 ਕਰੋੜ ਦੇ ਪੋਂਜ਼ੀ ਘੁਟਾਲੇ ਦੇ ਦੋਸ਼ੀ