ਗੁਰਨਾਮ ਸਿੰਘ ਸਿੰਗੜੀਵਾਲਾ ਨੂੰ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦਾ ਜ਼ਿਲਾ ਪ੍ਰਧਾਨ ਨਿਯੁਕਤ ਕੀਤਾ

ਗੁਰਨਾਮ ਸਿੰਘ ਸਿੰਗੜੀਵਾਲਾ

ਹੁਸ਼ਿਆਰਪੁਰ (ਸਮਾਜ ਵੀਕਲੀ) (ਤਰਸੇਮ ਦੀਵਾਨਾ ) ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਜਥੇਬੰਦਕ ਢਾਂਚੇ ਨੂੰ ਮਜਬੂਤ ਕਰਨ ਲਈ ਪਾਰਟੀ ਚ’ ਬਹੁਤ ਸਾਰੀਆਂ ਤਬਦੀਲੀਆਂ ਕਰਕੇ ਨਵੀਆਂ ਨਿਯੁਕਤੀਆਂ ਕੀਤੀਆਂ ਜਾ ਰਹੀਆਂ ਹਨ ਇਸੇ ਤਹਿਤ ਪਾਰਟੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ, ਦੁਆਬਾ ਇੰਚਾਰਜ ਡਾਕਟਰ ਹਰਜਿੰਦਰ ਸਿੰਘ ਜੱਖੂ, ਪੀ ਏ ਸੀ ਮੈਂਬਰ ਗੁਰਦੀਪ ਸਿੰਘ ਖੁਣ ਖੁਣ ਨੇ ਜ਼ਿਲ੍ਹਾ ਜਥੇਬੰਦੀ ਦੀ ਸਹਿਮਤੀ ਨਾਲ ਪਾਰਟੀ ਲਈ ਦਿਨ ਰਾਤ ਮਿਹਨਤ ਕਰਨ ਅਤੇ ਪੰਥਕ ਸਿਆਸਤ ਦੀ ਸਿਧਾਂਤਕ ਸਮਝ ਰੱਖਣ ਵਾਲੇ ਸੀਨੀਅਰ ਆਗੂ ਗੁਰਨਾਮ ਸਿੰਘ ਸਿੰਗੜੀਵਾਲਾ ਨੂੰ ਪਾਰਟੀ ਦੇ ਜ਼ਿਲ੍ਾ ਪ੍ਰਧਾਨ ਨਿਯੁਕਤ ਕੀਤਾ ਸਿੰਗੜੀਵਾਲਾ ਨੇ ਆਪਣਾ ਰਾਜਸੀ ਜੀਵਨ ਆਲ ਇੰਡੀਆ ਸਿੱਖ ਸਟੂਡੈਂਟ ਫੈਡਰੇਸ਼ਨ ਚ ਵੱਖ-ਵੱਖ ਜਿੰਮੇਵਾਰੀਆਂ ਨਿਭਾਉਂਦੇ ਹੋਏ ਸ਼ੁਰੂ ਕੀਤਾ ਅਤੇ ਫਿਰ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵਿੱਚ ਸ਼ਾਮਿਲ ਹੋ ਕੇ ਪਹਿਲਾਂ ਸੀਨੀਅਰ ਮੀਤ ਪ੍ਰਧਾਨ ਅਤੇ ਫਿਰ ਲੰਮਾ ਸਮਾਂ ਜ਼ਿਲਾ ਯੂਥ ਪ੍ਰਧਾਨ ਦੇ ਤੌਰ ਤੇ ਸੇਵਾ ਕਰਦੇ ਰਹੇ ਅਤੇ ਫਿਰ ਪਾਰਟੀ ਨੇ ਉਹਨਾਂ ਦੀਆਂ ਸੇਵਾਵਾਂ ਨੂੰ ਦੇਖਦੇ ਹੋਏ ਕੇਂਦਰੀ ਵਰਕਿੰਗ ਕਮੇਟੀ ਮੈਂਬਰ ਅਤੇ ਜ਼ਿਲ੍ਾ ਜਨਰਲ ਸਕੱਤਰ ਦੀ ਜਿੰਮੇਵਾਰੀ ਦਿੱਤੀ ਇਸ ਜਿੰਮੇਵਾਰੀ ਨੂੰ ਉਨਾਂ ਨੇ ਪਾਰਟੀ ਗਤੀਵਿਧੀਆਂ ਵਿੱਚ ਤੇਜ਼ੀ ਲਿਆ ਕੇ ਬਾਖੂਬੀ ਨਿਭਾਇਆ ਉਨਾਂ ਦੀਆਂ ਪਾਰਟੀ ਪ੍ਰਤੀਆਂ ਸੇਵਾਵਾਂ ਨੂੰ ਦੇਖਦੇ ਹੋਏ ਜ਼ਿਲਾ ਪ੍ਰਧਾਨ ਨਿਯੁਕਤ ਕੀਤਾ ਗਿਆ ਇਸ ਸਮੇਂ ਗੁਰਨਾਮ ਸਿੰਘ ਸਿੰਗੜੀਵਾਲਾ ਨੇ ਇਸ ਨਿਯੁਕਤੀ ਲਈ ਪਾਰਟੀ ਪ੍ਰਧਾਨ ਸਰਦਾਰ ਸਿਮਰਨਜੀਤ ਸਿੰਘ ਮਾਨ, ਦੁਆਬਾ ਇੰਚਾਰਜ ਡਾਕਟਰ ਹਰਜਿੰਦਰ ਸਿੰਘ ਜੱਖੂ, ਪੀਏਸੀ ਮੈਂਬਰ ਗੁਰਦੀਪ ਸਿੰਘ ਖੁਣਖੁਣ ਅਤੇ ਜਿਲ੍ਾ  ਜਥੇਬੰਦੀ ਦਾ ਉਹਨਾਂ ਉੱਪਰ ਵਿਸ਼ਵਾਸ਼ ਪ੍ਰਗਟਾਉਣ ਤੇ ਲਈ ਧੰਨਵਾਦ ਕੀਤਾ ਅਤੇ ਕਿਹਾ ਕਿ ਉਹ ਪਹਿਲਾ ਨਾਲੋਂ ਵੀ ਵੱਧ ਚੜ ਕੇ ਸਰਬੱਤ ਦੇ ਭਲੇ ਲਈ ਪਾਰਟੀ ਨੀਤੀਆਂ ਨੂੰ ਘਰ ਘਰ ਪਹੁੰਚਾਉਣ ਲਈ ਕੰਮ ਕਰਨਗੇ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly 

Previous articleਮੁਲਾਜ਼ਮ ਲਹਿਰ ਦੇ ਮਹਾਨ ਆਗੂ ਸਾਥੀ ਵੇਦ ਪ੍ਰਕਾਸ਼ ਦੀ ਮੌਤ ਤੇ ਦੁੱਖ ਦਾ ਪ੍ਰਗਟਾਵਾ*
Next article‘ਕੈਨੇਡੀਅਨ ਐਸੋ. ਆਫ ਸੈਲਫ ਇੰਪਲਾਈਜ਼’ ਵੱਲੋ ਸਰੀ ‘ਚ ਵਿਸ਼ਾਲ ਇਕੱਤਰਤਾ, ਸਾਂਸਦ ਟਿੱਮ ਉਪਲ, ਜਸਰਾਜ ਹਲਣ ਸਮੇਤ ਕਈ ਆਗੂਆਂ ਨੇ ਕੀਤੀ ਸ਼ਿਰਕਤ