ਸ਼੍ਰੀ ਕੀਰਤਨ ਸੇਵਾ ਸੁਸਾਇਟੀ ਵੱਲੋਂ ਬੇਸਹਾਰਾ ਇਸਤਰੀਆਂ ਨੂੰ ਵੰਡੀਆਂ ਗਈਆਂ ਰਾਸ਼ਨ ਦੀਆਂ ਕਿੱਟਾਂ

ਮਨੁੱਖੀ ਸੇਵਾ ਕਾਰਜਾਂ  ‘ਚ ਹਰ ਵਿਅਕਤੀ ਆਪਣਾ ਬਣਦਾ ਯੋਗਦਾਨ ਪਾਵੇ – ਤਰਲੋਚਨ ਸਿੰਘ
ਲੁਧਿਆਣਾ,(ਸਮਾਜ ਵੀਕਲੀ)  (ਕਰਨੈਲ ਸਿੰਘ ਐੱਮ.ਏ.) ਮੁਨੱਖੀ ਸੇਵਾ ਕਾਰਜਾਂ ਨੂੰ ਸਮਰਪਿਤ ਸੰਸਥਾ ਸ਼੍ਰੀ ਕੀਰਤਨ ਸੇਵਾ ਸੁਸਾਇਟੀ (ਰਜਿ:) ਦੇ ਵੱਲੋਂ ਅੱਜ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਸਥਿਤ ਆਪਣੇ ਦਫਤਰ ਵਿਖੇ  ਸਰਬੱਤ ਦੇ ਭਲੇ ਦੀ ਅਰਦਾਸ ਕਰਦਿਆਂ ਹੋਇਆਂ ਬੇਸਹਾਰਾ ਇਸਤਰੀਆਂ ਦੀ ਮੱਦਦ ਕਰਨਾ ਹਿੱਤ ਉਨ੍ਹਾਂ ਨੂੰ ਸੁਸਾਇਟੀ ਦੇ ਵੱਲੋਂ ਨਿਸ਼ਕਾਮ ਰੂਪ ਵਿੱਚ ਰਾਸ਼ਨ ਦੀਆਂ ਕਿੱਟਾਂ ਵੰਡੀਆਂ ਗਈਆਂ। ਇਸ ਮੌਕੇ ਸੁਸਾਇਟੀ ਦੇ ਸਰਪ੍ਰਸਤ ਮਾਸਟਰ ਤਰਲੋਚਨ ਸਿੰਘ ਤੇ ਮੁੱਖ ਸੇਵਾਦਾਰ ਸ੍ਰ: ਪ੍ਰੇਮ ਸਿੰਘ ਨੇ ਸਾਂਝੇ ਤੌਰ ਤੇ ਕਿਹਾ ਕਿ ਗੁਰੂ ਸਹਿਬਾਨ ਵੱਲੋਂ ਬਖਸ਼ੇ ਸੇਵਾ ਸੰਕਲਪ ਤੇ ਪਹਿਰਾ ਦੇ ਕੇ ਮੁਨੱਖਤਾ ਦੀ ਸੇਵਾ ਕਰਨਾ ਸਭ ਤੋਂ ਉੱਤਮ  ਸੇਵਾ ਹੈ। ਇਸੇ ਸੇਵਾ ਮਿਸ਼ਨ ਤੇ ਚੱਲਦਿਆਂ ਸਤਿਗੁਰੂ ਦੀ ਅਪਾਰ ਬਖਸ਼ਿਸ਼ ਸਦਕਾ ਸ਼੍ਰੀ ਕੀਰਤਨ ਸੇਵਾ ਸੁਸਾਇਟੀ (ਰਜਿ:) ਪਿਛਲੇ ਕਈ ਸਾਲਾਂ ਤੋਂ ਨਿਸ਼ਕਾਮ ਰੂਪ ਵਿੱਚ ਮੁਨੱਖੀ ਭਲਾਈ ਕਾਰਜਾਂ ਵਿੱਚ ਜੁੱਟੀ ਹੋਈ ਹੈ। ਜਿਸ ਦੇ ਅੰਤਰਗਤ ਸੁਸਾਇਟੀ ਵੱਲੋਂ ਜਿੱਥੇ ਲੋਕਾਂ ਨੂੰ ਫਰੀ ਮੈਡੀਕਲ ਸੇਵਾਵਾਂ ਦਿੱਤੀਆਂ ਜਾਂਦੀਆਂ ਹਨ,  ਅੱਖਾਂ ਦੇ ਫਰੀ ਚੈਕਅੱਪ ਕੈਪ ਮਰੀਜ਼ਾਂ ਲਈ ਲਗਾਏ ਜਾਂਦੇ ਹਨ ਅਤੇ  ਲੋੜਵੰਦ ਵਿਧਵਾਵਾਂ ਦੀ ਮੱਦਦ ਕਰਨ ਹਿੱਤ ਉਨ੍ਹਾਂ ਨੂੰ ਸੁਸਾਇਟੀ ਵੱਲੋਂ ਹਰ ਮਹੀਨੇ ਨਿਸ਼ਕਾਮ ਰੂਪ ਵਿੱਚ ਰਾਸ਼ਨ ਵੀ ਵੰਡਿਆ ਜਾਂਦਾ ਹੈ। ਇਸ ਤੋਂ ਇਲਾਵਾ ਸੁਸਾਇਟੀ ਵੱਲੋਂ ਲੁਧਿਆਣਾ ਸ਼ਹਿਰ ਵਿਖੇ ਲੜਕੀਆਂ ਨੂੰ ਸਿਲਾਈ ਕਢਾਈ ਦੀ ਸਿਖਲਾਈ ਦੇਣ ਲਈ ਦੋ ਸਿਲਾਈ ਸੈਂਟਰ ਵੀ ਚਲਾਏ ਜਾ ਰਹੇ ਹਨ। ਇਸ ਮੌਕੇ ਸੁਸਾਇਟੀ ਦੀ ਰਾਸ਼ਨ ਵੰਡ ਇੰਚਾਰਜ ਬੀਬੀ ਬਲਦੇਵ ਕੌਰ ਤੇ ਸ੍ਰ: ਸੁਰਿੰਦਰ ਸਿੰਘ ਨੇ ਦੱਸਿਆ ਕਿ ਲੋੜਵੰਦ ਵਿਧਵਾਵਾਂ ਦੀ ਮੱਦਦ ਕਰਨ ਦੇ ਮਨੋਰਥ ਨਾਲ ਪਿਛਲੇ ਲੰਬੇ ਸਮੇਂ ਤੋਂ ਚੱਲ ਰਹੀ ਸੇਵਾ ਨੂੰ ਨਿਰੰਤਰ ਜਾਰੀ ਰੱਖਣ ਲਈ ਸੁਸਾਇਟੀ ਦੇ ਸਮੂਹ ਮੈਬਰਾਂ ਵੱਲੋਂ ਆਪਣਾ ਬਣਦਾ ਯੋਗਦਾਨ ਸੇਵਾ ਕਾਰਜਾਂ ਵਿੱਚ ਪਾਇਆ ਜਾ ਰਿਹਾ ਹੈ। ਅੱਜ ਅਸੀਂ 36 ਦੇ ਕਰੀਬ ਲੋੜਵੰਦ ਵਿਧਵਾਵਾਂ ਦੀ ਮੱਦਦ ਕਰਦਿਆਂ ਉਨ੍ਹਾਂ ਨੂੰ ਨਿਸ਼ਕਾਮ ਰੂਪ ਵਿੱਚ ਰਾਸ਼ਨ ਦੀਆਂ ਕਿੱਟਾਂ ਤਕਸੀਮ ਕੀਤੀਆਂ ਹਨ। ਇਸ ਸਮੇਂ ਸੁਸਾਇਟੀ ਦੇ ਸਰਪ੍ਰਸਤ ਮਾਸਟਰ ਤਰਲੋਚਨ ਸਿੰਘ, ਸ੍ਰ: ਪ੍ਰੇਮ ਸਿੰਘ ਮੁੱਖ ਸੇਵਾਦਾਰ, ਮਹਿੰਦਰ ਸਿੰਘ ਛਤਵਾਲ, ਅਜੀਤ ਸਿੰਘ ਬੱਤਰਾ, ਗੁਰਮੀਤ ਸਿੰਘ ਪਨੇਸਰ ਪ੍ਰੀਤਮ ਸਿੰਘ ਅਨੇਜਾ, ਮਨਪ੍ਰੀਤ ਸਿੰਘ, ਰਮਨਜੋਤ ਸਿੰਘ ਸੋਨੂੰ, ਗੁਰਿੰਦਰ ਸਿੰਘ ਦੀਪ, ਪਵਨਦੀਪ ਸਿੰਘ, ਰਮਨਦੀਪ ਸਿੰਘ ਆਦਿ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly 
Previous articleਲੱਖਾ – ਨਾਜ਼ (ਜੋੜੀ ਨੰ:1) ਦੇ ਨਵੇਂ ਗੀਤ ਦੀ ਸ਼ੂਟਿੰਗ ਕੈਨੇਡਾ ਵਿੱਚ ਮੁਕੰਮਲ
Next articleਮਰਨ ਉਪਰੰਤ ਅੱਖਾਂ ਦਾਨ ਕਰਵਾਉਣ ਤੇ ਪ੍ਰੀਸ਼ਦ ਮੈਂਬਰਾਂ ਨੇ ਪਰਿਵਾਰ ਨੂੰ ਕੀਤਾ ਸਨਮਾਨਿਤ