ਸਰਕਾਰੀ ਸਕੂਲ ਤੁੰਗਾਂ ਵਿਖੇ ਚੇਤਨਾ ਪਰਖ ਪ੍ਰੀਖਿਆ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ –ਤਰਕਸ਼ੀਲ

ਸੰਗਰੂਰ   (ਸਮਾਜ ਵੀਕਲੀ) ਤਰਕਸ਼ੀਲ ਸੁਸਾਇਟੀ ਪੰਜਾਬ ਇਕਾਈ ਸੰਗਰੂਰ ਵੱਲੋਂ ਵਿਦਿਆਰਥੀਆਂ ਅੰਦਰ  ਵਿਗਿਆਨਕ ਚੇਤਨਾ ਵਿਕਸਤ ਕਰਨ ਤੇ ਛੇਵੀਂ ਚੇਤਨਾ ਪਰਖ ਪ੍ਰੀਖਿਆ ਬਾਰੇ ਜਾਣਕਾਰੀ ਦੇਣ ਹਿੱਤ ਚਲਾਈ ਮੁਹਿੰਮ ਦੀ ਲੜੀ ਵਿੱਚ ਅਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤੁੰਗਾਂ  ਵਿਖੇ  ਵਿਗਿਆਨਕ ਵਿਚਾਰ ਅਪਨਾਉਣ ਤੇ ਵਿਦਿਆਰਥੀ ਚੇਤਨਾ ਪਰਖ਼ ਪ੍ਰੀਖਿਆ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਸਭ ਤੋਂ ਸੀਨੀਅਰ ਲੈਕਚਰਾਰ ਸਰੋਜ ਰਾਣੀ ਨੇ ਤਰਕਸ਼ੀਲ ਟੀਮ ਦਾ ਸਵਾਗਤ ਕੀਤਾ।ਉਸ ਤੋਂ ਬਾਅਦ  ਤਰਕਸ਼ੀਲ ਆਗੂ ਮਾਸਟਰ ਪਰਮਵੇਦ ਨੇ ਵਿਦਿਆਰਥੀਆਂ ਨੂੰ  ਅੰਧਵਿਸ਼ਵਾਸਾਂ, ਵਹਿਮਾਂ ਭਰਮਾਂ ਤੇ ਰੂੜੀਵਾਦੀ ਵਿਚਾਰਾਂ ਦੀ ਦਲਦਲ ਵਿੱਚੋਂ ਨਿਕਲ ਕੇ ਵਿਗਿਆਨਕ ਦ੍ਰਿਸ਼ਟੀਕੋਣ ਦੀ ਰੋਸ਼ਨੀ ਵਿੱਚ ਆਉਣ ਦਾ  ਸੁਨੇਹਾ ਦਿੱਤਾ। ਉਨ੍ਹਾਂ ਮੰਨਣ ਤੋਂ ਪਹਿਲਾਂ ਹਰ ਗੱਲ ਪਰਖ਼ਣ ਲਈ ਕਿਹਾ।
 ਇਸ ਸਮੇਂ ਜੋਨ ਮੀਡੀਆ ਮੁਖੀ ਸੀਤਾ ਰਾਮ ਬਾਲਦ ਕਲਾਂ ਨੇ ਵਿਦਿਆਰਥੀ ਚੇਤਨਾ ਪਰਖ਼ ਪ੍ਰੀਖਿਆ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਇਹ ਪ੍ਰੀਖਿਆ ਸਤੰਬਰ ਟੈਸਟ ਤੋਂ ਬਾਅਦ ਹੋਵੇਗੀ, ਪ੍ਰੀਖਿਆ ਵਿੱਚ ਛੇਵੀਂ ਤੋਂ ਬਾਰ੍ਹਵੀਂ ਤੱਕ ਦੇ ਵਿਦਿਆਰਥੀ ਸ਼ਾਮਲ ਹੋ ਸਕਦੇ ਹਨ।ਮਿਡਲ ਤੇ ਸੈਕੰਡਰੀ ਪੱਧਰ ਦੇ ਓ ਐਮ ਆਰ ਸ਼ੀਟ ਤੇ 100 ਬਹੁ ਚੋਣਾਵੀ ਪ੍ਰਸ਼ਨ ਆਧਾਰ ਤੇ ਦੋ ਪੇਪਰ ਹੋਣਗੇ। ਮੈਰਿਟ ਕਲਾਸ ਵਾਈਜ ਬਣੇਗੀ। ਸੂਬਾ,ਜੋਨ ਤੇ ਇਕਾਈ ਪੱਧਰ ਤੇ ਮੈਰਿਟ ਬਣੇਗੀ। ਉਨ੍ਹਾਂ ਵੱਧ ਤੋਂ ਵੱਧ ਵਿਦਿਆਰਥੀਆਂ ਨੂੰ ਪ੍ਰੀਖਿਆ ਵਿੱਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ।
ਮੈਡਮ ਗੁਰਿੰਦਰ ਕੌਰ ਨੇ ਟੀਮ ਦਾ ਧੰਨਵਾਦ ਕਰਦਿਆਂ ਤੇ ਵਿਦਿਆਰਥੀਆਂ ਨੂੰ ਆਪਣੀ ਸੋਚ ਵਿਗਿਆਨਕ ਬਣਾਉਣ ਦਾ ਸੱਦਾ ਦਿੰਦਿਆਂ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਮੂਲੀਅਤ ਕਰਨ ਲਈ ਪ੍ਰੇਰਿਤ ਕੀਤਾ।
ਮਾਸਟਰ ਪਰਮ ਵੇਦ 
ਜ਼ੋਨ ਜਥੇਬੰਦਕ ਮੁਖੀ
ਤਰਕਸ਼ੀਲ ਸੁਸਾਇਟੀ ਪੰਜਾਬ 
9417422349
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly 
Previous articleਸ਼੍ਰੋਮਣੀ ਪੁਰਸਕਾਰਾਂ ਦੀ ਵੰਡ ਨੂੰ ਚੁਣੌਤੀ ਦੇਣ ਵਾਲੇ ਮੁਕੱਦਮੇ/ ਮੁੱਦਿਆਂ ਬਾਰੇ ਖੁੱਲੇ ਵਿਚਾਰ ਬਟਾਂਦਰੇ ਦਾ ਸੱਦਾ
Next articleਬਲੱਡ ਬੈਂਕਾਂ ‘ਚ ਆ ਰਹੀ ਖੂਨ ਦੀ ਕਮੀ ਨੂੰ ਪੂਰਾ ਕਰਨ ਦੀਆਂ ਕੋਸ਼ਿਸ਼ਾਂ ਜਾਰੀ ਰਹਿਣਗੀਆਂ :- ਸਰਵਾਜ ਸਿੰਘ ਬਰਾੜ