1 ਸਤੰਬਰ ਨੂੰ ਹੋਵੇਗੀ ਅੰਡਰ-14 ਜ਼ਿਲ੍ਹਾ ਕ੍ਰਿਕਟ ਟੀਮ ਦੀ ਚੋਣ : ਡਾ: ਰਮਨ ਘਈ

ਡਾ: ਰਮਨ ਘਈ

ਹੁਸ਼ਿਆਰਪੁਰ (ਸਮਾਜ ਵੀਕਲੀ)  (ਤਰਸੇਮ ਦੀਵਾਨਾ )  ਪੰਜਾਬ ਕ੍ਰਿਕਟ ਐਸੋਸੀਏਸ਼ਨ ਵੱਲੋਂ ਕਰਵਾਏ ਜਾ ਰਹੇ ਅੰਤਰ-ਜ਼ਿਲ੍ਹਾ ਅੰਡਰ-14 ਕ੍ਰਿਕਟ ਟੂਰਨਾਮੈਂਟ ਵਿੱਚ ਭਾਗ ਲੈਣ ਲਈ ਜ਼ਿਲ੍ਹਾ ਹੁਸ਼ਿਆਰਪੁਰ ਦੀ ਕ੍ਰਿਕਟ ਟੀਮ ਦੀ ਚੋਣ ਲਈ ਟਰਾਇਲ 1 ਸਤੰਬਰ ਨੂੰ ਸਵੇਰੇ 10 ਵਜੇ ਸਥਾਨਕ ਐਚਡੀਸੀਏ ਗਰਾਊਂਡ, ਰੇਲਵੇ ਮੰਡੀ ਵਿਖੇ ਹੋਵੇਗਾ।  ਇਸ ਸਬੰਧੀ ਜਾਣਕਾਰੀ ਦਿੰਦਿਆਂ ਐਚ.ਡੀ.ਸੀ.ਏ ਦੇ ਸਕੱਤਰ ਡਾ: ਰਮਨ ਘਈ ਨੇ ਦੱਸਿਆ ਕਿ ਇਸ ਟਰਾਇਲ ਵਿੱਚ ਭਾਗ ਲੈਣ ਵਾਲੇ ਖਿਡਾਰੀਆਂ ਦੀ ਜਨਮ ਮਿਤੀ 1 ਸਤੰਬਰ 2010 ਤੋਂ ਵੱਡੀ ਨਹੀਂ ਹੋਣੀ ਚਾਹੀਦੀ ਅਤੇ ਟਰਾਇਲ ਦੇਣ ਵਾਲੇ ਖਿਡਾਰੀ ਹੁਸ਼ਿਆਰਪੁਰ ਜ਼ਿਲ੍ਹੇ ਨਾਲ ਸਬੰਧਤ ਹੋਣੇ ਚਾਹੀਦੇ ਹਨ।  ਡਾ: ਘਈ ਨੇ ਦੱਸਿਆ ਕਿ ਟਰਾਇਲ ਵਿੱਚ ਭਾਗ ਲੈਣ ਵਾਲੇ ਖਿਡਾਰੀ ਆਪਣੇ ਜਨਮ ਸਰਟੀਫਿਕੇਟ ਨਾਲ ਲੈ ਕੇ ਆਉਣ।  ਉਨ੍ਹਾਂ ਦੱਸਿਆ ਕਿ ਟਰਾਇਲਾਂ ਵਿੱਚ ਚੁਣੇ ਗਏ ਖਿਡਾਰੀਆਂ ਨੂੰ ਐਚਡੀਸੀਏ ਕੋਚ ਅਤੇ ਟਰੇਨਰ ਦੀ ਪ੍ਰਧਾਨਗੀ ਹੇਠ ਸਿਖਲਾਈ ਕੈਂਪ ਵਿੱਚ ਲਾਇਆ ਜਾਵੇਗਾ।  ਉਨ੍ਹਾਂ ਕਿਹਾ ਕਿ ਸਾਰੇ ਖਿਡਾਰੀ ਆਪਣੀ ਕ੍ਰਿਕਟ ਕਿੱਟ ਆਪਣੇ ਨਾਲ ਲੈ ਕੇ ਆਉਣ ਅਤੇ ਸਾਰੇ ਖਿਡਾਰੀ 9:45 ‘ਤੇ ਗਰਾਊਂਡ ‘ਤੇ ਪਹੁੰਚ ਜਾਣ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly 

Previous articleਗਰਲਜ਼ ਹੋਸਟਲ ਦੇ ਵਾਸ਼ਰੂਮ ‘ਚੋਂ ਮਿਲਿਆ ਗੁਪਤ ਕੈਮਰਾ, ਮੁਲਜ਼ਮਾਂ ਕੋਲੋਂ 300 ਗੰਦੀਆਂ ਵੀਡੀਓ ਬਰਾਮਦ
Next articleਬੁੱਧ ਚਿੰਤਨ