ਚੰਡੀਗੜ੍ਹ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਸ਼੍ਰੋਮਣੀ ਅਕਾਲੀ ਦਲ ਦੀ ਵਿਦਿਆਰਥੀ ਵਿੰਗ ਦੀ ਜਥੇਬੰਦੀ ਐਸ ਓ ਆਈ ਵੱਲੋਂ ਹਰ ਸਾਲ ਦੀ ਤਰਾਂ ਇਸ ਵਾਰ ਵੀ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਸਟੂਡੈਂਟਸ ਕੌਂਸਲ ਚੋਣਾਂ ਵੱਡੇ ਉਤਸ਼ਾਹ ਨਾਲ ਲੜੀਆਂ ਜਾ ਰਹੀਆਂ ਹਨ। 5 ਸਤੰਬਰ ਨੂੰ ਹੋਣ ਜਾ ਰਹੀਆਂ ਚੋਣਾਂ ਵਿੱਚ ਐਸ ਓ ਆਈ ਵੱਲੋਂ ਯੂਨੀਵਰਸਿਟੀ ਪ੍ਰਧਾਨਗੀ ਲਈ ਐਸ ਓ ਆਈ ਦੇ ਬਹੁਤ ਹੀ ਮਿਹਨਤੀ ਨੌਜਵਾਨ ਤਰੂਣ ਸੰਧੂ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ। ਇਸ ਗੱਲ ਦਾ ਪ੍ਰਗਟਾਵਾ ਐਸ ਓ ਆਈ ਦੇ ਕੋਆਰਡੀਨੇਟਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਤੇ ਕੌਮੀ ਪ੍ਰਧਾਨ ਰਣਬੀਰ ਸਿੰਘ ਰਾਣਾ ਢਿੱਲੋਂ ਨੇ ਅੱਜ ਯੂਨੀਵਰਸਿਟੀ ਕੈਂਪਸ ਵਿੱਚ ਐਸ ਓ ਆਈ ਵੱਲੋਂ ਚੋਣ ਲੜ ਰਹੇ ਵੱਖ ਵੱਖ ਪੋਸਟਾ ਲਈ ਉਮੀਦਵਾਰਾ ਦੇ ਹੱਕ ਵਿੱਚ ਪ੍ਰਚਾਰ ਕਰਨ ਸਮੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਰਾਜੂ ਖੰਨਾ ਨੇ ਕਿਹਾ ਕਿ ਐਸ ਓ ਆਈ ਜੱਥੇਬੰਦੀ ਹੀ ਇੱਕ ਅਜਿਹੀ ਵਿਦਿਆਰਥੀ ਜੱਥੇਬੰਦੀ ਹੈ। ਜਿਸ ਵੱਲੋਂ ਹਮੇਸ਼ਾ ਵਿਦਿਆਰਥੀਆਂ ਦੇ ਹੱਕਾ ਲਈ ਲੜਾਈ ਲੜੀ ਜਾਦੀ ਹੈ ਤੇ ਪਿਛਲੇ ਲੰਮੇ ਸਮੇਂ ਤੋਂ ਪੰਜਾਬ ਯੂਨੀਵਰਸਿਟੀ ਕੈਂਪਸ ਚੰਡੀਗੜ੍ਹ ਵਿੱਚ ਐਸ ਓ ਆਈ ਵੱਲੋਂ ਜਿਥੇ ਸਮਾਜ਼ ਸੇਵਾ ਦੇ ਕਾਰਜ ਕੀਤੇ ਜਾ ਰਹੇ ਹਨ। ਉਥੇ ਕੈਂਪਸ ਅੰਦਰ ਹਰ ਵਿਦਿਆਰਥੀ ਲਈ ਦਾਖਲੇ ਸਮੇਂ ਹੀ ਸਹਾਇਤਾ ਪ੍ਰਦਾਨ ਨਹੀਂ ਕੀਤੀ ਜਾਂਦੀ ਰਹੀ ਸਗੋਂ ਸਾਰਾ ਸਾਲ ਵਿਦਿਆਰਥੀਆਂ ਦੇ ਹੱਕਾ ਲਈ ਡੱਟ ਕੇ ਪਹਿਰਾ ਦਿੱਤਾ ਜਾਂਦਾ ਹੈ। ਰਾਜੂ ਖੰਨਾ ਨੇ ਕਿਹਾ ਕਿ ਇਸ ਵਾਰ ਚੋਣ ਵਿੱਚ ਐਸ ਓ ਆਈ ਦੇ ਸਾਰੇ ਉਮੀਦਵਾਰ ਵੱਡੀਆਂ ਜਿੱਤਾਂ ਦਰਜ਼ ਕਰਕੇ ਕੈਂਪਸ ਅੰਦਰ ਚੰਗੀਆਂ ਸਹੂਲਤਾਂ ਹੀ ਪ੍ਰਦਾਨ ਨਹੀਂ ਕਰਵਾਉਣਗੇ ਸਗੋਂ ਵਿਦਿਆਰਥੀਆਂ ਨੂੰ ਬਣਦਾ ਹਰ ਹੱਕ ਦਿਵਾਉਣ ਲਈ ਵੀ ਪਾਬੰਦ ਹੋਣਗੇ। ਰਾਜੂ ਖੰਨਾ ਨੇ ਆਸ ਪ੍ਰਗਟ ਕੀਤੀ ਕਿ ਜਿਸ ਢੰਗ ਤੇ ਤਕਨੀਕ ਨਾਲ ਇਸ ਵਾਰ ਐਸ ਓ ਆਈ ਦੀ ਸਮੁੱਚੀ ਲੀਡਰਸ਼ਿਪ ਵੱਲੋਂ ਇਹ ਚੋਣ ਲੜੀ ਜਾ ਰਹੀ ਹੈ ਉਸ ਤੋਂ ਜਾਪਦਾ ਹੈ ਕਿ ਐਸ ਓ ਆਈ ਯੂਨੀਵਰਸਿਟੀ ਕੈਂਪਸ ਚੋਣਾ ਵਿੱਚ ਹੂੰਝਾਫੇਰ ਜਿੱਤ ਪ੍ਰਾਪਤ ਕਰੇਗੀ। ਇਸ ਮੌਕੇ ਤੇ ਯੂਨੀਵਰਸਿਟੀ ਕੈਂਪਸ ਦੇ ਵਿਦਿਆਰਥੀਆਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਐਸ ਓ ਆਈ ਦੀ ਸਮੁੱਚੀ ਸੀਨੀਅਰ ਲੀਡਰਸ਼ਿਪ ਵੀ ਮੌਜੂਦ ਰਹੀ ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly