ਨਵੀਂ ਦਿੱਲੀ—ਬਾਬਾ ਰਾਮਦੇਵ ਦੀਆਂ ਮੁਸ਼ਕਲਾਂ ਇਕ ਵਾਰ ਫਿਰ ਵਧਣ ਵਾਲੀਆਂ ਹਨ। ਉਸਦੀ ਕੰਪਨੀ ਪਤੰਜਲੀ ਦੇ ਉਤਪਾਦ ਦਿਵਿਆ ਦੰਤ ਮੰਜਨ ਦਾ ਦਾਅਵਾ ਹੈ ਕਿ ਇਸ ਵਿੱਚ ਗੈਰ-ਸ਼ਾਕਾਹਾਰੀ ਸਮੱਗਰੀ ਹੈ। ਇਸ ਸਬੰਧੀ ਦਿੱਲੀ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਹੈ। ਪਟੀਸ਼ਨ ਨੂੰ ਸਵੀਕਾਰ ਕਰਦਿਆਂ ਅਦਾਲਤ ਨੇ ਕੇਂਦਰ ਸਰਕਾਰ, ਪਤੰਜਲੀ, ਬਾਬਾ ਰਾਮਦੇਵ, ਆਚਾਰੀਆ ਬਾਲਕ੍ਰਿਸ਼ਨ ਅਤੇ ਹੋਰਾਂ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਪਟੀਸ਼ਨਰ ਐਡਵੋਕੇਟ ਯਤਿਨ ਸ਼ਰਮਾ ਨੇ ਦੋਸ਼ ਲਾਇਆ ਹੈ ਕਿ ਕੰਪਨੀ ਆਪਣੀ ਦਿਵਿਆ ਟੂਥਪੇਸਟ ਵਿੱਚ ਸੀ ਫੋਮ (ਕਟਲਫਿਸ਼) ਨਾਮਕ ਮਾਸਾਹਾਰੀ ਪਦਾਰਥ ਦੀ ਵਰਤੋਂ ਕਰਦੀ ਹੈ।
ਐਡਵੋਕੇਟ ਯਤਿਨ ਸ਼ਰਮਾ ਨੇ ਇਹ ਵੀ ਕਿਹਾ ਹੈ ਕਿ ਮਾਸਾਹਾਰੀ ਤੱਤਾਂ ਦੀ ਵਰਤੋਂ ਦੇ ਬਾਵਜੂਦ ਉਤਪਾਦ ਨੂੰ ਹਰਾ ਭਾਵ ਸ਼ਾਕਾਹਾਰੀ ਲੇਬਲ ਦਿੱਤਾ ਗਿਆ ਹੈ। ਇਸ ‘ਤੇ ਅਦਾਲਤ ਨੇ ਪਤੰਜਲੀ ਆਯੁਰਵੇਦ ਅਤੇ ਬਾਬਾ ਰਾਮਦੇਵ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਜਸਟਿਸ ਸੰਜੀਵ ਨਰੂਲਾ ਨੇ ਕੇਂਦਰ ਸਰਕਾਰ ਅਤੇ ਇਸ ਉਤਪਾਦ ਦਾ ਨਿਰਮਾਣ ਕਰਨ ਵਾਲੀ ਪਤੰਜਲੀ ਦੀ ਦਿਵਿਆ ਫਾਰਮੇਸੀ ਨੂੰ ਵੀ ਨੋਟਿਸ ਜਾਰੀ ਕੀਤਾ ਹੈ। ਮਾਮਲੇ ਦੀ ਅਗਲੀ ਸੁਣਵਾਈ 28 ਨਵੰਬਰ ਨੂੰ ਹੋਵੇਗੀ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly