ਨਵੀਂ ਦਿੱਲੀ – ਕਾਂਗਰਸ ਨੇ ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਦੇ ਪਹਿਲੇ ਪੜਾਅ ਲਈ ਆਪਣੇ 40 ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਜੰਮੂ-ਕਸ਼ਮੀਰ ‘ਚ 18 ਸਤੰਬਰ ਨੂੰ ਪਹਿਲੇ ਪੜਾਅ ਦੀ ਵੋਟਿੰਗ ਇਸ ਸੂਚੀ ‘ਚ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮਲਿਕਾਰਜੁਨ ਖੜਗੇ, ਸੀਪੀਪੀ ਦੀ ਚੇਅਰਪਰਸਨ ਸੋਨੀਆ ਗਾਂਧੀ ਅਤੇ ਲੋਕ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਦੇ ਨਾਂ ਸ਼ਾਮਲ ਹਨ। ਕਾਂਗਰਸ ਪਾਰਟੀ ਨੇ ਸ਼ਨੀਵਾਰ ਨੂੰ ਪਹਿਲੇ ਪੜਾਅ ਲਈ 40 ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਕਾਂਗਰਸ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਵੱਲੋਂ ਜਾਰੀ ਸੂਚੀ ਵਿੱਚ ਜੈਰਾਮ ਰਮੇਸ਼, ਅੰਬਿਕਾ ਸੋਨੀ, ਅਜੈ ਮਾਕਨ, ਸਲਮਾਨ ਖੁਰਸ਼ੀਦ ਅਤੇ ਕਨ੍ਹਈਆ ਕੁਮਾਰ ਦੇ ਨਾਂ ਸ਼ਾਮਲ ਹਨ।ਇਸ ਤੋਂ ਇਲਾਵਾ ਹਿਮਾਚਲ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ, ਪੰਜਾਬ ਦੇ ਸਾਬਕਾ ਸੀਐਮ ਚਰਨਜੀਤ ਸਿੰਘ ਚੰਨੀ, ਰਾਜਸਥਾਨ ਦੇ ਸਾਬਕਾ ਡਿਪਟੀ ਸੀਐਮ ਸਚਿਨ ਪਾਇਲਟ ਨੂੰ ਵੀ ਇਸ ਸੂਚੀ ਵਿੱਚ ਥਾਂ ਮਿਲੀ ਹੈ।
ਕਾਂਗਰਸ ਦੇ ਸਟਾਰ ਪ੍ਰਚਾਰਕਾਂ ਦੀ ਸੂਚੀ
ਮਲਿਕਾਰਜੁਨ ਖੜਗੇ, ਸੋਨੀਆ ਗਾਂਧੀ, ਰਾਹੁਲ ਗਾਂਧੀ, ਰਜਨੀ ਪਾਟਿਲ, ਰਾਜੀਵ ਸ਼ੁਕਲਾ,
ਮਨੀਸ਼ ਤਿਵਾੜੀ, ਪ੍ਰਿਅੰਕਾ ਗਾਂਧੀ ਵਾਡਰਾ, ਇਮਰਾਨ ਪ੍ਰਤਾਪਗੜ੍ਹੀ, ਕੇ.ਸੀ. ਵੇਣੂਗੋਪਾਲ, ਕਿਸ਼ੋਰੀ ਲਾਲ ਸ਼ਰਮਾ, ਅਜੇ ਮਾਕਨ, ਰਣਜੀਤ ਰੰਜਨ, ਅੰਬਿਕਾ ਸੋਨੀ, ਰਮਨ ਭੱਲਾ, ਭਰਤ ਸਿੰਘ ਸੋਲੰਕੀ, ਤਾਰਾਚੰਦ, ਤਾਰਿਕ ਹਮੀਦ ਕਾਰਾ, ਚੌਧਰੀ ਲਾਲ ਸਿੰਘ, ਸੁਖਵਿੰਦਰ ਸਿੰਘ ਸੁੱਖੂ, ਪੀਰਜ਼ਾਦਾ ਮੁਹੰਮਦ ਸਈਦ, ਜੈਰਾਮ ਰਮੇਸ਼, ਇਮਰਾਨ ਮਸੂਦ, ਗੁਲਾਮ ਅਹਿਮਦ ਮੀਰ, ਡਾ. ਪਵਨ ਖੇੜਾ, ਸਚਿਨ ਪਾਇਲਟ, ਸੁਪ੍ਰਿਆ ਸ਼੍ਰੀਨੇਤ, ਮੁਕੇਸ਼ ਅਗਨੀਹੋਤਰੀ,
ਦੱਸ ਦੇਈਏ ਕਿ ਕਨ੍ਹਈਆ ਕੁਮਾਰ, ਚਰਨਜੀਤ ਸਿੰਘ ਚੰਨੀ, ਮਨੋਜ ਯਾਦਵ, ਸਲਮਾਨ ਖੁਰਸ਼ੀਦ, ਸ਼ਾਹਨਵਾਜ਼ ਚੌਧਰੀ, ਸੁਖਜਿੰਦਰ ਸਿੰਘ ਰੰਧਾਵਾ, ਰਾਜੇਸ਼ ਲਿਲੋਠੀਆ, ਅਮਰਿੰਦਰ ਸਿੰਘ ਰਾਜਾ ਵੜਿੰਗ, ਅਲਕਾ ਲਾਂਬਾ, ਸਈਦ ਨਾਸਿਰ ਹੁਸੈਨ, ਸ਼੍ਰੀਨਿਵਾਸ ਬੀਵੀ, ਵਿਕਾਰ ਰਸੂਲ ਵਾਨੀ, ਨੀਰਜ ਕੁੰਦਨ ਜੰਮੂ-ਕਸ਼ਮੀਰ ਵਿਧਾਨ ਸਭਾ ਲਈ 90 ਮੈਂਬਰਾਂ ਦੀ ਚੋਣ ਤਿੰਨ ਪੜਾਵਾਂ ਵਿੱਚ ਹੋਵੇਗੀ। 18 ਸਤੰਬਰ, 25 ਸਤੰਬਰ ਅਤੇ 1 ਅਕਤੂਬਰ ਨੂੰ ਤਿੰਨ ਪੜਾਵਾਂ ਵਿੱਚ ਵੋਟਾਂ ਪੈਣਗੀਆਂ ਜਦਕਿ ਵੋਟਾਂ ਦੀ ਗਿਣਤੀ 8 ਅਕਤੂਬਰ ਨੂੰ ਹੋਵੇਗੀ। ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ‘ਚ ਕਾਂਗਰਸ ਨੇ ਨੈਸ਼ਨਲ ਕਾਨਫਰੰਸ ਨਾਲ ਗਠਜੋੜ ਕੀਤਾ ਹੈ, 2014 ਤੋਂ ਬਾਅਦ ਜੰਮੂ-ਕਸ਼ਮੀਰ ‘ਚ ਇਹ ਪਹਿਲੀਆਂ ਵਿਧਾਨ ਸਭਾ ਚੋਣਾਂ ਹਨ, ਕਿਉਂਕਿ 2019 ‘ਚ ਧਾਰਾ 370 ਨੂੰ ਖਤਮ ਕੀਤਾ ਗਿਆ ਸੀ। ਉਦੋਂ ਤੋਂ ਜੰਮੂ-ਕਸ਼ਮੀਰ ਵਿੱਚ ਵਿਧਾਨ ਸਭਾ ਚੋਣਾਂ ਨਹੀਂ ਹੋਈਆਂ ਹਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly