ਸੰਤੁਲਿਤ ਖ਼ੁਰਾਕ ਸਿਹਤਮੰਦ ਜੀਵਨ ਦਾ ਆਧਾਰ : ਡਾ ਹਰਦੇਵ ਸਿੰਘ
ਸੰਤੁਲਿਤ ਖ਼ੁਰਾਕ ਸਿਹਤਮੰਦ ਭਵਿੱਖ ਦਾ ਵਿਕਾਸ : ਸਿਵਲ ਸਰਜਨ
ਮਾਨਸਾ (ਸਮਾਜ ਵੀਕਲੀ) ਮਹੀਨਾ ਸਤੰਬਰ ਸਿਹਤ ਵਿਭਾਗ ਪੰਜਾਬ ਵੱਲੋਂ ਪੋੋਸ਼ਣ ਮਾਹ ਦੇ ਤੌਰ ਤੇ ਮਨਾਇਆ ਜਾਂਦਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਮਾਨਸਾ ਡਾ.ਹਰਦੇਵ ਸਿੰਘ ਨੇ ਦੱਸਿਆ ਕਿ ਜਿਲਾ ਭਰ ਮਾਨਸਾ ਵਿਖੇ ਬਾਲ ਵਿਕਾਸ ਵਿਭਾਗ ਦੇ ਸਹਿਯੋਗ ਨਾਲ ਜਾਗਰੂਕਤਾ ਕੈਂਪ ਲਗਾ ਕੇ ਪੋਸ਼ਣ ਮਾਂਹ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ। ਇਸ ਬਾਰੇ ਜਾਣਕਾਰੀ ਦਿੰਦਿਆ ਡਾ. ਹਰਦੇਵ ਸਿੰਘ ਸਿਵਲ ਸਰਜਨ ਮਾਨਸਾ ਨੇ ਦੱਸਿਆ ਕਿ ਸੰਤੁਲਿਤ ਖ਼ੁਰਾਕ ਹੀ ਸਾਡੀ ਸਿਹਤ ਦਾ ਮੁੱਖ ਆਧਾਰ ਹੈ । ਜਿਸ ਨਾਲ ਸਰੀਰ ਵਿੱਚ ਬਿਮਾਰੀਆਂ ਨਾਲ ਲੜਨ ਦੀ ਸ਼ਕਤੀ ਅਤੇ ਮਨੁੱਖ ਦੇ ਕੰਮ ਕਰਨ ਦੀ ਸਮਰੱੱਥਾ ਵਧਦੀ ਹੈ । ਉਨ੍ਹਾਂ ਨੇ ਇਹ ਵੀ ਦੱਸਿਆ ਕਿ ਹਰ ਵਿਅਕਤੀ ਨੂੰ ਉਮਰ ਦੇ ਹਿਸਾਬ ਨਾਲ ਆਪਣੀ ਖ਼ੁਰਾਕ ਢੁੱਕਵੀਂ ਮਾਤਰਾ ਵਿੱਚ ਪ੍ਰੋਟੀਨ, ਕਾਰਬੋਹਾਈਡਰੇਟਸ, ਫੈਟਸ, ਵਿਟਾਮਿਨ ,ਖਣਿਜ ਅਤੇ ਫੋਕਟ ਪਦਾਰਥ ਸ਼ਾਮਲ ਕਰਨੇ ਚਾਹੀਦੇ ਹਨ। ਉਨ੍ਹਾਂ ਨੇ ਦੱਸਿਆ ਕਿ ਬੇਸ਼ੱਕ ਹਰ ਵਰਗ ਦੇ ਵਿਅਕਤੀਆਂ ਲਈ ਸੰਤੁਲਿਤ ਖ਼ੁਰਾਕ ਜ਼ਰੂਰੀ ਹੈ, ਪ੍ਰੰਤੂ ਗਰਭਵਤੀ ਔਰਤਾਂ ਦੁੱਧ ਚੁਘਾਉਂਦੀਆਂ ਮਾਵਾਂ ਛੋਟੀਆਂ ਬੱਚੀਆਂ ਅਤੇ ਕਿਸ਼ੋਰ ਅਵਸਥਾ ਵਾਲੇ ਲੜਕੇ ਲੜਕਿਆਂ ਲਈ ਉਚਿਤ ਖੁਰਾਕ ਬਹੁਤ ਮਹੱਤਵਪੂਰਨ ਹੈ।
ਕਿਸ਼ੋਰਾਂ ਲਈ ਢੁੱਕਵੀਂ ਖ਼ੁਰਾਕ ਸਬੰਧੀ ਜਾਣਕਾਰੀ ਦਿੰਦਿਆਂ ਦਰਸ਼ਨ ਸਿੰਘ ਧਾਲੀਵਾਲ ਡਿਪਟੀ ਸਮੂਹ ਸਿੱਖਿਆ ਅਤੇ ਸੂਚਨਾ ਅਫ਼ਸਰ ਨੇ ਦੱਸਿਆ ਕਿ ਕਿਸ਼ੋਰ ਕੁੜੀਆਂ ਵਿਟਾਮਿਨ ਅਤੇ ਆਇਰਨ ਭਰਪੂਰ ਵੱਖ ਵੱਖ ਤਰ੍ਹਾਂ ਦੀ ਖ਼ੁਰਾਕ ਲੈਣ ਇਸ ਨਾਲ ਮਹਾਂਮਾਰੀ ਦੌਰਾਨ ਹੋਈ ਆਇਰਨ ਦੀ ਕਮੀ ਦੀ ਭਰਪਾਈ ਹੋਵੇਗੀ । ਉਨ੍ਹਾਂ ਨੂੰ ਆਪਣੀ ਪੂਰੀ ਸਮਰੱਥਾ ਹਾਸਿਲ ਹੋਵੇਗੀ ਪੌਸ਼ਟਿਕ ਭਰਪੂਰ ਦੁੱਧ ਤੇਲ ਆਇਓਡੀਨ ਯੁਕਤ ਨਮਕ ਕਿਸ਼ੋਰਾਂ ਲਈ ਲਾਹੇਵੰਦ ਹੁੰਦਾ ਹੈ । ਹਫ਼ਤੇ ਵਿੱਚ ਇੱਕ ਵਾਰੀ ਆਇਰਨ ਦੀ ਗੋਲੀ ਜੋ ਸਕੂਲਾਂ ਵਿੱਚ ਵੀਵਸ ਪ੍ਰੋਗਰਾਮ ਦੇ ਅੰਤਰਗਤ ਦਿੱਤੀ ਜਾਂਦੀ ਹੈ ਅਤੇ ਪੇਟ ਦੇ ਕੀੜਿਆਂ ਤੋਂ ਬਚਾਅ ਲਈ ਛੇ ਮਹੀਨਿਆਂ ਪਿੱਛੋਂ ਅਲਬੈਂਡਾਜ਼ੋਲ ਦੀ ਇੱਕ ਗੋਲੀ ਵੀ ਕਿਸ਼ੋਰਾਂ ਲਈ ਜ਼ਰੂਰੀ ਹੈ ।ਸੰਤੁਲਿਤ ਖ਼ੁਰਾਕ ਤੋਂ ਭਾਵ ਮਹਿੰਗੀਆਂ ਖਾਦ ਪਦਾਰਥ ਤੋਂ ਨਹੀਂ ਲੈਣਾ ਚਾਹੀਦਾ, ਸਗੋਂ ਮੌਸਮੀ ਅਤੇ ਆਮ ਮਿਲ ਸਕਣ ਵਾਲੀ ਖ਼ੁਰਾਕ ਲੈਣੀ ਚਾਹੀਦੀ ਹੈ। ਉਨ੍ਹਾਂ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਫ਼ੀਲਡ ਕਰਮਚਾਰੀਆਂ ਵੱਲੋਂ ਸਮੂਹ ਲੋਕਾਂ ਨੂੰ ਇਸ ਸਬੰਧੀ ਜਾਣਕਾਰੀ ਦਿੱਤੀ ਜਾ ਰਹੀ ਹੈ। ਸਰਕਾਰ ਵੱਲੋ ਆਂਗਨਵਾੜੀ ਸੈਂਟਰਾਂ ਵਿੱਚ ਦਿੱਤੀ ਜਾ ਰਹੀ ਖ਼ੁਰਾਕ ਵੀ ਬੱਚਿਆ, ਕਿਸ਼ੋਰੀਆਂ ਅਤੇ ਗਰਭਵਤੀ ਮਾਵਾਂ ਲਈ ਅਤਿ ਜ਼ਰੂਰੀ ਹੈ। ਜਿਸ ਦਾ ਸਾਨੂੰ ਲਾਭ ਲੈਣਾ ਚਾਹੀਦਾ ਹੈ।
https://play.google.com/store/apps/details?id=in.yourhost.samajweekly