ਫਾਇਰਿੰਗ ਨੇ ਹਿਲਾ ਦਿੱਤਾ ਪੰਜਾਬ, ਕਾਰ ‘ਚ ਪਰਿਵਾਰ ‘ਤੇ ਅੰਨ੍ਹੇਵਾਹ ਫਾਇਰਿੰਗ, 3 ਦੀ ਮੌਤ

ਫ਼ਿਰੋਜ਼ਪੁਰ— ਪੰਜਾਬ ਦੇ ਫ਼ਿਰੋਜ਼ਪੁਰ ‘ਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਅਕਾਲਗੜ੍ਹ ਗੁਰਦੁਆਰਾ ਸਾਹਿਬ ਨੇੜੇ ਬਾਈਕ ਸਵਾਰ ਹਮਲਾਵਰਾਂ ਨੇ ਕਾਰ ‘ਚ ਸਵਾਰ ਤਿੰਨ ਵਿਅਕਤੀਆਂ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਇਸ ਹਮਲੇ ‘ਚ ਜ਼ਖਮੀ ਹੋਈ ਇਕ ਔਰਤ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਗੋਲੀ ਲੱਗਣ ਕਾਰਨ ਲੜਕੀ ਦੀ ਮੌਤ ਹੋ ਗਈ, ਜ਼ਖਮੀ ਵਿਅਕਤੀ ਦਾ ਨਾਮ ਅਨਮੋਲ ਸਿੰਘ ਹੈ। ਘਟਨਾ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ, ਹਾਲਾਂਕਿ ਮ੍ਰਿਤਕ ਲੜਕੀ ਜਸਪ੍ਰੀਤ ਕੌਰ ਦਾ ਇੱਕ ਮਹੀਨੇ ਬਾਅਦ ਵਿਆਹ ਹੋਣਾ ਸੀ। ਉਕਤ ਪਰਿਵਾਰ ਵਿਆਹ ਦੀ ਖਰੀਦਦਾਰੀ ਲਈ ਬਾਹਰ ਗਿਆ ਹੋਇਆ ਸੀ। ਗੋਲੀ ਲੱਗਣ ਕਾਰਨ ਲੜਕੀ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਪਿਓ-ਪੁੱਤ ਦੀ ਹਸਪਤਾਲ ‘ਚ ਮੌਤ ਹੋ ਗਈ। ਫਿਲਹਾਲ ਪੁਲਸ ਮੌਕੇ ‘ਤੇ ਪਹੁੰਚ ਗਈ ਹੈ ਅਤੇ ਕਾਰਵਾਈ ਕੀਤੀ ਜਾ ਰਹੀ ਹੈ।

 

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous article82 ਸਾਲਾ ਮਦਨ ਲਾਲ ਗੋਇਲ ਦੀਆਂ ਅੱਖਾਂ ਮਰਨ ਉਪਰੰਤ ਦਾਨ *ਮਰਨ ਉਪਰੰਤ ਅੱਖਾਂ ਦਾਨ ਕਰਨਾ ਮਹਾਨ ਕੰਮ: ਨਿਤਿਨ ਜਿੰਦਲ
Next articleਪੰਜਾਬ ‘ਚ ਪੁਲਿਸ ਐਨਕਾਊਂਟਰ, ਗੈਂਗਸਟਰ ਭਗਵਾਨਪੁਰੀਆ ਦੇ ਸਾਥੀ ਨੂੰ 5 ਗੋਲੀਆਂ ਮਾਰੀਆਂ