ਸਮੁੱਚੀ ਰਾਮਗੜ੍ਹੀਆ ਕੌਮ ਇੱਕ ਪਲੇਟਫਾਰਮ ‘ਤੇ ਇਕੱਤਰ ਹੋ ਕੇ ਇਕਮੁੱਠਤਾ ਦਾ ਸਬੂਤ ਦੇਵੇ : ਹਰਦੇਵ ਸਿੰਘ ਕੌਂਸਲ

ਹੁਸ਼ਿਆਰਪੁਰ  (ਸਮਾਜ ਵੀਕਲੀ) (ਤਰਸੇਮ ਦੀਵਾਨਾ ) ਰਾਮਗੜ੍ਹੀਆ ਸਿੱਖ ਆਰਗੇਨਾਈਜ਼ੇਸ਼ਨ ਇੰਡੀਆ ਦੀ ਇੱਕ ਅਹਿਮ ਮੀਟਿੰਗ ਹਰਦੀਪ ਸਿੰਘ ਨੰਦੜਾ, ਬੀ ਕੇ ਕਲਸੀ,  ਬਲਜੀਤ ਸਿੰਘ ਬਾਂਸਲ ਦੀ ਅਗਵਾਈ ਹੇਠ ਹੋਈ | ਜਿਸ ਵਿੱਚ ਵਿਸ਼ੇਸ਼ ਤੌਰ ‘ਤੇ ਹਰਦੇਵ ਸਿੰਘ ਕੌਂਸਲ ਪ੍ਰਧਾਨ ਇੰਡੀਆ, ਇੰਦਰਜੀਤ ਸਿੰਘ ਬੱਬੂ ਪੋਤਰਾ ਸਾਬਕਾ ਰਾਸ਼ਟਰਪਤੀ ਗਿਆਨੀ ਜੈਲ ਸਿੰਘ ,ਜਸਵੰਤ ਸਿੰਘ ਭੋਗਲ ਸੀਨੀਅਰ ਵਾਈਸ ਚੇਅਰਮੈਨ ਪੰਜਾਬ, ਗੁਰਬਿੰਦਰ ਸਿੰਘ ਪਲਾਹਾ ਪ੍ਰੈੱਸ ਸਕੱਤਰ ਇੰਡੀਆ, ਹਰਮਿੰਦਰ ਸਿੰਘ ਭੱਚੂ ਪ੍ਰਧਾਨ ਹੁਸ਼ਿਆਰਪੁਰ ਸ਼ਹਿਰੀ ਨੇ ਸ਼ਿਰਕਤ ਕੀਤੀ | ਇਸ ਮੌਕੇ ਆਪਣੇ ਸੰਬੋਧਨ ਵਿੱਚ ਹਰਦੇਵ ਸਿੰਘ ਕੌਂਸਲ ਪ੍ਰਧਾਨ ਇੰਡੀਆ ਨੇ ਕਿਹਾ ਕਿ ਰਾਮਗੜ੍ਹੀਆ ਕੌਮ ਨੇ ਸਿੱਖ ਪੰਥ ਦੀ ਚੜ੍ਹਦੀਕਲਾ ਲਈ ਆਪਣਾ ਮਹਾਨ ਯੋਗਦਾਨ ਅਤੇ ਕੁਰਬਾਨੀਆਂ ਨਾਲ ਰਾਮਗੜ੍ਹੀਆ ਕੌਮ ਨੇ ਮਹਾਨ ਇਤਿਹਾਸ ਕਾਇਮ ਕੀਤਾ ਹੈ | ਹੁਣ ਸਮਾਂ ਆ ਗਿਆ ਹੈ ਕਿ ਸਮੁੱਚੀ ਰਾਮਗੜ੍ਹੀਆ ਕੌਮ ਇੱਕ ਪਲੇਟਫਾਰਮ ‘ਤੇ ਇਕੱਤਰ ਹੋ ਕੇ ਇਕਮੁੱਠਤਾ ਦਾ ਸਬੂਤ ਦੇਵੇ ਇਸ ਲਈ ਰਾਮਗੜ੍ਹੀਆ ਸਿੱਖ ਆਰਗੇਨਾਈਜ਼ੇਸ਼ਨ ਨੇ ਬੀੜਾ ਚੁੱਕਿਆ ਹੈ ਇਸ ਕੜੀ ਵਿੱਚ  ਜ਼ਿਲਾ ਸੰਗਰੂਰ ਦੇ ਧੂਰੀ ਯੂਨਿਟ ਦੀ ਸਥਾਪਨਾ ਕੀਤੀ ਗਈ | ਇੰਦਰਜੀਤ ਸਿੰਘ ਬੱਬੂ ਨੇ ਕਿਹਾ ਕਿ ਭਾਰਤ ਵਿੱਚ ਆਈਆਂ ਹੁਣ ਤੱਕ ਦੀਆਂ ਸਾਰੀਆਂ ਸਰਕਾਰਾਂ ਨੇ ਰਾਮਗੜ੍ਹੀਆ ਭਾਈਚਾਰੇ ਨੂੰ ਆਪਣੇ ਸੌੜੇ ਹਿੱਤਾਂ ਲਈ ਰੱਜ ਕੇ ਵਰਤਿਆ ਹੈ ਪਰ ਸਮੁੱਚੇ ਤੌਰ ਤੇ ਇਸ ਭਾਈਚਾਰੇ ਦੇ ਭਵਿੱਖ ਲਈ ਕੋਈ ਸਾਰਥਕ ਯਤਨ ਨਹੀਂ ਕੀਤੇ ਇਸ ਲਈ ਅਗਲੀ ਪੀੜ੍ਹੀ ਦਾ ਭਵਿੱਖ ਸੁਰੱਖਿਅਤ ਕਰਨ ਲਈ ਹੁਣ ਇਕਮੁੱਠ ਹੋਣਾ ਸਮੇਂ ਦੀ ਵੱਡੀ ਲੋਡ਼ ਹੈ|
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly 
Previous articleਪੰਜਾਬ ‘ਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ‘ਚ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਅਹਿਮ ਯੋਗਦਾਨ : ਡਾ. ਰਾਜ ਕੁਮਾਰ ਚੱਬੇਵਾਲ
Next articleਸ੍ਰੀ ਦਮਦਮਾ ਸਾਹਿਬ ਸਾਹਿਤ ਸਭਾ (ਰਜਿ:) ਤਲਵੰਡੀ ਸਾਬੋ ਦੀ ਹੋਈ ਚੋਣ ਦੌਰਾਨ ਸੁਖਵਿੰਦਰ ਸਿੰਘ ਭਾਗੀਵਾਂਦਰ ਪ੍ਰਧਾਨ ਅਤੇ ਅਮਰਜੀਤ ਸਿੰਘ ਜੀਤ ਚੇਅਰਮੈਨ ਚੁਣੇ ਗਏ।