(ਸਮਾਜ ਵੀਕਲੀ) ਬਲਬੀਰ ਸਿੰਘ ਬੱਬੀ :-ਪੰਜਾਬ ਵਿਧਾਨ ਸਭਾ ਦਾ ਸੈਸ਼ਨ ਕੱਲ ਸ਼ੁਰੂ ਹੋਇਆ ਇਸ ਸੈਸ਼ਨ ਦੇ ਸ਼ੁਰੂਆਤ ਵਿੱਚ ਜਿੱਥੇ ਅਨੇਕਾਂ ਸ਼ਖਸ਼ੀਅਤਾਂ ਨੂੰ ਸ਼ਰਧਾਜਲੀਆਂ ਦੇ ਫੁੱਲ ਭੇਟ ਕਰਕੇ ਚੇਤਾ ਕੀਤਾ ਗਿਆ ਉੱਥੇ ਹੀ ਪੰਜਾਬ ਵਿਧਾਨ ਸਭਾ ਦੇ ਵਿੱਚ ਕੁਲਤਾਰ ਸਿੰਘ ਸੰਧਵਾਂ ਸਪੀਕਰ ਦੇ ਵਿਧਾਨ ਸਭਾ ਹਲਕਾ ਕੋਟਕਪੂਰਾ ਤੋਂ ਇੱਕ ਏ ਐਸ ਆਈ ਨਾਲ ਸੰਬੰਧਿਤ ਭਰਿਸ਼ਟਾਚਾਰ ਦਾ ਮਾਮਲਾ ਵੀ ਗੂੰਜਿਆ, ਭਰਿਸ਼ਟਾਚਾਰ ਨਾਲ ਸੰਬੰਧਿਤ ਇਸ ਮਾਮਲੇ ਤੋਂ ਬਾਅਦ ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ ਵਿਧਾਨ ਸਭਾ ਦੇ ਮੈਂਬਰਾਂ ਦੀ ਰਾਏ ਲਈ ਜਿਸ ਵਿੱਚ ਉਹਨਾਂ ਨੇ ਸਭ ਤੋਂ ਪਹਿਲਾਂ ਕੁੰਵਰ ਵਿਜੇ ਪ੍ਰਤਾਪ ਸਿੰਘ ਤੋਂ ਵਿਚਾਰ ਜਾਣੇ ਤੇ ਉਸ ਤੋਂ ਬਾਅਦ ਜਲੰਧਰ ਤੋਂ ਕਾਂਗਰਸੀ ਵਿਧਾਇਕ ਪ੍ਰਗਟ ਸਿੰਘ ਤੇ ਪੰਜਾਬ ਕਾਂਗਰਸ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਆਪਣੇ ਵਿਚਾਰ ਰੱਖੇ।
ਇਸ ਮਸਲੇ ਉੱਤੇ ਪ੍ਰਗਟ ਸਿੰਘ ਨੇ ਜ਼ੋਰ ਦੇ ਕੇ ਕਿਹਾ ਕਿ ਇਸ ਵਿੱਚ ਕੋਈ ਸ਼ੱਕ ਨਹੀਂ ਕਿ ਸਮੁੱਚੇ ਪੰਜਾਬ ਵਿੱਚ ਹੀ ਭਰਿਸ਼ਟਾਚਾਰ ਨਸ਼ਿਆਂ ਤੇ ਹੋਰ ਗਲਤ ਅਲਾਮਤਾਂ ਦਾ ਬੋਲਬਾਲਾ ਪੂਰੇ ਜੋਬਨ ਉੱਤੇ ਹੈ। ਪ੍ਰਗਟ ਸਿੰਘ ਹੋਰਾਂ ਨੇ ਇੱਕ ਵੱਡੀ ਗੱਲ ਕਹਿ ਕੇ ਸਭ ਦਾ ਧਿਆਨ ਆਪਣੇ ਵੱਲ ਖਿੱਚਿਆ। ਉਹਨਾਂ ਕਿਹਾ ਕਿ ਪੰਜਾਬ ਦੇ ਹਰ ਵੱਡੇ ਛੋਟੇ ਠਾਣੇ ਦੇ ਵਿੱਚ ਪੰਜਾਬ ਪੁਲਿਸ ਦੀਆਂ ਅਜਿਹੀਆਂ ਕਾਲੀਆਂ ਭੇਡਾਂ ਫਿੱਟ ਹੋ ਚੁੱਕੀਆਂ ਹਨ ਜਿਨਾਂ ਦੇ ਖੂਨ ਵਿੱਚ ਭਰਿਸ਼ਟਾਚਾਰ ਪੂਰੀ ਤਰ੍ਹਾਂ ਰਚ ਮਿਚ ਗਿਆ ਹੈ ਇਸ ਤੋਂ ਇਲਾਵਾ ਨਸ਼ਿਆਂ ਦੇ ਮਾਮਲੇ ਵਿੱਚ ਵੀ ਇਹ ਕਾਲੀਆਂ ਭੇਡਾਂ ਆਪਣਾ ਰੋਲ ਅਦਾ ਕਰ ਰਹੀਆਂ ਹਨ। ਇਥੋਂ ਤੱਕ ਕਿ ਕੁਝ ਮੁਲਾਜ਼ਮ ਖੁਦ ਨਸ਼ੇ ਦੀ ਦਲਦਲ ਵਿੱਚ ਫਸ ਚੁੱਕੇ ਹਨ ਉਹ ਕਿਸੇ ਨਸ਼ੇ ਵਾਲੇ ਨੇ ਫੜਨਗੇ। ਇਸ ਲਈ ਪੰਜਾਬ ਸਰਕਾਰ ਨੂੰ ਬੇਨਤੀ ਹੈ ਕਿ ਪੰਜਾਬ ਦੇ ਹਰ ਥਾਣੇ ਵਿੱਚ ਖਾਖੀ ਵਰਦੀ ਦੀ ਆੜ ਵਿੱਚ ਕਾਲੀਆਂ ਭੇਡਾਂ ਦੀ ਪਛਾਣ ਕਰਨੀ ਬਹੁਤ ਜਰੂਰੀ ਹੈ ਤਾਂ ਕਿ ਆਮ ਲੋਕਾਂ ਨੂੰ ਧੱਕੇਸ਼ਾਹੀ ਤੋਂ ਬਚਾਇਆ ਜਾ ਸਕੇ ਤੇ ਇਸ ਦੇ ਨਾਲ ਹੀ ਨਸ਼ਿਆਂ ਪ੍ਰਤੀ ਲਾਮਬੰਦੀ ਬੇਸ਼ੱਕ ਸਰਕਾਰ ਕਰ ਰਹੀ ਹੈ ਪਰ ਕਾਲੀਆਂ ਭੇਡਾਂ ਆਪਣਾ ਰੋਲ ਨਿਭਾ ਕੇ ਸਭ ਕੀਤੇ ਕਰਾਏ ਉੱਤੇ ਪਾਣੀ ਫੇਰ ਦਿੰਦੀਆਂ ਹਨ। ਪਰਗਟ ਸਿੰਘ ਦੇ ਇਸ ਬਿਆਨ ਦੀ ਚਰਚਾ ਜਿੱਥੇ ਪੰਜਾਬ ਵਿਧਾਨ ਸਭਾ ਦੇ ਸਦਨ ਵਿੱਚ ਹੋਈ ਉੱਥੇ ਹੀ ਸਮੁੱਚੇ ਪੰਜਾਬ ਵਿੱਚ ਇਸ ਬਿਆਨ ਦੀ ਚਰਚਾ ਅਤੇ ਸ਼ਲਾਘਾ ਹੋ ਰਹੀ ਹੈ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly