ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਦਾਦ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਉਤਸਵ ਮਨਾਇਆ

ਲੁਧਿਆਣਾ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ, ਦਾਦ ਵਿਖੇ ਵਿਦਿਆਰਥੀਆਂ ਅਤੇ ਅਧਿਆਪਕਾਂ ਦੁਆਰਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਉਤਸਵ ਭਾਈਚਾਰਕ ਸੇਵਾ ਭਾਵਨਾ ਨਾਲ ਮਨਾਇਆ ਗਿਆ। ਸਮਾਗਮ ਸਵੇਰੇ 10 ਵਜੇ ਸ਼ੁਰੂ ਹੋਇਆ। ਸਕੂਲ ਵਿੱਚ ਸਮਾਗਮ ਦੀ ਸ਼ੁਰੂਆਤ ਵਿਚ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ “ਸ੍ਰੀ ਜਪੁਜੀ ਸਾਹਿਬ” ਦਾ ਪਾਠ ਕੀਤਾ। ਇਸ ਤੋਂ ਬਾਅਦ ਵਿੱਚ ਪਵਿੱਤਰ ਗ੍ਰੰਥ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸ਼ਬਦ, ਕੀਰਤਨ ਅਤੇ ਅਰਦਾਸ ਕੀਤੇ ਗਏ । ਸਕੂਲ ਵਿੱਚ ਵਿਦਿਆਰਥੀਆਂ ਦੇ ਅਲੱਗ- ਅਲੱਗ ਸਮੂਹਾਂ ਦੇ ਬਾਣੀ ਕੰਠ ਮੁਕਾਬਲੇ ਵੀ ਕਰਵਾਏ ਗਏ ਅਤੇ ਜੇਤੂ ਵਿਦਿਆਰਥੀਆਂ ਨੂੰ ਸਕੂਲ ਦੇ ਪ੍ਰਿੰਸੀਪਲ ਸ੍ਰੀਮਤੀ ਰੁਪਿੰਦਰ ਕੌਰ ਦੁਆਰਾ ਇਨਾਮ ਦਿੱਤੇ ਗਏ । ਸਮਾਗਮ ਦੇ ਅੰਤ ਵਿੱਚ ਕੜਾਹ ਪ੍ਰਸ਼ਾਦ ਵੀ ਵਰਤਾਇਆ ਗਿਆ। ਮਾਣਯੋਗ ਪ੍ਰਿੰਸੀਪਲ ਰੁਪਿੰਦਰ ਕੌਰ ਨੇ ਵਿਦਿਆਰਥੀਆਂ ਅਤੇ ਸਾਰੇ ਸਟਾਫ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਮਾਰਗ ਤੇ ਚੱਲਣ ਲਈ ਪ੍ਰੇਰਿਤ ਕੀਤਾ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly 

Previous articleਅਨਾਥ ਅਤੇ ਅਪੰਗ ਬੱਚਿਆਂ ਨੂੰ ਰਾਸ਼ਨ ਵੰਡ ਕੇ ਕੀਤੀ ਮੱਦਦ – ਡਾ: ਜਮੀਲ ਬਾਲੀ
Next articleਇਫਟੂ ਵੱਲੋਂ ਪੰਜਾਬ ਸਰਕਾਰ ਦੇ ਪਾਵਰਕੌਮ ਦੇ ਠੇਕਾ ਮੁਲਾਜ਼ਮਾਂ ਉੱਤੇ ਐਸਮਾ ਲਾਉਣ ਦੀ ਨਿੰਦਾ