ਹੁਸ਼ਿਆਰਪੁਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਸਰਕਾਰੀ ਕਾਲਜ ਹੁਸ਼ਿਆਰਪੁਰ ਵਿੱਚ ਕਾਲਜ ਦੇ ਪ੍ਰਿੰਸੀਪਲ ਅਨੀਤਾ ਸਾਗਰ ਜੀ ਦੀ ਅਗਵਾਈ ਵਿੱਚ ਕਾਲਜ ਦੇ ਰੈੱਡ ਰਿਬਨ ਕਲੱਬ ਅਤੇ ਐਨ.ਐਸ.ਐਸ. ਇੰਚਾਰਜ ਪ੍ਰੋ. ਵਿਜੇ ਕੁਮਾਰ ਦੇ ਸਹਿਯੋਗ ਨਾਲ ‘ਅਧਿਆਪਕ ਦਿਵਸ’ ਮਨਾਇਆ ਗਿਆ। ਜਿਸ ਵਿੱਚ ਕਾਲਜ ਦੇ ਪੜਨ ਵਾਲੇ ਸਪੈਸ਼ਲ ਵਿਦਿਆਰਥੀ ਹਾਜ਼ਰ ਹੋਏ। ਇਹਨਾਂ ਸਪੈਸ਼ਲ ਵਿਦਿਆਰਥੀਆਂ ਨੇ ਕਾਲਜ ਦੇ ਪ੍ਰਿੰਸੀਪਲ ਅਨੀਤਾ ਸਾਗਰ, ਵਾਇਸ ਪ੍ਰਿੰਸੀਪਲ ਵਿਜੇ ਕੁਮਾਰ ਅਤੇ ਪ੍ਰੋ. ਸਚੀ ਨੂੰ ਫੁੱਲਾਂ ਦਾ ਗੁਲਦਸਤਾ ਦੇ ਕੇ ਉਹਨਾਂ ਦਾ ਸਵਾਗਤ ਕੀਤਾ। ਪ੍ਰੋ. ਸਚੀ ਵੱਲੋਂ ਸਪੈਸ਼ਲ ਵਿਦਿਆਰਥੀਆਂ ਨੂੰ ਡਾਇਰੀ ਅਤੇ ਪੈੱਨ ਗਿਫ਼ਟ ਦਿੱਤੇ ਗਏ। ਪ੍ਰੋ. ਵਿਜੇ ਕੁਮਾਰ ਵੱਲੋਂ ਡਾਕਟਰ ਰਾਧਾਕ੍ਰਿਸ਼ਨਨ ਦੇ ਜਨਮ ਦਿਵਸ ਤੇ ਮਨਾਏ ਜਾਏ ਵਾਲੇ ‘ਅਧਿਆਪਕ ਦਿਵਸ’ ਤੇ ਰਾਧਾਕ੍ਰਿਸ਼ਨਨ ਜੀ ਦੇ ਜੀਵਨ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਹਨਾਂ ਕਿਹਾ ਕਿ ਜਿਸ ਤਰ੍ਹਾਂ ਦਾ ਗੁਰੂ-ਚੇਲੇ ਦਾ ਰਿਸ਼ਤਾ ਪੁਰਾਣੇ ਸਮੇਂ ਵਿੱਚ ਸੀ ਉਸੇ ਤਰ੍ਹਾਂ ਦਾ ਰਿਸ਼ਤਾ ਅੱਜ ਵੀ ਬਣਾਉਣ ਦੀ ਲੋੜ ਹੈ। ਉਹਨਾਂ ਕਿਹਾ ਕਿ ਗੁਰੂ ਹੀ ਹੁੰਦਾ ਹੈ ਜਿਹੜਾ ਕਿ ਇਸ ਸੰਸਾਰ ਵਿੱਚ ਸਹੀ ਰਸਤਾ ਦਿਖਾਉਂਦਾ ਹੈ ਅਤੇ ਇਸ ਲੋਕ ਅਤੇ ਉਸ ਲੋਕ ਵਿੱਚ ਮੰਜਿਲ ਤੇ ਪਹੁੰਚਾਉਂਦਾ ਹੈ। ਕਾਲਜ ਦੇ ਪ੍ਰਿੰਸੀਪਲ ਅਨੀਤਾ ਸਾਗਰ ਜੀ ਨੇ ਸਾਰਿਆ ਨੂੰ ਅਧਿਆਪਕ ਦਿਵਸ ਦੀ ਵਧਾਈ ਦਿੰਦੇ ਹੋਏ ਕਿਹਾ ਕਿ ਮਾਂ-ਪਿਉ, ਦੇਵੀ-ਦੇਵਤਾ, ਗੁਰੂ ਅਤੇ ਅਧਿਆਪਕ ਸਾਡੀ ਜ਼ਿੰਦਗੀ ਵਿੱਚ ਮੁੱਖ ਭੂਮਿਕਾ ਨਿਭਾਉਂਦੇ ਹਨ ਅਤੇ ਅਤੇ ਸਾਨੂੰ ਸਿੱਖਿਆ ਦੇ ਕੇ ਇੱਕ ਚੰਗੇ ਰਾਸ਼ਟਰ ਦਾ ਨਿਰਮਾਣ ਅਤੇ ਇੱਕ ਚੰਗਾ ਇਨਸਾਨ ਬਣਾਉਂਦੇ ਹਨ । ਕਾਲਜ ਦੇ ਵਿਦਿਆਰਥੀਆਂ ਵੱਲੋਂ ਕਵਿਤਾਵਾਂ ਅਤੇ ਗੀਤਾਂ ਦਾ ਉਚਾਰਣ ਕਰਕੇ ਅਧਿਆਪਕਾਂ ਦੀ ਪ੍ਰਸ਼ੰਸਾ ਕੀਤੀ। ਖੁਸ਼ਬੂ ਵੱਲੋਂ ਪੋਸਟਰ ਬਣਾ ਕੇ ਅਧਿਆਪਕ ਦਿਵਸ ਤੇ ਵਧਾਈ ਦਿੱਤੀ ਗਈ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly