ਬੀਣੇਵਾਲ ਬੀਤ ਵਿਖੇ ਏ.ਐਸ.ਆਈ ਬਲਵਿੰਦਰ ਸਿੰਘ ਨੂੰ ਨਮ ਅੱਖਾਂ ਨਾਲ ਸ਼ਰਧਾਂਜਲੀ ਭੇਟ ਕੀਤੀ ਗਈ 

ਗੜ੍ਹਸ਼ੰਕਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਥਾਣਾ ਬੰਗਾ ਵਿਖੇ ਸੇਵਾ ਨਿਭਾਅ ਰਹੇ ਏ.ਐਸ.ਆਈ ਬਲਵਿੰਦਰ ਸਿੰਘ ਵਾਸੀ ਬੀਨੇਵਾਲ ਬੀਤ, ਜਿਨ੍ਹਾਂ ਦੀ ਪਿਛਲੇ ਦਿਨੀਂ ਇੱਕ ਸੜਕ ਹਾਦਸੇ ਵਿੱਚ ਮੌਤ ਹੋ ਗਈ ਸੀ, ਦੀ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ। ਪਿੰਡ ਬੀਣੇਵਾਲ ਬੀਤ ਵਿਖੇ ਧਾਰਮਿਕ, ਸਮਾਜਿਕ ਤੇ ਰਾਜਨੀਤਿਕ ਸ਼ਖ਼ਸੀਅਤਾਂ ਨੇ ਸ਼ਰਧਾਂਜਲੀ ਭੇਟ ਕੀਤੀ। ਇਸ ਸਮੇਂ ਸ਼੍ਰੀ ਗੁਰੂ ਰਵਿਦਾਸ ਇਤਿਹਾਸਕ ਧਰਮ ਅਸਥਾਨ ਸ਼੍ਰੀ ਚਰਨਛੋਹ ਗੰਗਾ ਸ਼੍ਰੀ ਖੁਰਾਲਗੜ੍ਹ ਸਾਹਿਬ ਕਮੇਟੀ ਦੇ ਪ੍ਰਧਾਨ ਸੰਤ ਸੁਰਿੰਦਰ ਦਾਸ, ਕੈਸ਼ੀਅਰ ਕਰਮ ਚੰਦ, ਆਲ ਇੰਡੀਆ ਆਦਿ ਧਰਮ ਮਿਸ਼ਨ ਪੰਜਾਬ ਦੇ ਪ੍ਰਧਾਨ ਦਿਆਲ ਚੰਦ ਬੱਗਾ ਨੇ ਅੰਤਿਮ ਅਰਦਾਸ ਵਿੱਚ ਪਹੁੰਚ ਕੇ ਥਾਣੇਦਾਰ ਬਲਵਿੰਦਰ ਸਿੰਘ ਨੂੰ ਸ਼ਰਧਾਂਜਲੀ ਦਿੱਤੀ। ਇਸ ਮੌਕੇ ਸੰਤ ਸੁਰਿੰਦਰ ਦਾਸ ਨੇ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ, ਕਿ ਇਸ ਵਿਅਕਤੀ ਦੇ ਇਸ ਸੰਸਾਰ ਤੋਂ ਚਲੇ ਜਾਣ ਨਾਲ ਉਨ੍ਹਾਂ ਦੇ ਪਰਿਵਾਰ ਨੂੰ ਹੀ ਨਹੀਂ ਸਗੋਂ ਉਨ੍ਹਾਂ ਨਾਲ ਜੁੜਿਆ ਹਰ ਵਿਅਕਤੀ ਵੱਡਾ ਘਾਟਾ ਮਹਿਸੂਸ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਬਲਵਿੰਦਰ ਸਿੰਘ ਨੇ ਨੌਕਰੀ ਦੇ ਨਾਲ-ਨਾਲ ਆਪਣੇ ਜੀਵਨ ਵਿੱਚ ਕਈ ਸਮਾਜ ਭਲਾਈ ਦੇ ਕੰਮ ਕੀਤੇ। ਇਸ ਮੌਕੇ ਡੀ.ਐਸ.ਪੀ ਦਲਜੀਤ ਸਿੰਘ ਖੱਖ ਨੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਅਜਿਹੇ ਨੇਕ ਦਿਲ ਵਿਅਕਤੀ ਦਾ ਉਨ੍ਹਾਂ ਦੇ ਪਰਿਵਾਰ ਸਮੇਤ ਵਿਛੋੜਾ ਸਾਡੇ ਪੁਲਿਸ ਵਿਭਾਗ ਲਈ ਬਹੁਤ ਵੱਡਾ ਘਾਟਾ ਹੈ, ਕਿਉਂਕਿ ਉਨ੍ਹਾਂ ਨੇ ਸਾਡੇ ਵਿਭਾਗ ਵਿਚ ਰਹਿੰਦਿਆਂ ਹਮੇਸ਼ਾ ਇਮਾਨਦਾਰੀ ਨਾਲ ਆਪਣੀ ਡਿਊਟੀ ਨਿਭਾਈ। ਜਿਸ ਲਈ ਬਲਵਿੰਦਰ ਸਿੰਘ ਨੂੰ ਹਮੇਸ਼ਾ ਯਾਦ ਕੀਤਾ ਜਾਵੇਗਾ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly 

Previous articleਸਰਕਾਰੀ ਕਾਲਜ ਵਿੱਚ ‘ਅਧਿਆਪਕ ਦਿਵਸ’ ਮਨਾਇਆ ਗਿਆ
Next articleਮਾਮਲਾ ਪਿੰਡ ਮਹਿਲ ਗਹਿਲਾ ਵਿਖੇ ਨੋਜ਼ਵਾਨ ਵੱਲੋਂ ਕੀਤੀ ਖੁਦਕੁਸ਼ੀ