ਖ਼ਾਲਸਾ ਕਾਲਜ ’ਚ ਸ੍ਰੀ ਗੁਰੂ ਅਮਰਦਾਸ ਜੀ ਦੇ 450 ਸਾਲਾ ਜੋਤੀ ਜੋਤਿ ਸਮਾਉਣ ਦਿਵਸ ਅਤੇ ਸ੍ਰੀ ਗੁਰੂ ਰਾਮਦਾਸ ਜੀ ਦੇ 450 ਸਾਲਾ ਗੁਰਿਆਈ ਦਿਵਸ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ

ਖ਼ਾਲਸਾ ਕਾਲਜ ’ਚ 450 ਸਾਲਾ ਸ਼ਤਾਬਦੀਆਂ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ
ਗੜ੍ਹਸ਼ੰਕਰ- (ਸਮਾਜ ਵੀਕਲੀ) (ਬਲਵੀਰ ਚੌਪੜਾ ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਸ੍ਰੀ ਗੁਰੂ ਅਮਰਦਾਸ ਜੀ ਦੇ 450 ਸਾਲਾ ਜੋਤੀ ਜੋਤਿ ਸਮਾਉਣ ਦਿਵਸ ਅਤੇ ਸ੍ਰੀ ਗੁਰੂ ਰਾਮਦਾਸ ਜੀ ਦੇ 450 ਸਾਲਾ ਗੁਰਿਆਈ ਦਿਵਸ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ। ਕਾਲਜ ਗੁਰਦੁਆਰਾ ਸਾਹਿਬ ਵਿਚ ਕਰਵਾਏ ਗਏ ਸਮਾਗਮ ਦੀ ਆਰੰਭਤਾ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਨਾਲ ਹੋਈ। ਇਸ ਮੌਕੇ ਵਿਦਿਆਰਥੀ ਪਿ੍ਰੰਸ ਸਿੰਘ ਨੇ ਆਪਣੇ ਲੈਕਚਰ ਵਿਚ ਸ੍ਰੀ ਗੁਰੂ ਅਮਰਦਾਸ ਜੀ ਅਤੇ ਸ੍ਰੀ ਗੁਰੂ ਰਾਮਦਾਸ ਜੀ ਦੇ ਜੀਵਨ ਅਤੇ ਉਪਦੇਸ਼ ’ਤੇ ਚਾਨਣਾ ਪਾਉਂਦੇ ਹੋਏ ਉਨ੍ਹਾਂ ਦੇ ਦਰਸਾਏ ਰਸਤੇ ਉੱਤੇ ਚੱਲਣ ਲਈ ਪ੍ਰੇਰਿਆ। ਇਸ ਮੌਕੇ ਕਾਲਜ ਵਿਦਿਆਰਥੀਆਂ ਵਲੋਂ ਕੀਰਤਨ ਅਤੇ ਕਵੀਸ਼ਰੀ ਪੇਸ਼ ਕੀਤੀ ਗਈ। ਇਸ ਮੌਕੇ ਵਿਦਿਆਰਥੀਆਂ ਦੇ 450 ਸਾਲਾ ਸ਼ਤਾਬਦੀਆਂ ਨੂੰ ਸਮਰਪਿਤ ਕਰਵਾਏ ਗਏ ਕਵਿਤਾ ਉਚਾਰਣ ਮੁਕਾਬਲਿਆਂ ਵਿਚ ਸਿਮਰਨ ਕੌਰ ਨੇ ਪਹਿਲਾ, ਮਨਪ੍ਰੀਤ ਕੌਰ ਨੇ ਦੂਜਾ ਅਤੇ ਗੁਰਪ੍ਰੀਤ ਕੌਰ ਨੇ ਤੀਜਾ ਸਥਾਨ ਹਾਸਿਲ ਕੀਤਾ। ਲੇਖ ਲਿਖਣ ਮੁਕਾਬਲੇ ਵਿਚ ਗਗਨਦੀਪ ਕੌਰ ਨੇ ਪਹਿਲਾ, ਜਸਪਿੰਦਰ ਕੌਰ ਨੇ ਦੂਜਾ ਤੇ ਲਵਪ੍ਰੀਤ ਕੌਰ ਨੇ ਤੀਜਾ ਸਥਾਨ ਹਾਸਿਲ ਕੀਤਾ। ਕਾਲਜ ਪਿ੍ੰਸੀਪਲ ਡਾ. ਅਮਨਦੀਪ ਹੀਰਾ ਨੇ ਸੰਬੋਧਨ ਦੌਰਾਨ ਵਿਦਿਆਰਥੀਆਂ ਨੂੰ ਗੁਰੂ ਸਾਹਿਬਾਨ ਵਲੋਂ ਦਰਸਾਏ ਮਾਰਗ ਉੱਤੇ ਚੱਲਣ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਗੁਰੂ ਸਾਹਿਬਾਨ ਵਲੋਂ ਜਾਤ-ਪਾਤ ਅਤੇ ਊਚ-ਨੀਚ ਦੇ ਵਿਤਕਰੇ ਨੂੰ ਖਤਮ ਕਰਨ ਲਈ ਦਿੱਤਾ ਗਿਆ ਸੰਦੇਸ਼ ਉਸਾਰੂ ਸਮਾਜ ਦੀ ਸਿਰਜਣਾ ਲਈ ਪ੍ਰੇਰਨਾ ਦਾਇਕ ਹੈ। ਇਸ ਮੌਕੇ ਪਿ੍ੰਸੀਪਲ ਡਾ. ਅਮਨਦੀਪ ਹੀਰਾ ਵਲੋਂ ਕਵਿਤਾ ਉਚਾਰਣ ਅਤੇ ਲੇਖ ਲਿਖਣ ਦੇ ਮੁਕਾਬਲਿਆਂ ਵਿਚੋਂ ਅਵੱਲ ਰਹੀਆਂ ਵਿਦਿਆਰਥਣਾਂ ਨੂੰ ਇਨਾਮ ਤਕਸੀਮ ਕੀਤੇ। ਸਮਾਗਮ ਦੌਰਾਨ ਅੰਮ੍ਰਿਤਪਾਲ ਸਿੰਘ ਧਾਰਮਿਕ ਅਧਿਆਪਕ ਅਤੇ ਪ੍ਰੋ. ਰਾਏਦੀਪ ਸਿੰਘ ਨੇ ਸਟੇਜ ਦੀ ਜ਼ਿੰਮੇਵਾਰੀ ਨਿਭਾਈ। ਇਸ ਮੌਕੇ ਕਾਲਜ ਦਾ ਸਮੂਹ ਸਟਾਫ਼ ਤੇ ਵਿਦਿਆਰਥੀ ਹਾਜ਼ਰ ਹੋਏ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly
Previous articleਅਰਦਾਸ ਸਰਬੱਤ ਦੇ ਭਲੇ ਦੀ’ ਫਿਲਮ ਦੀ ਟੀਮ ਪ੍ਰਮੋਸ਼ਨ ਲਈ ਖ਼ਾਲਸਾ ਕਾਲਜ ਪਹੁੰਚੀ
Next articleगवर्नमेंट टीचर युनियन द्वारा गढ़शंकर में स्टेट अवार्डी सतनाम सिंह सूनी का सम्मान