ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੂਸੋਵਾਲ ਵਿਖੇ ਅਧਿਆਪਕ ਦਿਵਸ ਮਨਾਇਆ

ਕਪੂਰਥਲਾ , (ਸਮਾਜ ਵੀਕਲੀ)  ( ਕੌੜਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੂਸੋਵਾਲ ਵਿਖੇ ਅਧਿਆਪਕ ਦਿਵਸ ਦੇ ਸਬੰਧ ਵਿੱਚ ਸ਼ਾਨਦਾਰ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਸਕੂਲ ਦੇ ਚੇਅਰਮੈਨ ਜੋਗਿੰਦਰ ਸਿੰਘ ਨੇ ਅਧਿਆਪਕਾਂ ਦੀ ਵਧੀਆ ਕਾਰਗੁਜ਼ਾਰੀ ਲਈ ਉਹਨਾਂ ਦੀਆਂ ਸ਼ਲਾਘਾ ਕੀਤੀ। ਇਸ ਮੌਕੇ ਉਨਾਂ ਆਪਣੇ ਸੰਬੋਧਨ ਵਿੱਚ ਕਿਹਾ ਕਿ ਅਧਿਆਪਕ ਦੀ ਹਰ ਇਨਸਾਨ ਦੇ ਜੀਵਨ ਵਿੱਚ ਇੱਕ ਖਾਸ ਮਹੱਤਤਾ ਹੁੰਦੀ ਹੈ। ਮਾਂ ਬਾਪ ਤੋਂ ਬਾਅਦ ਬੱਚਿਆਂ ਦੇ ਜੀਵਨ ਨੂੰ ਨਿਖਾਰਨ ਵਿੱਚ ਅਧਿਆਪਕ ਅਹਿਮ ਰੋਲ ਨਿਭਾਉਂਦਾ ਹੈ। ਉਨਾਂ ਅਧਿਆਪਕ ਦਿਵਸ ਮੌਕੇ ਸਮੂਹ ਅਧਿਆਪਕਾਂ ਨੂੰ ਮੁਬਾਰਕਬਾਦ ਦਿੱਤੀ। ਸਮਾਗਮ ਦੌਰਾਨ ਵਿਦਿਆਰਥੀਆਂ ਵੱਲੋਂ ਡਾਕਟਰ ਸਰਵਪੱਲੀ ਰਾਧਾ ਕ੍ਰਿਸ਼ਨਨ ਨੂੰ ਸ਼ਰਧਾਂਜਲੀ ਭੇਂਟ ਕਰਦੇ ਹੋਏ ਗੀਤ, ਕਵਿਤਾਵਾਂ ਦੀ ਪੇਸ਼ਕਾਰੀ ਕੀਤੀ। ਇਸ ਮੌਕੇ ਪ੍ਰਿੰਸੀਪਲ ਸ਼੍ਰੀਮਤੀ ਇੰਦਰਜੀਤ ਕੌਰ ਨੇ ਵਿਦਿਆਰਥੀਆਂ ਨੂੰ ਅਧਿਆਪਕ ਦਿਵਸ ਦੀ ਮਹਾਂਨਤਾ ਬਾਰੇ ਜਾਣਕਾਰੀ ਦਿੱਤੀ ਅਤੇ ਅਧਿਆਪਕਾਂ ਵੱਲੋਂ ਦਿੱਤੇ ਉਪਦੇਸ਼ਾਂ ਤੇ ਚੱਲਣ ਲਈ ਪ੍ਰੇਰਿਤ ਕੀਤਾ। ਉਹਨਾਂ ਕਿਹਾ ਕਿ ਅਧਿਆਪਕ ਦੀ ਹਰ ਇਨਸਾਨ ਦੇ ਜੀਵਨ ਵਿੱਚ ਖਾਸ ਮਹੱਤਤਾ ਹੈ। ਮਾਤਾ ਪਿਤਾ ਬੱਚੇ ਨੂੰ ਪਾਲ ਪੋਸ ਕੇ ਜਿੱਥੇ ਸਰੀਰਕ ਤੌਰ ਤੇ ਪੈਰਾਂ ਤੇ ਖੜਾ ਹੋਣ ਦੇ ਯੋਗ ਬਣਾਉਂਦੇ ਹਨ ਉੱਥੇ ਅਧਿਆਪਕ ਛੋਟੇ ਛੋਟੇ ਬੱਚਿਆਂ ਨੂੰ ਸਿੱਖਿਆ ਨਾਲ ਨਿਖਾਰ ਕੇ ਸਮਾਜ ਵਿੱਚ ਸਿਰ ਉੱਚਾ ਕਰਕੇ ਖੜੇ ਹੋਣ ਦੇ ਕਾਬਲ ਬਣਾਉਂਦਾ ਹੈ। ਸਮਾਗਮ ਦੌਰਾਨ ਸਕੂਲ ਮੈਨੇਜਮੈਂਟ ਕਮੇਟੀ ਵੱਲੋਂ ਅਧਿਆਪਕਾਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸੁਖਵਿੰਦਰ ਸਿੰਘ, ਜਗਜੀਤ ਸਿੰਘ, ਦਲਬੀਰ ਸਿੰਘ, ਜਸਪਾਲ ਸਿੰਘ, ਸੁਖਵਿੰਦਰ ਸਿੰਘ, ਅੰਕੁਸ਼ ਨਾਰੰਗ, ਸਰਬਜੀਤ ਕੌਰ, ਰੁਪਿੰਦਰ ਕੌਰ, ਰਾਜਵਿੰਦਰ ਕੌਰ, ਮਨਜੋਤ ਕੌਰ, ਗੁਰਿੰਦਰ ਕੌਰ, ਇੰਦਰਜੀਤ ਕੌਰ, ਰਮਨਦੀਪ ਸਿੰਘ, ਸੁਖਦੇਵ ਸਿੰਘ ਆਦਿ ਵੀ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly
Previous articleਪਟਵਾਰੀ ਗੁਰਨਾਮ ਬਾਬਾ ਬਣਿਆ ਪਬਲਿਕ ਲਈ ਮਸੀਹਾ ਛੁੱਟੀ ਵਾਲੇ ਦਿਨ ਵੀ ਕਰਦਾ ਹੈ ਪਬਲਿਕ ਦੀ ਸੇਵਾ
Next articleਪਿੰਡ ਖੋਜੇਵਾਲ ਪਹੁੰਚਣ ਤੇ ਨਗਰ ਕੀਰਤਨ ਦਾ ਸੰਗਤ ਨੇ ਕੀਤਾ ਜ਼ੋਰਦਾਰ ਸਵਾਗਤ