ਵਿਦਿਆਰਥੀਆਂ ਨੂੰ ਵਿਗਿਆਨਕ ਵਿਚਾਰਾਂ ਨਾਲ ਜੁੜਨ ਲਈ ਪ੍ਰੇਰਿਆ

13 ਤੇ 14 ਅਕਤੂਬਰ  ਨੂੰ ਹੋਣ ਵਾਲੀ ਤਰਕਸ਼ੀਲ ਚੇਤਨਾ ਪ੍ਰੀਖਿਆ ਲਈ  ਸਕੂਲ ਭਲਵਾਨ   ਵੀ ਪ੍ਰੀਖਿਆ ਕੇਂਦਰ
ਸੰਗਰੂਰ  (ਸਮਾਜ ਵੀਕਲੀ) ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਲਵਾਨ ਵਿਖੇ ਪਹੁੰਚੇ ਤਰਕਸ਼ੀਲ ਆਗੂਆਂ ਵੱਲੋਂ ਵਿਦਿਆਰਥੀਆਂ ਨੂੰ ਆਪਣਾ ਸੋਚਣ ਢੰਗ ਵਿਗਿਆਨਕ ਬਣਾਉਣ ਦਾ ਸੱਦਾ ਦਿੱਤਾ ਗਿਆ।
ਤਰਕਸ਼ੀਲ ਸੁਸਾਇਟੀ ਪੰਜਾਬ ਜ਼ੋਨ ਸੰਗਰੂਰ ਦੇ ਮੁਖੀ ਮਾਸਟਰ ਪਰਮ ਵੇਦ ਤੇ ਮੀਡੀਆ ਮੁਖੀ ਸੀਤਾ ਰਾਮ ਬਾਲਦ ਕਲਾਂ  ਨੇ ਆਪਣੇ ਸੰਬੋਧਨ ਵਿੱਚ ਵਿਦਿਆਰਥੀਆਂ  ਨੂੰ ਅੰਧਵਿਸ਼ਵਾਸਾਂ, ਵਹਿਮਾਂ-ਭਰਮਾਂ ਅਤੇ ਰੂੜੀਵਾਦੀ ਵਿਚਾਰਾਂ ਚੋਂ ਨਿਕਲਕੇ ਜ਼ਿੰਦਗੀ ਵਿੱਚ ਵਿਗਿਆਨਕ ਵਿਚਾਰਾਂ ਦੀ ਰੌਸ਼ਨੀ ‘ਚ ਅੱਗੇ ਵਧਣ ਦਾ ਸੁਨੇਹਾ ਦਿੱਤਾ। ਉਨ੍ਹਾਂ ਕਿਹਾ ਕਿ ਇਸ ਦੁਨੀਆਂ ਵਿੱਚ ਘਟਨਾਵਾਂ ਵਾਪਰਦੀਆਂ ਹਨ ਉਨ੍ਹਾਂ ਦੇ ਕਾਰਨ ਜਾਨਣਾ ਹੀ ਤਰਕਸ਼ੀਲਤਾ ਹੈ । ਉਨ੍ਹਾਂ ਵਿਦਿਆਰਥੀਆਂ ਨੂੰ ਕੀ, ਕਿਉਂ ਕਿਵੇਂ ਆਦਿ ਵਿਗਿਆਨਕ ਗੁਣਾਂ ਨਾਲ ਲੈਸ ਹੋ ਕੇ ਆਪਣੀ ਸ਼ਖ਼ਸੀਅਤ ਦਾ ਵਿਕਾਸ ਕਰਨ ਲਈ ਪ੍ਰੇਰਿਆ। ਉਨ੍ਹਾਂ
 ਵਿਦਿਆਰਥੀ ਚੇਤਨਾ ਪਰਖ਼ ਪ੍ਰੀਖਿਆ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਕਿਹਾ ਕਿ ਇਹ ਪ੍ਰੀਖਿਆ ਸਾਰੇ ਪੰਜਾਬ ਵਿੱਚ 13 ਤੇ14 ਅਕਤੂਬਰ ਨੂੰ  ਹੋਵੇਗੀ ਤੇ ਇਸ ਪ੍ਰੀਖਿਆ ਵਿੱਚ ਛੇਵੀਂ ਤੋਂ ਬਾਰ੍ਹਵੀਂ ਤਕ ਦੇ ਵਿਦਿਆਰਥੀ ਸ਼ਾਮਿਲ  ਹੋਣਗੇ। ਸੂਬਾ,ਜੋਨ ਤੇ ਇਕਾਈ ਪੱਧਰੀ  ਕਲਾਸ ਵਾਇਜ਼ ਮੈਰਿਟ ਬਣੇਗੀ। ਹਰ ਕਲਾਸ ਵਿੱਚ ਪਹਿਲੇ ਤਿੰਨ ਸਥਾਨਾਂ ਤੇ ਆਉਣ ਵਾਲੇ ਵਿਦਿਆਰਥੀ ਸੂਬਾ ਪੱਧਰੀ ਮੈਰਿਟ ਵਿੱਚ ਹੋਣਗੇ, ਤੇ ਉਨ੍ਹਾਂ ਨੂੰ 1500/- ਰੁਪਏ ਨਕਦ  ਇਨਾਮ, ਵਿਗਿਆਨਕ ਵਿਚਾਰਾਂ ਦੀ ਪੁਸਤਕਾਂ,ਪੜ੍ਹਨ ਸਮੱਗਰੀ ਤੇ ਮੈਰਿਟ ਸਰਟੀਫਿਕੇਟ  ਨਾਲ ਪ੍ਰਭਾਵਸ਼ਾਲੀ ਸਨਮਾਨ ਸਮਾਰੋਹ ਕਰਕੇ ਸਨਮਾਨਿਤ ਕੀਤਾ ਜਾਵੇਗਾ। ਇਸੇ ਤਰ੍ਹਾਂ ਜੋਨ ਤੇ ਇਕਾਈ ਪੱਧਰੀ ਮੈਰਿਟ ਵਿੱਚ ਆਉਣ ਵਾਲੇ ਵਿਦਿਆਰਥੀਆਂ ਨੂੰ ਵਧੀਆ ਪੜ੍ਹਨ ਸਮੱਗਰੀ ਤੇ ਮੈਰਿਟ ਸਰਟੀਫਿਕੇਟ  ਦੇ ਕੇ ਸਨਮਾਨਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਸਕੂਲ ਭਾਵ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਲਵਾਨ ਵਿਖੇ ਵੀ ਪ੍ਰੀਖਿਆ ਕੇਂਦਰ ਬਣਾਇਆ ਜਾਵੇਗਾ। ਸਕੂਲ ਪ੍ਰਿੰਸੀਪਲ ਯਾਦਵਿੰਦਰ ਸਿੰਘ ਨੇ ਤਰਕਸ਼ੀਲ ਸੁਸਾਇਟੀ ਦੇ ਆਗੂਆਂ ਦਾ ਧੰਨਵਾਦ ਕਰਦਿਆਂ ਵਿਦਿਆਰਥੀਆਂ ਨੂੰ  ਆਪਣਾ ਦ੍ਰਿਸ਼ਟੀਕੋਣ ਵਿਗਿਆਨਕ ਬਣਾਉਣ ਦਾ ਸੁਨੇਹਾ ਦਿੱਤਾ ਤੇ ਵੱਧ ਤੋਂ ਵੱਧ ਵਿਦਿਆਰਥੀਆਂ ਨੂੰ ਪ੍ਰੀਖਿਆ ਵਿੱਚ ਸ਼ਮੂਲੀਅਤ ਕਰਨ ਲਈ ਕਿਹਾ। ਇਸ ਸਮਾਗਮ ਸੁਖਜੀਤ ਸਿੰਘ ,ਬਲਜੀਤ ਸਿੰਘ,ਮੱਘਰ ਸਿੰਘ, ਗੁਰਸੇਵਕ ਸਿੰਘ ਸਮੇਤ ਸਮੂਹ ਅਧਿਆਪਕਾਂ ਨੇ ਸ਼ਮੂਲੀਅਤ ਕੀਤੀ।
ਮਾਸਟਰ ਪਰਮਵੇਦ 
ਜੋਨ ਜਥੇਬੰਦਕ ਮੁਖੀ 
ਤਰਕਸ਼ੀਲ ਸੁਸਾਇਟੀ ਪੰਜਾਬ 
9417422349
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly
Previous articleਜ਼ਿਲ੍ਹਾ ਮੋਗਾ ਦੇ ਪਿੰਡ, ਪਿੰਡ ਗੂੰਜਿਆ, ਪਿੰਡ ‘ਭਲੂਰ’ ਦਾ ਨਾਂਅ
Next articleਭਾਰਤੀ ਕਿਸਾਨ ਯੂਨੀਅਨ ਪੰਜਾਬ ਵੱਲੋਂ ਪਾਣੀ ਦੀ ਨਿਕਾਸੀ, ਬੰਦ ਲਾਈਟਾਂ ਨੂੰ ਲੈ ਕੇ ਟੋਲ ਪਲਾਜ਼ਾ ਤੇ ਵਿਸ਼ਾਲ ਧਰਨਾ ਲਾਇਆ