ਬੰਗਾ (ਸਮਾਜ ਵੀਕਲੀ) (ਚਰਨਜੀਤ ਸੱਲ੍ਹਾ ) ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਰਜਿਸਟ੍ਰੇਸ਼ਨ ਨੰਬਰ 295 ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਜ਼ਿਲ੍ਹਾ ਪ੍ਰਧਾਨ ਡਾਕਟਰ ਬਲਕਾਰ ਕਟਾਰੀਆ ਨੇ ਦੱਸਿਆ ਕਿ 9 ਸਤੰਬਰ ਨੂੰ ਪਟਿਆਲਾ ਵਿਖੇ ਇੱਕ ਸੂਬਾ ਕਮੇਟੀ ਵੱਲੋਂ ਅਹਿਮ ਮੀਟਿੰਗ ਕੀਤੀ ਗਈ ਜਿਸ ਵਿੱਚ ਐਸੋਸੀਏਸ਼ਨ ਦੇ ਕੁਝ ਅਹਿਮ ਫੈਸਲੇ ਲਏ ਗਏ। ਜ਼ਿਲ੍ਹਾ ਮਾਨਸਾ ਦੇ ਬੁਢਲਾਡਾ ਹਲਕੇ ਦੇ ਵਿਧਾਇਕ ਪ੍ਰਿੰਸੀਪਲ ਬੁੱਧ ਸਿੰਘ ਵਲੋਂ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੋਰਾਨ ਮੈਡੀਕਲ ਪ੍ਰੈਕਟੀਸ਼ਨਰਜ਼ ਦੇ ਮਸਲੇ ਨੂੰ ਹੱਲ ਕਰਨ ਲਈ ਜੋ ਵਧੀਆ ਤਰੀਕੇ ਨਾਲ ਮੁੱਦਾ ਚੁੱਕਿਆ ਐਸੋਸੀਏਸ਼ਨ ਉਸ ਦਾ ਤਹਿ ਦਿਲੋਂ ਧੰਨਵਾਦ ਕਰਦੀ ਹੈ ਅਤੇ ਇਸ ਦੇ ਨਾਲ ਹੀ ਵਿਧਾਨ ਸਪੀਕਰ ਵੱਲੋਂ ਵੀ ਸਿਹਤ ਮੰਤਰੀ ਨੂੰ ਮੈਡੀਕਲ ਪ੍ਰੈਕਟੀਸ਼ਨਰਜ਼ ਦੇ ਮਸਲੇ ਨੂੰ ਹੱਲ ਕਰਨ ਲਈ ਸਿਫਾਰਸ਼ ਕੀਤੀ ਉਸ ਲਈ ਵੀ ਸਪੀਕਰ ਸਾਹਿਬ ਜੀ ਦੀ ਸ਼ੁਕਰਗੁਜ਼ਾਰ ਹੈ ਪਰ ਜਿਸ ਤਰ੍ਹਾਂ ਸਿਹਤ ਮੰਤਰੀ ਡਾਕਟਰ ਬਲਵੀਰ ਸਿੰਘ ਸਿੱਧੂ ਵੱਲੋਂ ਮੈਡੀਕਲ ਪ੍ਰੈਕਟੀਸ਼ਨਰਜ਼ ਦੇ ਮਸਲੇ ਨੂੰ ਹੱਲ ਕਰਨ ਤੋਂ ਕੋਰਾ ਜਵਾਬ ਦਿੱਤਾ ਉਸ ਦੀ ਕੜੇ ਸ਼ਬਦਾਂ ਵਿੱਚ ਨਿੰਦਾ ਕਰਦੀ ਹੈ। ਸਿਹਤ ਮੰਤਰੀ ਦੇ ਇਹਨਾਂ ਬਿਆਨਾਂ ਦੇ ਰੋਸ ਵਜੋਂ ਮੀਟਿੰਗ ਵਿੱਚ ਇੱਕ ਅਹਿਮ ਫੈਸਲਾ ਲਿਆ ਗਿਆ ਕਿ 22 ਸਤੰਬਰ ਦਿਨ ਐਤਵਾਰ ਨੂੰ ਪਟਿਆਲਾ ਵਿਖੇ ਪੰਜਾਬ ਭਰ ਦੇ ਮੈਡੀਕਲ ਪ੍ਰੈਕਟੀਸ਼ਨਰਜ਼ ਵਲੋਂ ਉਨ੍ਹਾਂ ਦੀ ਕੋਠੀ ਦਾ ਘਿਰਾਓ ਕੀਤਾ ਜਾਵੇਗਾ। ਡਾਕਟਰ ਬਲਕਾਰ ਕਟਾਰੀਆ ਵਲੋਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਸਮੂਹ ਮੈਂਬਰਾਂ ਨੂੰ ਇਸ ਘਿਰਾਓ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਗਈ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly