ਡੇਂਗੂ ਤੋਂ ਬਚਾਅ ਲਈ ਲਾਰਵੇ ਦੀ ਕੀਤੀ ਜਾ ਰਹੀ ਹੈ ਚੈਕਿੰਗ : ਸਿਵਲ ਸਰਜਨ ਮਾਨਸਾ

ਰੱਲਾ ਵਿਖੇ ਡੇਂਗੂ ਦੇ ਲਾਰਵੇ ਦੀ ਚੈਕਿੰਗ ਕਰਦਿਆਂ ਸਿਹਤ ਕਰਮਚਾਰੀ ਅਤੇ ਬ੍ਰੀਡਿੰਗ ਚੈੱਕਰ ।

  ਮਾਨਸਾ, (ਸਮਾਜ ਵੀਕਲੀ)  ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਦਿਸ਼ਾ ਨਿਰਦੇਸ਼ਾ ਹੇਠ ਸਿਵਲ ਸਰਜਨ ਡਾ. ਹਰਦੇਵ ਸਿੰਘ ਦੀ ਅਗਵਾਈ  ਵਿੱਚ ਜਿਲ੍ਹੇ ਭਰ ਵਿੱਚ 10 ਸਤੰਬਰ ਤੋਂ 12 ਸਤੰਬਰ ਤੱਕ ਮੈਡੀਕਲ ਕਾਲਜਾਂ, ਨਰਸਿੰਗ ਕਾਲਜਾਂ ਅਤੇ ਹੋਰ ਵਿਦਿਆਰਥੀ ਹੋਸਟਲਾਂ ਵਿੱਚ ਬਰੀਡਿੰਗ ਚੈਕਿੰਗ, ਸਪਰੇਅ ਐਕਟੀਵਿਟੀਜ ਅਤੇ ਜਾਗਰੂਕਤਾ ਕੈਂਪ ਲਗਾ ਕੇ ਡੇਗੂ ਤੋਂ ਬਚਾਅ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਲੜੀ ਤਹਿਤ ਸੀਨੀਅਰ ਮੈਡੀਕਲ ਅਫ਼ਸਰ ਡਾ ਰਵਿੰਦਰ ਕੁਮਾਰ ਦੀ ਦੇਖਰੇਖ ਹੇਠ ਅੱਜ ਮਾਈ ਭਾਗੋ ਕਾਲਜ ਰੱਲਾ ਅਤੇ ਨੈਸ਼ਨਲ ਕਾਲਜ ਭੀਖੀ ਵਿਖੇ ਸਿਹਤ ਟੀਮਾਂ ਵੱਲੋਂ ਲਾਰਵਾ ਚੈੱਕ ਕੀਤਾ ਗਿਆ ਅਤੇ ਜਾਗਰੂਕਤਾ ਜਾਣਕਾਰੀ ਦਿੱਤੀ ਗਈ। ਮਾਈ ਭਾਗੋ ਕਾਲਜ ਰੱਲਾ ਵਿਖੇ ਜਾਣਕਾਰੀ ਦਿੰਦਿਆਂ ਸਿਹਤ ਸੁਪਰਵਾਈਜ਼ਰ ਜਗਦੀਸ਼ ਸਿੰਘ ਨੇ ਦੱਸਿਆ ਕਿ ਬਰਸਾਤੀ ਪਾਣੀ ਕਾਰਨ ਵੈਕਟਰ ਬੋਰਨ ਬਿਮਾਰੀਆਂ ਜਿਵੇਂ ਕਿ ਡੇਂਗੂ, ਚਿਕਣਗੁਣੀਆ, ਮਲੇਰੀਆ ਆਦਿ  ਫੈਲ ਸਕਦੀਆਂ ਹਨ। ਉਨਾਂ ਦੱਸਿਆ ਕਿ ਬਿਲਡਿੰਗ ਦੀਆਂ ਛੱਤਾਂ  ‘ਤੇ ਪਏ ਟਾਇਰਾਂ, ਟੁੱਟੇ ਭੱਜੇ ਬਰਤਨਾਂ ਅਤੇ ਹੋਰ ਥਾਂਵਾਂ  ‘ਤੇ ਪਾਣੀ ਖੜਾ ਹੋਣ ਨਾਲ ਡੇਗੂ ਮੱਛਰ ਪੈਦਾ ਹੁੰਦਾ ਹੈ, ਜੋ ਡੇਗੂ ਦੇ ਫੈਲਣ ਦਾ ਕਾਰਨ ਬਣਦਾ ਹੈ। ਉਨਾਂ ਨੇ ਅਪੀਲ ਕੀਤੀ ਕਿ ਘਰਾਂ ਅਤੇ ਦਫਤਰਾਂ ਵਿਚ ਕੂਲਰਾਂ, ਕੰਟੇਨਰਾਂ, ਬਰਤਨਾਂ, ਛੱਤਾਂ ਅਤੇ  ਆਲੇ ਦੁਆਲੇ ਪਾਣੀ ਖੜਾ ਨਾ ਹੋਣ ਦਿੱਤਾ ਜਾਵੇ। ਉਨਾਂ ਅੱਗੇ ਦੱਸਿਆ ਕਿ ਡੇਗੂ ਏਡੀਜ ਅਜਿਪਟੀ ਨਾ ਦੇ ਮੱਛਰ ਦੇ ਕੱਟਣ ਨਾਲ ਹੁੰਦਾ ਹੈ। ਜੇਕਰ ਕਿਸੇ ਵਿਅਕਤੀ ਨੂੰ ਤੇਜ਼ ਬੁਖਾਰ, ਉਲਟੀਆਂ , ਅੱਖਾਂ ਅਤੇ ਪਿਛਲੇ ਹਿੱਸੇ ਵਿਚ ਦਰਦ, ਜੋੜਾਂ ਅਤੇ ਹੱਡੀਆਂ ਵਿੱਚ ਦਰਦ ਆਦਿ ਦੇ ਲੱਛਣ ਹੋਣ ਤਾਂ ਨੇੜੇ ਦੀ ਸਿਹਤ ਸੰਸਥਾ ਵਿਚ ਜਾ ਕੇ ਆਪਣੀ ਜਾਂਚ ਕਰਵਾਉਣੀ ਚਾਹੀਦੀ ਹੈ। ਮੱਛਰ ਦੇ ਕੱਟਣ ਤੋਂ ਬਚਾਅ ਲਈ ਪੂਰਾ ਸਰੀਰ ਢੱਕਣ ਵਾਲੇ ਕੱਪੜੇ ਪਹਿਨਣੇ ਚਾਹੀਦੇ ਹਨ ਅਤੇ ਸੌਣ ਸਮੇਂ ਮੱਛਰ ਭਜਾਉ ਕਰੀਮਾਂ ਅਤੇ ਮੱਛਰਦਾਨੀਆਂ ਦਾ ਪ੍ਰਯੋਗ ਕੀਤਾ ਜਾਣਾ ਚਾਹੀਦਾ ਹੈ। ਡੇਂਗੂ ਦੀ ਜਾਂਚ ਸਾਰੇ ਸਰਕਾਰੀ ਸਿਹਤ ਕੇਦਰਾਂ ਵਿਚ ਮੁਫ਼ਤ ਕੀਤੀ ਜਾਂਦੀ ਹੈ। ਇਸ ਮੌਕੇ ਗੁਰਦੀਪ ਸਿੰਘ ਸਿਹਤ ਸੁਪਰਵਾਈਜ਼ਰ, ਸਿਹਤ ਕਰਮਚਾਰੀ ਸੁਖਵੀਰ ਸਿੰਘ, ਕੰਵਲਜੀਤ ਸਿੰਘ ਅਤੇ ਬ੍ਰੀਡਿੰਗ ਚੈੱਕਰ ਹਾਜ਼ਰ ਸਨ।

ਚਾਨਣ ਦੀਪ ਸਿੰਘ ਔਲਖ, ਸੰਪਰਕ 9876888177

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਆਪਣੇ ਵਿਚਾਰਾਂ ਨੂੰ ਸ਼ਬਦਾਂ ਦੇ ਰੂਪ ‘ਚ ਕਾਗਜ਼ ਤੇ ਪੇਸ਼ ਕਰਦੀ ਹੈ, ਪਲਕਪ੍ਰੀਤ ਕੌਰ
Next articleਭੀੜ ਵਿੱਚ ਗੁਆਚੇ