ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਉੱਭਾਵਾਲ ਵਿਖੇ ਤਰਕਸ਼ੀਲ ਪ੍ਰੋਗਰਾਮ ਪੇਸ਼ ਕੀਤਾ

ਲੋਕਾਂ ਦਾ ਸੋਚਣ ਢੰਗ ਵਿਗਿਆਨਕ ਬਣਾਉਣ ਲਈ ਯਤਨਸ਼ੀਲ ਤਰਕਸ਼ੀਲ ਸੁਸਾਇਟੀ 
ਸੰਗਰੂਰ (ਸਮਾਜ ਵੀਕਲੀ)  ਤਰਕਸ਼ੀਲ ਸੁਸਾਇਟੀ ਪੰਜਾਬ ਇਕਾਈ ਸੰਗਰੂਰ ਦੇ ਆਗੂਆਂ ਮਾਸਟਰ ਪਰਮਵੇਦ , ਸੁਰਿੰਦਰ ਪਾਲ ਉਪਲੀ ਤੇ ਚਰਨ ਕਮਲ ਸਿੰਘ  ਆਧਾਰਿਤ ਤਰਕਸ਼ੀਲ ਟੀਮ ਵੱਲੋਂ ਵਿਦਿਆਰਥੀਆਂ ਅੰਦਰ  ਵਿਗਿਆਨਕ ਚੇਤਨਾ ਵਿਕਸਤ ਕਰਨ ਹਿੱਤ ਚਲਾਈ ਮੁਹਿੰਮ ਦੀ ਲੜੀ ਵਿੱਚ
ਅਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਉੱਭਾਵਾਲ  ਵਿਖੇ  ਇੱਕ  ਤਰਕਸ਼ੀਲ ਪਰੋਗਰਾਮ ਪੇਸ਼ ਕੀਤਾ।  ਅਧਿਆਪਿਕਾ ਸਪਿੰਦਰ ਕੌਰ ਨੇ ਤਰਕਸ਼ੀਲ ਟੀਮ ਦਾ ਸਵਾਗਤ ਕਰਦਿਆਂ, ਵਿਗਿਆਨਕ ਸੋਚ ਬਾਰੇ ਜਾਣਕਾਰੀ ਦਿੱਤੀ।ਇਸ ਮੌਕੇ  ਤਰਕਸ਼ੀਲ ਆਗੂ ਮਾਸਟਰ ਪਰਮ ਵੇਦ  ਤੇ ਚਰਨ ਕਮਲ ਸਿੰਘ ਨੇ ਹਾਜ਼ਰੀਨ ਨੂੰ  ਅੰਧਵਿਸ਼ਵਾਸ਼ਾਂ,ਵਹਿਮਾਂ ਭਰਮਾਂ, ਲਾਈਲਗਤਾ ਤੇ ਰੂੜੀਵਾਦੀ ਵਿਚਾਰਾਂ ਦੇ ਹਨੇਰੇ ਵਿਚੋਂ ਨਿਕਲ ਕੇ ਨੈਤਿਕ ਕਦਰਾਂ ਕੀਮਤਾਂ ਅਪਨਾਉਣ ਤੇ ਵਿਗਿਆਨਕ  ਵਿਚਾਰਾਂ ਦੀ ਰੋਸ਼ਨੀ ਵਿੱਚ ਆਉਣ ਦਾ ਭਾਵਪੂਰਤ ਸੁਨੇਹਾ ਦਿੱਤਾ।ਉਨ੍ਹਾਂ ਵਿਦਿਆਰਥੀਆਂ ਨੂੰ  ਇਮਾਨਦਾਰੀ ,ਹਿੰਮਤ, ਲਗਨ  ,ਲਗਾਤਾਰਤਾ ਦੇ ਨਾਲ ਕੀ,ਕਿਉਂ ਕਿਵੇਂ ਆਦਿ ਗੁਣ  ਜਿਹੜੇ ਹਰ ਵਰਤਾਰੇ ਦੀ ਤਹਿ ਤੱਕ  ਜਾਣ ਲਈ ਜਰੂਰੀ ਹੁੰਦੇ ਹਨ, ਅਪਨਾਉਣ ਦਾ  ਸੱਦਾ ਦਿੱਤਾ।
  ਉਨ੍ਹਾਂ   ਛੇਵੀਂ ਵਿਦਿਆਰਥੀ ਚੇਤਨਾ ਪਰਖ਼ ਪ੍ਰੀਖਿਆ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਕਿਹਾ ਕਿ  ਇਸ ਪ੍ਰੀਖਿਆ ਵਿੱਚ ਛੇਵੀਂ ਤੋਂ ਬਾਰ੍ਹਵੀਂ ਤਕ ਦੇ ਵਿਦਿਆਰਥੀ ਬਿਨਾਂ ਉਪਰਲੀਆਂ ਜਮਾਤਾਂ ਦੇ ਵਿਦਿਆਰਥੀ ਵੀ ਸ਼ਾਮਿਲ  ਸਕਦੇ ਹਨ। ਉਨ੍ਹਾਂ ਦੀ ਵੱਖਰੀ ਮੈਰਿਟ ਬਣਾ ਕੇ ਸਨਮਾਨਿਤ ਕੀਤਾ ਜਾਵੇਗਾ। ਛੇਵੀਂ ਤੋਂ ਬਾਰ੍ਹਵੀਂ ਤਕ ਦੇ ਵਿਦਿਆਰਥੀਆਂ ਦੀ ਸੂਬਾ,ਜੋਨ ਤੇ ਇਕਾਈ ਪੱਧਰੀ  ਕਲਾਸ ਵਾਇਜ਼ ਮੈਰਿਟ ਬਣੇਗੀ। ਹਰ ਕਲਾਸ ਵਿੱਚ ਪਹਿਲੇ ਤਿੰਨ ਸਥਾਨਾਂ ਤੇ ਆਉਣ ਵਾਲੇ ਵਿਦਿਆਰਥੀ ਸੂਬਾ ਪੱਧਰੀ ਮੈਰਿਟ ਵਿੱਚ ਹੋਣਗੇ, ਤੇ ਉਨ੍ਹਾਂ ਨੂੰ 1500/- ਰੁਪਏ ਨਕਦ  ਇਨਾਮ, ਵਿਗਿਆਨਕ ਵਿਚਾਰਾਂ ਦੀ ਪੁਸਤਕਾਂ,ਪੜ੍ਹਨ ਸਮੱਗਰੀ ਤੇ ਮੈਰਿਟ ਸਰਟੀਫਿਕੇਟ  ਨਾਲ ਪ੍ਰਭਾਵਸ਼ਾਲੀ ਸਨਮਾਨ ਸਮਾਰੋਹ ਕਰਕੇ ਸਨਮਾਨਿਤ ਕੀਤਾ ਜਾਵੇਗਾ। ਇਸੇ ਤਰ੍ਹਾਂ ਜੋਨ ਤੇ ਇਕਾਈ ਪੱਧਰੀ ਮੈਰਿਟ ਵਿੱਚ ਆਉਣ ਵਾਲੇ ਵਿਦਿਆਰਥੀਆਂ ਨੂੰ ਵਧੀਆ ਪੜ੍ਹਨ ਸਮੱਗਰੀ ਤੇ ਮੈਰਿਟ ਸਰਟੀਫਿਕੇਟ  ਦੇ ਕੇ ਸਨਮਾਨਿਤ ਕੀਤਾ ਜਾਵੇਗਾ।ਇਸ ਸਮਾਗਮ ਵਿੱਚ  ਤਰਕਸ਼ੀਲ ਸੁਸਾਇਟੀ ਦੀ ਟੀਮ ਨੇ ਸਮੂਹ ਸਟਾਫ ਦੀ ਹਾਜ਼ਰੀ ਵਿੱਚ ਪ੍ਰਿੰਸੀਪਲ ਬਲਜੀਤ ਕੌਰ ਨੂੰ ਸਨਮਾਨ ਵਜੋਂ ਚੇਤਨਾ ਪਰਖ਼ ਪ੍ਰੀਖਿਆ ਦੀ ਸਿਲੇਬਸ ਪੁਸਤਕਾਂ ਦਾ ਇੱਕ ਸੈਂਟ ਵੀ ਦਿੱਤਾ।ਸਕੂਲ਼ ਪ੍ਰਿੰਸੀਪਲ ਬਲਜੀਤ ਕੌਰ ਨੇ ਵਿਦਿਆਰਥੀਆਂ ਨੂੰ ਆਪਣਾ ਦ੍ਰਿਸ਼ਟੀਕੋਣ ਵਿਗਿਆਨਕ ਬਣਾਉਣ ਦਾ ਸੁਨੇਹਾ ਦਿੰਦਿਆਂ ਤਰਕਸ਼ੀਲ ਸੁਸਾਇਟੀ ਦੇ ਆਗੂਆਂ ਦਾ  ਧੰਨਵਾਦ ਕੀਤਾ ਤੇ ਵੱਧ ਤੋਂ ਵੱਧ ਵਿਦਿਆਰਥੀਆਂ ਨੂੰ ਚੇਤਨਾ ਪਰਖ਼ ਪ੍ਰੀਖਿਆ ਵਿੱਚ ਸ਼ਮੂਲੀਅਤ ਕਰਵਾਉਣ ਦਾ ਵਿਸ਼ਵਾਸ ਦਵਾਇਆ । ਇਸ ਸਮਾਗਮ ਉਪਰੋਕਤ ਤੋਂ ਇਲਾਵਾ  ਕੁਲਦੀਪ ਬਸੀ, ਬਲਵਿੰਦਰ ਸਿੰਘ ਸੇਖੋਂ,ਲਾਭ ਸਿੰਘ,ਸੀਮਾ ਗੁਪਤਾ, ਅਨੀਤਾ, , ਅਨੁਪਮਾ ਸੈਣੀ,  ,ਸੋਨਲ ਗੋਇਲ, ਨੀਲਮ ਰਾਣੀ, ਤੇਜਿੰਦਰ ਕੌਰ,, ਰਵਨੀਤ ਕੌਰ, ਮਨਦੀਪ ਕੌਰ, ਗਗਨਦੀਪ ਕੌਰ, ਗੁਰਪ੍ਰੀਤ ਕੌਰ,ਸ਼ਿੰਦਰ ਪਾਲ ਕੌਰ, ਰੁਪਿੰਦਰ ਕੁਮਾਰੀ, ਵਨੀਤਾ ਬਾਂਸਲ, ਗੁਰਪ੍ਰੀਤ ਕੌਰ,ਅਧਿਆਪਕਾਂ ਨੇ ਸ਼ਮੂਲੀਅਤ ਕੀਤੀ।ਸਮਾਗਮ ਆਪਣਾ ਸੁਨੇਹਾ ਦੇਣ ਵਿੱਚ ਸਫ਼ਲ ਰਿਹਾ।
ਮਾਸਟਰ ਪਰਮਵੇਦ 
ਜੋਨ ਜਥੇਬੰਦਕ ਮੁਖੀ 
ਤਰਕਸ਼ੀਲ ਸੁਸਾਇਟੀ ਪੰਜਾਬ 
9417422349
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly
Previous articleਲਾਸ਼ ਨੂੰ ਟੁਕੜਿਆਂ ਵਿੱਚ ਕੱਟਿਆ ਗਿਆ, ਫਿਰ ਬਲੈਂਡਰ ਵਿੱਚ ਪੀਸਿਆ ਗਿਆ ਅਤੇ ਫਿਰ…, ਇਸ ਤਰ੍ਹਾਂ ਪਤੀ ਨੇ ਮਿਸ ਸਵਿਟਜ਼ਰਲੈਂਡ ਫਾਈਨਲਿਸਟ ਨੂੰ ਮਾਰਿਆ.
Next articleਚੌਧਰ ਦੀ ਭੁੱਖ