ਦੋ ਰੋਜ਼ਾ ਲੁਧਿਆਣਾ ਦੇ ਕਿਸਾਨ ਮੇਲੇ ਮੌਕੇ ਬਰਾੜ ਸੀਡਜ ਤੇ ਕਣਕ ਦੀਆਂ ਨਵੀਆਂ ਕਿਸਮਾਂ ਦੇ ਬੀਜਾਂ ਦੀ ਭਾਰੀ ਮੰਗ ਕਿਸਾਨਾਂ ਦੀਆਂ ਲੱਗੀਆਂ ਰੌਣਕਾਂ

ਲੁਧਿਆਣਾ  (ਸਮਾਜ ਵੀਕਲੀ)  (ਕਰਨੈਲ ਸਿੰਘ ਐੱਮ.ਏ.) ਪੀ.ਏ.ਯੂ ਲੁਧਿਆਣਾ ਵੱਲੋਂ ਲਗਾਏ ਦੋ ਰੋਜ਼ਾ ਕਿਸਾਨ ਮੇਲੇ ਮੌਕੇ ਬਰਾੜ ਸੀਡਜ  ਤੇ ਪਹਿਲੇ ਦਿਨ ਕਣਕ ਦੀਆਂ ਨਵੀਆਂ ਕਿਸਮਾਂ ਦੀ ਭਾਰੀ ਮੰਗ ਰਹੀ, ਫਿਰੋਜ਼ਪੁਰ ਰੋਡ ਸਥਿਤ ਬਰਾੜ ਸੀਡਜ ਦੇ ਐਮ.ਡੀ. ਹਰਵਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਇਸ ਸਾਲ ਕਣਕ ਦੀਆਂ ਨਵੀਆਂ ਕਿਸਮਾਂ ਲਿਆਂਦੀਆਂ ਗਈਆਂ ਹਨ ਜਿਨਾਂ ਵਿੱਚੋਂ ਮੁੱਖ ਤੌਰ ਤੇ ਆਈ.ਏ.ਆਰ.ਆਈ ਦਿੱਲੀ ਵੱਲੋਂ ਪਾਸ ਐਚ ਡੀ 3386 ਨਵੀਂ ਕਿਸਮ ਹੈ  ਇਹ ਕਿਸਮ ਪੀਲੀ ਤੇ ਭੂਰੀ ਕੁੰਗੀ ਦਾ ਟਾਕਰਾ ਕਰ ਸਕਦੀ ਹੈ ਇਸ ਦਾ ਨਾੜ ਮੋਟਾ ਹੋਣ ਕਰਕੇ ਇਹ ਕਿਸਮ ਡਿੱਗਦੀ ਨਹੀਂ ਇਸ ਕਿਸਮ ਦੇ ਦਾਣੇ ਚਮਕੀਲੇ ਅਤੇ ਮੋਟੇ ਹੁੰਦੇ ਹਨ ਇਸ ਦਾ ਔਸਤਨ ਕੱਦ 100-105 ਸੈਂਟੀਮੀਟਰ ਤੱਕ ਹੁੰਦਾ ਹੈ ਇਹ ਕਿਸਮ ਤਕਰੀਬਨ 140 ਦਿਨਾਂ ਵਿੱਚ ਪੱਕ ਕੇ ਤਿਆਰ ਹੋ ਜਾਂਦੀ ਹੈ ਇਸ ਦੀ ਬਿਜਾਈ ਪੰਜਾਬ, ਹਰਿਆਣਾ, ਹਿਮਾਚਲ, ਯੂ.ਪੀ. ਆਦਿ ਰਾਜਾਂ ਵਿੱਚ ਬੀਜਣ ਦੀ ਸਿਫਾਰਸ਼ ਕੀਤੀ ਗਈ ਹੈ ਇਸ ਕਿਸਮ ਦਾ ਝਾੜ ਆਈ.ਏ.ਆਰ.ਆਈ. ਮੁਤਾਬਕ ਘੱਟ ਤੋਂ ਘੱਟ 26 ਕੁਇੰਟਲ ਪ੍ਰਤੀ ਏਕੜ ਤੱਕ ਨਿਕਲ ਸਕਦਾ ਹੈ ਉਨ੍ਹਾਂ ਦੱਸਿਆ ਕਿ ਦੂਸਰੀ ਨਵੀਂ ਕਿਸਮ ਡੀਬੀਡਬਲਊ 327 ਹੈ ਇਹ ਕਿਸਮ ਆਈਆਈਡਬਲਊਬੀਆਰ ਕਰਨਾਲ ਵੱਲੋਂ ਪਾਸ ਹੈ  ਇਸ ਦੀ ਬੀਜਾਈ ਦਾ ਸਮਾਂ 25 ਅਕਤੂਬਰ ਤੋਂ ਲੈ ਕੇ 31 ਦਸੰਬਰ ਤੱਕ ਹੈ ਇਸ ਦਾ ਔਸਤਨ ਕਦ 100 ਸੈਂਟੀਮੀਟਰ ਤੱਕ ਹੁੰਦਾ ਇਹ ਕਿਸਮ 140 ਤੋਂ 145 ਦਿਨ ਵਿੱਚ ਪੱਕਦੀ ਹੈ ਇਸ ਕਿਸਮ ਦਾ ਫੂਟਾਰਾ ਬਹੁਤ ਜ਼ਿਆਦਾ ਹੁੰਦਾ ਹੈ ਇਹ ਕਿਸਮ ਪੀਲੀ  ਤੇ ਭੂਰੀ ਕੁੰਗੀ ਦਾ ਟਾਕਰਾ ਕਰਨ ਦੀ ਸਮਰੱਥਾ ਰੱਖਦੀ ਹੈ ਇਸ ਕਿਸਮ ਦਾ ਝਾੜ ਹੁਣ ਤੱਕ ਆਈਆਂ ਕਿਸਮਾਂ ਨਾਲੋਂ ਵੱਧ ਨਿਕਲਿਆ ਹੈ ਇਹ ਕਿਸਮ ਡਿਗਦੀ ਨਹੀਂ ਹੈ। ਇਸ ਦੇ ਦਾਣੇ ਮੋਟੇ ਤੇ ਚਮਕਦਾਰ ਹੁੰਦੇ ਹਨ ਅਤੇ ਇਹ ਪੋਸਟੀਕ ਤੱਤਾਂ ਨਾਲ ਭਰਪੂਰ ਹੈ ਤੇ ਖਾਣ ਲਈ ਬਹੁਤ ਸਵਾਦੀ ਹੁੰਦੀ ਹੈ। ਉਹਨਾਂ ਨੇ ਦੱਸਿਆ ਕਿ ਇਸ ਤੋਂ ਇਲਾਵਾ ਕਣਕ ਦੀ ਲਾਹੇਵੰਦ ਕਿਸਮ ਪੀ.ਏ.ਯੂ. ਲੁਧਿਆਣਾ ਵੱਲੋਂ ਪਾਸ ਨਵੀਂ ਕਿਸਮ ਪੀ ਬੀ ਡਬਲਿਊ 826 ਲਿਆਂਦੀ ਗਈ ਹੈ । ਇਸ ਦਾ  ਕੱਦ 100 ਸੈਂਟੀਮੀਟਰ ਤੱਕ ਹੁੰਦਾ ਹੈ ਇਹ ਕਿਸਮ ਤਕਰੀਬਨ 148 ਦਿਨਾਂ ਵਿੱਚ ਪੱਕ ਕੇ ਤਿਆਰ ਹੋ ਜਾਂਦੀ ਹੈ  ਇਸ ਕਿਸਮ ਦਾ ਝਾੜ ਘਟ ਤੋਂ ਘਟ 24 ਕੁਇੰਟਲ ਪ੍ਰਤੀ ਏਕੜ ਤੱਕ ਨਿਕਲ ਸਕਦਾ ਹੈ  ਇਹ ਕਿਸਮ ਗਰਮੀ ਦੇ ਤਾਪਮਾਨ ਦਾ ਟਾਕਰਾ ਕਰਨ ਦੀ ਸਮਰੱਥਾ ਰੱਖਦੀ ਹੈ ਇਹ ਕਿਸਮ ਭੂਰੀ ਤੇ ਪੀਲੀ ਕੁੰਗੀ ਦਾ ਟਾਕਰਾ ਕਰ ਸਕਦੀ ਹੈ। ਇਸ ਦਾ ਨਾੜ ਮੋਟਾ ਹੋਣ ਕਰਕੇ ਇਹ ਕਿਸਮ ਡਿੱਗਦੀ ਨਹੀਂ ਇਸ ਕਿਸਮ ਦੇ ਦਾਣੇ ਚਮਕੀਲੇ ਅਤੇ ਮੋਟੇ ਹੁੰਦੇ ਹਨ ਇਹ ਕਿਸਮ ਅਗੇਤੀ ਅਤੇ ਪਿਛੇਤੀ ਕਿਸਮ ਹੈ ਇਸ ਦੀ ਬੀਜਾਈ 25 ਅਕਤੂਬਰ ਤੋਂ ਲੈ ਕੇ 31 ਦਸੰਬਰ ਤੱਕ ਕੀਤੀ ਜਾ ਸਕਦੀ ਹੈ।
ਉਹਨਾਂ ਨੇ ਦੱਸਿਆ ਕਿ ਇਸ ਤੋਂ ਇਲਾਵਾ ਕਣਕ ਦੀਆਂ ਹੋਰ  ਕਿਸਮਾਂ ਡੀਬੀਡਬਲਊ 303 ,ਡੀਬੀਡਬਲਊ 222, ਡੀਬੀਡਬਲਊ 187, ਬੀ ਆਰ 36 ਐਚਡੀ 3086 ਵੀ ਕਿਸਮਾਂ ਵਧੇਰੇ ਲਾਹੇਵੰਦ ਹਨ ਉਹਨਾਂ ਦੱਸਿਆ ਕਿ ਚਾਰੇ ਦੀਆਂ ਕਿਸਮਾਂ ਦੀ ਬੀਜਾਈ ਦਾ ਢੁਕਵਾਂ ਸਮਾਂ ਚੱਲ ਰਿਹਾ ਹੈ ਜਿਨਾਂ ਵਿੱਚੋਂ ਬਰਸੀਮ ਬੀਐਲ 10 ਹਾੜੂ, ਬੀਐਲ 42, ਰਾਈ ਘਾਹ ਨੰਬਰ 1, ਮੱਖਣ ਘਾਹ, ਜਵਾਂ ਕੈਂਟ, ਸਰੋਂ ਹੋਰ ਕਿਸਮਾਂ ਛੋਲੇ ,ਮਸਰ ,ਤੋਰੀਆ ਅਲਸੀ, ਰਾਈਆ ,ਮਟਰ, ਗੋਭੀ ਸਰੋਂ
 ਦੀ ਬੀਜਾਈ ਕਰਕੇ ਕਿਸਾਨ ਭਰਾ  ਵਧੇਰੇ ਮੁਨਾਫਾ ਲੈ ਸਕਦੇ ਹਨ ਇਸ ਮੌਕੇ ਨਵਰੂਪ  ਸਿੰਘ ਬਰਾੜ ਮੈਨੇਜਰ, ਕਮਲ ਸ਼ਰਮਾ, ਜਗਤਾਰ ਸਿੰਘ ਬਾਡ, ਹਰਪਾਲ ਸਿੰਘ, ਰਾਮ ਬਹਾਦਰ, ਮੁਸ਼ਤਾਕ ਅਹਿਮਦ, ਪ੍ਰੀਤ ਮੋਹਨ ਸਿੰਘ ਗਿੱਲ ,ਗੁਰਪ੍ਰੀਤ ਸਿੰਘ ਡਿੱਕੀ ਧਾਲੀਵਾਲ ਆਦਿ ਹਾਜ਼ਰ ਸਨ  ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly 
Previous articleSAMAJ WEEKLY = 14/09/2024
Next articleਸਾਰਾਗੜ੍ਹੀ ਫਾਊਂਡੇਸ਼ਨ ਵੱਲੋਂ ਸਾਕਾ ਸਾਰਾਗੜ੍ਹੀ ਦੀ 127ਵੀਂ ਵਰ੍ਹੇਗੰਢ ਬੜੇ ਉਤਸ਼ਾਹ ਨਾਲ ਮਨਾਈ ਗਈ