ਲਾਇਨਜ਼ ਕਲੱਬ ਹੁਸ਼ਿਆਰਪੁਰ ਪ੍ਰਿੰਸ ਵੱਲੋਂ ਅਧਿਆਪਕ ਰਜਨੀਸ਼ ਕੁਮਾਰ ਗੁਲਿਆਨੀ ਦਾ ਸਨਮਾਨ

ਫੋਟੋ : ਅਜਮੇਰ ਦੀਵਾਨਾ

ਹੁਸ਼ਿਆਰਪੁਰ (ਸਮਾਜ ਵੀਕਲੀ) ( ਤਰਸੇਮ ਦੀਵਾਨਾ ) ਲਾਇਨਜ਼ ਕਲੱਬ ਹੁਸ਼ਿਆਰਪੁਰ ਪ੍ਰਿੰਸ ਦੇ ਲਾਇਨ ਮੈਂਬਰਾਂ ਵੱਲੋਂ ਰੀਜ਼ਨ ਚੇਅਰਮੈਨ ਲਾਇਨ ਰਣਜੀਤ ਸਿੰਘ ਰਾਣਾ ਦੀ ਪ੍ਰਧਾਨਗੀ ਹੇਠ ਸ਼ਾਨਦਾਰ ਅਧਿਆਪਕ ਸਨਮਾਨ ਸਮਾਰੋਹ ਕਰਵਾਇਆ ਗਿਆ।ਇੱਸ ਦੌਰਾਨ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਕੋਮਲ ਮਿੱਤਲ ਮੁੱਖ ਮਹਿਮਾਨ ਸਨ ।ਇਸ ਵਿਸ਼ੇਸ਼ ਸਮਾਗਮ ਦਾ ਉਦੇਸ਼ ਅਧਿਆਪਕਾਂ ਦੇ ਯੋਗਦਾਨ ਨੂੰ ਮਾਨਤਾ ਦੇਣਾ ਅਤੇ ਸਮਾਜ ਲਈ ਉਨ੍ਹਾਂ ਦੇ ਮਹੱਤਵਪੂਰਨ ਯੋਗਦਾਨ ਦੀ ਸ਼ਲਾਘਾ ਕਰਨਾ ਸੀ। ਸਮਾਗਮ ਦੌਰਾਨ ਅਧਿਆਪਕ ਰਜਨੀਸ਼ ਕੁਮਾਰ ਗੁਲਿਆਨੀ ਜ਼ਿਲ੍ਹਾ ਕੋਆਰਡੀਨੇਟਰ, ਲੈਕਚਰਾਰ ਨੀਰਜ ਧੀਮਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਢੋਲਬਾਹਾ, ਅਧਿਆਪਕਾ ਪੂਨਮ ਰਾਜਪੂਤ ਸਰਕਾਰੀ ਐਲੀਮੈਂਟਰੀ ਸਕੂਲ ਬੱਸੀ ਮੁੱਦਾ ਨੂੰ ਸਿੱਖਿਆ ਦੇ ਖੇਤਰ ਵਿੱਚ ਪਾਏ ਸ਼ਾਨਦਾਰ ਯੋਗਦਾਨ ਲਈ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ । ਇਸ ਦੌਰਾਨ ਅਧਿਆਪਕਾਂ ਦੀ ਮਹੱਤਤਾ ਅਤੇ ਸਿੱਖਿਆ ਦੇ ਖੇਤਰ ਵਿੱਚ ਉਨ੍ਹਾਂ ਦੇ ਯਤਨਾਂ ਦੀ ਸ਼ਲਾਘਾ ਕੀਤੀ ਗਈ । ਇੱਸ ਦੌਰਾਨ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਕੋਮਲ ਮਿੱਤਲ ਉਨ੍ਹਾਂ ਦੇ ਨਾਲ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਲਲਿਤਾ ਅਰੋੜਾ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਧੀਰਜ ਵਿਸ਼ਿਸ਼ਟ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਸੁਖਵਿੰਦਰ ਸਿੰਘ, ਪਿ੍ੰਸੀਪਲ ਸ਼ੈਲੇਂਦਰ ਠਾਕੁਰ ਅਤੇ ਪਿ੍ੰਸੀਪਲ ਤ੍ਰਿਲੋਚਨ ਸਿੰਘ ਨੇ ਵੀ ਸਮਾਗਮ ‘ਚ ਸ਼ਿਰਕਤ ਕੀਤੀ ਅਤੇ ਵਧਾਈ ਦਿੱਤੀ।ਇਸ ਮੌਕੇ ਬੁਲਾਰਿਆਂ ਨੇ ਸਮੂਹ ਅਧਿਆਪਕਾਂ ਦੀ ਸਿੱਖਿਆ ਪ੍ਰਤੀ ਸਮਰਪਿਤ ਭਾਵਨਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਧਿਆਪਕ ਸਮਾਜ ਦੇ ਨਿਰਮਾਣ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਅਜਿਹੇ ਸਮਾਗਮ ਨਾ ਸਿਰਫ਼ ਅਧਿਆਪਕਾਂ ਦਾ ਮਨੋਬਲ ਵਧਾਉਂਦੇ ਹਨ ਸਗੋਂ ਸਿੱਖਿਆ ਪ੍ਰਤੀ ਜਾਗਰੂਕਤਾ ਵੀ ਵਧਾਉਂਦੇ ਹਨ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly 

Previous articleਹੁਸ਼ਿਆਰਪੁਰ ਦੇ ਨਵ ਨਿਯੁਕਤ ਜ਼ਿਲਾ ਸਿਹਤ ਅਫਸਰ ਵੱਲੋਂ ਲੋਕਾਂ ਦੀ ਸਿਹਤ ਨੂੰ ਮੁੱਖ ਰੱਖਦੇ ਹੋਏ ਜਗ੍ਹਾ ਜਗ੍ਹਾ ਛਾਪੇਮਾਰੀ, ਫੂਡ ਸੇਫਟੀ ਟੀਮ ਵੱਲੋਂ ਖੁੱਲੇ ਪਨੀਰ ਦੇ 9 ਸੈਂਪਲ ਲਏ ਗਏ
Next articleਡਾ: ਅਲੱਗ ਵੱਲੋਂ ਅਰੰਭੇ ਕੌਮੀ ਕਾਰਜਾਂ ਨੂੰ ਨੈਲਸਨ ਮੰਡੇਲਾ ਫੈਲੋਸ਼ਿਪ ਐਵਾਰਡ ਨਾਲ ਨਿਵਾਜਿਆ