ਕੈਬਨਿਟ ਮੰਤਰੀ ਜਿੰਪਾ ਨੇ ਵਾਰਡ ਨੰਬਰ 19 ‘ਚ ਸੜਕ ਨਿਰਮਾਣ ਕਾਰਜ ਦੀ ਕਰਵਾਈ ਸ਼ੁਰੂਆਤ

ਹੁਸ਼ਿਆਰਪੁਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਕੈਬਨਿਟ ਮੰਤਰੀ ਪੰਜਾਬ ਬ੍ਰਹਮ ਸ਼ੰਕਰ ਜਿੰਪਾ ਨੇ ਹੁਸ਼ਿਆਰਪੁਰ ਦੇ ਵਾਰਡ ਨੰਬਰ 19 ਮੁਹੱਲਾ ਪੁਰਹੀਰਾਂ ਵਿਖੇ ਕਰੀਬ 14 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਸੜਕ ਦੇ ਨਿਰਮਾਣ ਕਾਰਜ ਦਾ ਉਦਘਾਟਨ ਕੀਤਾ। ਇਸ ਸੜਕ ਦੇ ਨਿਰਮਾਣ ਨਾਲ ਇਲਾਕਾ ਨਿਵਾਸੀਆਂ ਨੂੰ ਰਾਹਤ ਮਿਲੇਗੀ ਅਤੇ ਖੇਤਰ ਦੀ ਆਵਾਜਾਈ ਦੀ ਸਹੂਲਤ ਵਿੱਚ ਸੁਧਾਰ ਹੋਵੇਗਾ। ਇਸ ਮੌਕੇ ਮੇਅਰ ਸੁਰਿੰਦਰ ਕੁਮਾਰ, ਚੇਅਰਮੈਨ ਨਗਰ ਸੁਧਾਰ ਟਰੱਸਟ ਹਰਮੀਤ ਸਿੰਘ ਔਲਖ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ ਅਤੇ ਡਿਪਟੀ ਮੇਅਰ ਰਣਜੀਤਾ ਚੌਧਰੀ ਵੀ ਮੌਜੂਦ ਸਨ।
ਕੈਬਨਿਟ ਮੰਤਰੀ ਨੇ ਕਿਹਾ ਕਿ ਸਰਕਾਰ ਸ਼ਹਿਰ ਦੇ ਵੱਖ-ਵੱਖ ਖੇਤਰਾਂ ਦੇ ਵਿਕਾਸ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਸ ਸੜਕ ਦੇ ਬਣਨ ਨਾਲ ਮੁਹੱਲਾ ਪੁਰਹੀਰਾਂ ਦੇ ਵਸਨੀਕਾਂ ਨੂੰ ਵੱਡੀ ਰਾਹਤ ਮਿਲੇਗੀ, ਜੋ ਲੰਬੇ ਸਮੇਂ ਤੋਂ ਇਸ ਸੜਕ ਦੀ ਖਸਤਾ ਹਾਲਤ ਦੀ ਸਮੱਸਿਆ ਨਾਲ ਜੂਝ ਰਹੇ ਸਨ।ਹੁਣ ਬਿਹਤਰ ਸੜਕੀ ਸਹੂਲਤਾਂ ਆਵਾਜਾਈ ਨੂੰ ਆਸਾਨ ਬਣਾ ਦੇਣਗੀਆਂ ਅਤੇ ਵਪਾਰਕ ਗਤੀਵਿਧੀਆਂ ਨੂੰ ਵੀ ਹੁਲਾਰਾ ਦੇਵੇਗੀ।
ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵਿਕਾਸ ਕਾਰਜਾਂ ਨੂੰ ਪਹਿਲ ਦੇ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਇੱਕੋ ਜਿਹੇ ਵਿਕਾਸ ਕਾਰਜਾਂ ਨੂੰ ਯਕੀਨੀ ਬਣਾ ਰਹੀ ਹੈ। ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਵਿੱਚ ਹੋਰ ਵੀ ਕਈ ਵਿਕਾਸ ਸਕੀਮਾਂ ਚਲਾਈਆਂ ਜਾ ਰਹੀਆਂ ਹਨ, ਜਿਸ ਨਾਲ ਇਲਾਕੇ ਦਾ ਸਰਵਪੱਖੀ ਵਿਕਾਸ ਹੋਵੇਗਾ।
ਮੁਹੱਲਾ ਪੁਰਹੀਰਾਂ ਦੇ ਇਲਾਕਾ ਨਿਵਾਸੀਆਂ ਨੇ ਇਸ ਅਹਿਮ ਕਾਰਜ ਲਈ ਕੈਬਨਿਟ ਮੰਤਰੀ ਦਾ ਧੰਨਵਾਦ ਕੀਤਾ। ਇਸ ਮੌਕੇ ਕੁਸ਼ ਸ਼ਾਰਦਾ, ਰਣਜੀਤ ਕੌਰ, ਰਜਿੰਦਰ ਕੁਮਾਰ, ਨਵਦੀਪ ਸ਼ਰਮਾ, ਅਮਨਪ੍ਰੀਤ, ਸਤਵੰਤ ਸਿਆਣ, ਜਸਪਾਲ ਸਿੰਘ, ਦਿਆਲ ਸਿੰਘ, ਹਰਭਜਨ ਸਿੰਘ, ਕਮਲਜੀਤ ਸਿੰਘ, ਹਰਿੰਦਰ ਸਿੰਘ, ਬਲਵਿੰਦਰ ਕੌਰ, ਮਨਜੀਤ ਸਿੰਘ, ਮਾਸਟਰ ਹਰਕੀਰਤ ਸਿੰਘ ਤੋਂ ਇਲਾਵਾ ਹੋਰ ਮੁਹੱਲਾ ਵਾਸੀ ਵੀ ਹਾਜ਼ਰ ਸਨ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly 

Previous articleਖਾਣ-ਪੀਣ ਵਾਲੀਆਂ ਵਸਤੂਆਂ ਦੀ ਸਫ਼ਾਈ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਸਿਹਤ ਵਿਭਾਗ ਦੀ ਕਾਰਵਾਈ, ਬੇਕਰੀਆਂ ਤੇ ਫੈਕਟਰੀਆਂ ‘ਤੇ ਛਾਪੇਮਾਰੀ
Next articleਰੋਟਰੀ ਕਲੱਬ ਵਲੋਂ ਹੋਟਲ ਫਾਈਨ ਡਾਈਨਿੰਗ ਵਿਖੇ ਅਧਿਆਪਕ ਦਿਵਸ ਮਨਾਇਆ