ਹੁਸ਼ਿਆਰਪੁਰ (ਸਮਾਜ ਵੀਕਲੀ) ( ਤਰਸੇਮ ਦੀਵਾਨਾ ) ਪਿੰਡ ਨੰਗਲ ਈਸ਼ਰ ਦੇ ਨੌਜਵਾਨਾਂ ਵਲੋਂ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸ਼ਾਮ ਸਮੇਂ ਹਰ ਮਹੀਨੇ ਵਿਸ਼ੇਸ਼ ਤੌਰ ਤੇ ਬੱਚਿਆਂ ਦੇ ਦੋ ਗੁਰਮਤਿ ਸਮਾਗਮਾਂ ਦੀ ਜੋ ਲੜੀ ਚਲਾਈ ਜਾ ਰਹੀ ਹੈ ਓਸੇ ਲੜੀ ਤਹਿਤ ਸਾਹਿਬ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ-ਜੋਤਿ ਪੁਰਬ ਅਤੇ ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰੱਤਾਗੱਦੀ ਪੁਰਬ ਦੇ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਸ਼ਾਮ ਦੇ ਗੁਰਮਤਿ ਸਮਾਗਮ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਸਭਾ ਪਿੰਡ ਨੰਗਲ ਈਸ਼ਰ ਵਿਖੇ ਰਹਿਰਾਸ ਸਾਹਿਬ ਦੀ ਬਾਣੀ ਦੇ ਪਾਠ ਉਪਰੰਤ ਕਰਵਾਏ ਗਏ। ਸਮਾਗਮ ਵਿੱਚ ਬੱਚਿਆਂ ਵਲੋਂ ਸ਼ਬਦ ਗਾਇਨ, ਗੁਰਬਾਣੀ ਪਾਠ, ਮੂਲ ਮੰਤਰ, ਗੁਰਮੰਤ੍ਰ ਦੇ ਜਾਪ, ਧਾਰਮਿਕ ਰਚਨਾਵਾਂ, ਗੁਰਮਤਿ ਵਿਚਾਰਾਂ, ਆਰਤੀ ਦੇ ਕੀਰਤਨ, ਕੀਤੇ ਗਏ। ਸਮਾਗਮ ਵਿਚ ਭਾਗ ਲੈਣ ਵਾਲੇ ਬੱਚਿਆਂ ਨੂੰ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਬੱਚਿਆਂ ਦੀ ਪੜ੍ਹਾਈ ਲਈ ਵਰਤੋਂ ਵਿੱਚ ਆਉਣ ਵਾਲੀਆਂ ਵਸਤੂਆਂ ਇਨਾਮ ਵਜੋਂ ਦਿੱਤੀਆਂ ਗਈਆਂ। ਸਮੁੱਚੇ ਸਮਾਗਮ ਵਿਚ ਸਟੇਜ ਸਕੱਤਰ ਦੀ ਭੂਮਿਕਾ ਸ ਸੁਰਿੰਦਰ ਸਿੰਘ ਨੇ ਬਹੁਤ ਹੀ ਸੁਚੱਜੇ ਢੰਗ ਨਾਲ ਨਿਭਾਈ। ਲੰਗਰਾਂ ਦੀ ਸੇਵਾ ਸ ਅਮਰੀਕ ਸਿੰਘ ਦੇ ਪਰਿਵਾਰ ਵਲੋਂ ਕੀਤੀ ਗਈ। ਸਮਾਗਮ ਦੌਰਾਨ ਮਿਊਜ਼ਿਕ ਕੰਪਨੀ “ਨੰਗਲ ਈਸ਼ਰ” ਵਲੋਂ 450 ਸਾਲਾ ਸ਼ਤਾਬਦੀ ਸਮਾਗਮਾਂ ਨੂੰ ਸਮਰਪਿਤ ਗੁਰਬਾਣੀ ਟ੍ਰੈਕ “ਮੇਰਾ ਪਿਆਰਾ ਪ੍ਰੀਤਮੁ” ਦਾ ਪੋਸਟਰ ਰਿਲੀਜ਼ ਕੀਤਾ ਗਿਆ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸ ਹਰਵਿੰਦਰ ਸਿੰਘ ਨੰਗਲ ਈਸ਼ਰ ਨੇ ਦੱਸਿਆ ਕਿ ਇਹ ਸ਼ਬਦ ਬੀਬੀ ਦਰਸ਼ਪ੍ਰੀਤ ਕੌਰ, ਬੀਬੀ ਅਰਸ਼ਪ੍ਰੀਤ ਕੌਰ ਗੜ੍ਹਦੀਵਾਲਾ ਵਾਲਿਆਂ ਦੇ ਜਥੇ ਵਲੋਂ ਗਾਇਨ ਕੀਤਾ ਗਿਆ ਹੈ ਅਤੇ ਇਸ ਦੀ ਆਡੀਓ ਸਾਰੇ ਹੀ ਆਡੀਓ ਸਾਈਟਾਂ ਤੇ ਰਿਲੀਜ਼ ਹੋ ਚੁੱਕੀ ਹੈ ਅਤੇ ਵੀਡੀਓ ਯੂਟਿਊਬ ਚੈਨਲ “ਨੰਗਲ ਈਸ਼ਰ” ਤੇ ਰਿਲੀਜ਼ ਕੀਤੀ ਗਈ ਹੈ। ਸਮਾਗਮ ਦੇ ਅੰਤ ਵਿੱਚ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਸਭਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ ਨਿਰਮਲ ਸਿੰਘ ਨੇ ਆਈਆਂ ਹੋਈਆਂ ਸੰਗਤਾਂ ਦਾ ਅਤੇ ਸਮੂਹ ਨਗਰ ਨਿਵਾਸੀਆਂ ਦਾ ਸਹਿਯੋਗ ਕਰਨ ਲਈ ਧੰਨਵਾਦ ਕੀਤਾ ਅਤੇ ਬੱਚਿਆਂ ਨੂੰ ਮਿਤੀ 29 ਸਤੰਬਰ ਦਿਨ ਸ਼ਨੀਵਾਰ ਨੂੰ ਗੁਰਦੁਆਰਾ ਸਿੰਘ ਸਭਾ ਭਾਈ ਵੀਰ ਸਿੰਘ ਵਿਖੇ ਹੋਣ ਵਾਲੇ ਅਗਲੇ ਗੁਰਮਤਿ ਸਮਾਗਮ ਵਿੱਚ ਹੋਰ ਵੀ ਵਧ ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਸਮਾਗਮ ਦੀ ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਇਸ ਸਮੇਂ ਸ ਸੁਰਿੰਦਰ ਸਿੰਘ, ਮਾਸਟਰ ਗੁਰਬਚਨ ਸਿੰਘ, ਮਾਸਟਰ ਗਿਆਨ ਸਿੰਘ, ਸ ਅਮਰੀਕ ਸਿੰਘ, ਸ ਹਰਕਮਲਦੀਪ ਸਿੰਘ, ਸ ਬਲਜੀਤ ਸਿੰਘ, ਸ ਕੁਲਵੰਤ ਸਿੰਘ, ਸ ਬੂਟਾ ਸਿੰਘ, ਸ ਬਲਵੀਰ ਸਿੰਘ, ਸ ਹਰਪਾਲ ਸਿੰਘ, ਬੀਬੀ ਦਲਜੀਤ ਕੌਰ, ਬੀਬੀ ਮਲਕੀਤ ਕੌਰ, ਬੀਬੀ ਚਰਨਜੀਤ ਕੌਰ, ਬੀਬੀ ਬਲਜਿੰਦਰ ਕੌਰ, ਬੀਬੀ ਗੁਰਮੇਲ ਕੌਰ, ਬੀਬੀ ਮਨਦੀਪ ਕੌਰ ਅਤੇ ਹੋਰ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly