ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਨਵ ਨਿਯੁਕਤ ਸਿਵਲ ਸਰਜਨ ਡਾ ਪਵਨ ਕੁਮਾਰ ਦਾ ਕੀਤਾ ਬੇਗਮਪੁਰਾ ਟਾਈਗਰ ਫੋਰਸ ਨੇ ਸਨਮਾਨ

ਬੇਗਮਪੁਰਾ ਟਾਈਗਰ ਫੋਰਸ 2009 ਤੋਂ  ਜਾਤ ਪਾਤ ਨੂੰ ਪਿੱਛੇ ਸੁੱਟ ਕੇ ਬਿਲਕੁਲ ਨਿਸ਼ਕਾਮ ਸੇਵਾ ਕਰਦੀ ਆ ਰਹੀ ਹੈ : ਪੰਜਾਬ ਪ੍ਰਧਾਨ ਬੀਰਪਾਲ ਠਰੋਲੀ 
ਹੁਸ਼ਿਆਰਪੁਰ, (ਸਮਾਜ ਵੀਕਲੀ) (ਤਰਸੇਮ ਦੀਵਾਨਾ)-ਬੇਗਮਪੁਰਾ ਟਾਈਗਰ ਫੋਰਸ ਦੀ ਇਹ ਕੌਮੀ ਚੇਅਰਮੈਨ ਤਰਸੇਮ ਦੀਵਾਨਾ ਅਤੇ ਕੌਮੀ ਪ੍ਰਧਾਨ ਧਰਮਪਾਲ ਸਾਹਨੇਵਾਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਬੇਗਮਪੁਰਾ ਟਾਈਗਰ ਫੋਰਸ ਦੇ ਅਹੁਦੇਦਾਰ ਅਤੇ ਮੈਂਬਰ ਸਾਹਿਬਾਨਾਂ ਨੇ ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਨਵ ਨਿਯੁਕਤ ਸਿਵਿਲ ਸਰਜਨ ਪਵਨ ਕੁਮਾਰ ਨੂੰ  ਆਇਆ ਆਖਿਆ ਅਤੇ ਜ਼ਿਲ੍ਹੇ ਦੇ ਵੱਖ ਵੱਖ ਕਸਬਿਆਂ ਵਿੱਚ ਬਣੀਆਂ ਡਿਸਪੈਂਸਰੀਆਂ ਵਿੱਚ ਮਰੀਜ਼ਾਂ ਨੂੰ ਆ ਰਹੀਆਂ ਦਰਵੇਸ਼ ਮੁਸ਼ਕਲਾਂ ਵਾਰੇ ਵਿਚਾਰ ਚਰਚਾ ਕੀਤੀ ਇਸ ਮੌਕੇ ਬੇਗਮਪੁਰਾ ਟਾਈਗਰ ਫੋਰਸ ਵੱਲੋਂ ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ  ਨਵਨਿਯੁਕਤ ਸਿਵਲ ਸਰਜਨ ਡਾ ਪਵਨ ਕੁਮਾਰ ਨੂੰ ਡਾਕਟਰ ਭੀਮ ਰਾਓ ਅੰਬੇਦਕਰ ਜੀ ਦਾ ਸਰੂਪ ਅਤੇ ਸਰੋਪਾਓ ਪਾ ਕੇ ਸਨਮਾਨਿਤ  ਕੀਤਾ । ਇਸ ਮੌਕੇ ਸਿਵਲ ਸਰਜਨ  ਡਾ ਪਵਨ ਕੁਮਾਰ ਨੇ ਦੱਸਿਆ ਕਿ ਮੈ ਛੇ ਸਾਲ ਬਤੌਰ ਸਹਾਇਕ ਸਿਵਲ ਸਰਜਨ ਵਜੋਂ ਹੁਸ਼ਿਆਰਪੁਰ ਵਿਖੇ ਸੇਵਾਵਾਂ ਨਿਭਾਉਣ ਤੋਂ ਬਾਅਦ ਤਰੱਕੀ ਹੋਣ ਤੇ ਅੱਠ ਮਹੀਨੇ ਸਿਹਤ ਵਿਭਾਗ ਵਿੱਚ ਚੰਡੀਗੜ੍ਹ ਵਿਖੇ ਬਤੌਰ ਡਿਪਟੀ ਡਾਇਰੈਕਟਰ ਸੇਵਾਵਾਂ ਨਿਭਾਈਆਂ। ਉਹਨਾਂ ਦੁਆਰਾ ਵਿਭਾਗ ਵਿੱਚ ਨਿਭਾਈਆਂ ਵਿਲੱਖਣ ਸੇਵਾਵਾਂ ਨੂੰ ਮੱਦੇ ਨਜ਼ਰ ਰੱਖਦੇ ਹੋਏ ਪੰਜਾਬ ਸਰਕਾਰ ਨੇ ਡਾ ਪਵਨ ਕੁਮਾਰ ਨੂੰਹੁਣ ਹੁਸ਼ਿਆਰਪੁਰ ਵਿਖੇ ਬਤੌਰ ਸਿਵਲ ਸਰਜਨ ਨਿਯੁਕਤ ਕੀਤਾ ਹੈ। ਬੇਗਮਪੁਰਾ ਟਾਈਗਰ ਫੋਰਸ ਵੱਲੋਂ ਡਾ ਪਵਨ ਕੁਮਾਰ ਨੂੰ ਹੁਸ਼ਿਆਰਪੁਰ ਵਿਖੇ ਸਿਵਲ ਸਰਜਨ ਵਜੋਂ ਤੈਨਾਤ ਹੋਣ ਤੇ ਉਹਨਾਂ ਉਹਨਾਂ ਨੂੰ ਸਨਮਾਨਿਤ ਕੀਤਾ ਗਿਆ । ਇਸ ਮੌਕੇ ਸਿਵਲ ਸਰਜਨ ਪਵਨ ਕੁਮਾਰ ਨੇ ਕਿਹਾ ਕਿ ਜ਼ਿਲੇ ਭਰਦੇ ਹਸਪਤਾਲ ਅਤੇ ਸਿਹਤ ਕੇਂਦਰਾਂ ਵਿੱਚ ਕਿਸੇ ਵਿਅਕਤੀ ਨੂੰ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਫਿਰ ਵੀ ਜੇਕਰ ਕਿਸੇ ਨੂੰ ਕੋਈ ਸਮੱਸਿਆ ਆਉਂਦੀ ਹੈ ਤਾਂ ਮਰੀਜ਼ ਬੇਝਿਜਕ ਉਹਨਾਂ ਨਾਲ  ਸਿੱਧਾ ਸੰਪਰਕ ਕਰ ਸਕਦੇ ਹਨ ਉਹਨਾਂ ਕਿਹਾ ਕਿ ਸਿਵਿਲ ਹਸਪਤਾਲ ਹੁਸ਼ਿਆਰਪੁਰ ਸਮੇਤ ਜਿੰਨੇ ਵੀ ਜ਼ਿਲਾ ਹੁਸ਼ਿਆਰਪੁਰ ਦੇ ਵਿੱਚ ਹਸਪਤਾਲ ਅਤੇ ਡਿਸਪੈਂਸਰੀਆਂ ਹਨ  ਇਹ ਸਭ ਜਗ੍ਹਾ ਤੇ ਦਵਾਈਆਂ ਮੁਫਤ ਦਿੱਤੀਆਂ ਜਾਂਦੀਆਂ ਹਨ ਅਤੇ ਟੈਸਟ ਵੀ ਬਿਲਕੁਲ ਫਰੀ ਕੀਤੇ ਜਾਂਦੇ ਹਨ। ਉਹਨਾਂ ਕਿਹਾ ਕਿ ਬੇਗਮਪੁਰਾ ਟਾਈਗਰ ਫੋਰਸ 2009 ਤੋਂ  ਜਾਤ ਪਾਤ ਨੂੰ ਪਿੱਛੇ ਸੁੱਟ ਕੇ ਬਿਲਕੁਲ ਨਿਸ਼ਕਾਮ ਸੇਵਾ ਕਰਦੀ ਆ ਰਹੀ ਹੈ ਅਤੇ ਕਰਦੀ ਰਹੇਗੀ।ਇਸ ਮੌਕੇ ਹੋਰਨਾਂ ਤੋਂ ਇਲਾਵਾ,ਇਸ ਮੌਕੇ ਹੋਰਨਾਂ ਤੋਂ ਇਲਾਵਾ,ਰਾਜ ਕੁਮਾਰ ਬੱਧਣ ਸ਼ੇਰਗੜ੍ਹ , ਜੱਸਾ ਸਿੰਘ ਨੰਦਨ, ਰਾਹੁਲ ਡਾਡਾ, ਰਵੀ ਸੁੰਦਰ ਨਗਰ, ਮੁਨੀਸ਼ ਕੁਮਾਰ  , ਢਿੱਲੋ,ਮੁਲਖ ਰਾਜ,ਰੋਹਿਤ ਨਾਰਾਂ, ਢਿੱਲੋ ਆਦਿ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly 
Previous articleਜਨਮ ਦਿਨ ਮੁਬਾਰਕ
Next articleਪੰਜਾਬ ਸੀਨੀਅਰ 20-20 ਕ੍ਰਿਕਟ ਕੈਂਪ ਵਿੱਚ ਐਚ ਡੀ ਸੀ ਏ ਦੀ ਸ਼ਿਵਾਨੀ ਅਤੇ ਨਿਰੰਕਾਰ ਦੀ ਹੋਈ ਚੌਣ: ਡਾ: ਰਮਨ ਘਈ