ਕਰਾਪ ਰੈਜ਼ੀਡਿਊ ਮੈਨੇਂਜਮੈਟ ਸਕੀਮ ਅਧੀਨ ਲਗਾਇਆ ਬਲਾਕ ਪੱਧਰੀ ਕਿਸਾਨ ਸਿਖਲਾਈ ਕੈਂਪ

ਨਵਾਂਸ਼ਹਿਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਮੁੱਖ ਖੇਤੀਬਾੜੀ ਅਫਸਰ ਸ਼ਹੀਦ ਭਗਤ ਸਿੰਘ ਨਗਰ ਡਾ. ਰਜਿੰਦਰ ਕੰਬੋਜ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬਲਾਕ ਖੇਤੀਬਾੜੀ ਅਫਸਰ, ਨਵਾਂਸ਼ਹਿਰ ਡਾ. ਰਾਜ ਕੁਮਾਰ ਦੀ ਪ੍ਰਧਾਨਗੀ ਹੇਠ ਖੇਤੀਬਾੜੀ ਵਿਭਾਗ ਦਫਤਰ ਨਵਾਂਸ਼ਹਿਰ ਵਿਖੇ ਕਰਾਪ ਰੈਜ਼ੀਡਿਊ ਮੈਨੇਂਜਮੈਟ ਸਕੀਮ ਅਧੀਨ ਬਲਾਕ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ। ਇਸ ਦੌਰਾਨ ਡਾ. ਰਾਜ ਕੁਮਾਰ ਨੇ ਕਿਸਾਨਾਂ ਨੂੰ  ਪਰਾਲੀ ਨੂੰ ਜ਼ਮੀਨ ਵਿਚ ਵਾਹ ਕੇ ਕਣਕ ਦੀ ਫ਼ਸਲ ਦੀ ਬਿਜਾਈ ਕਰਨ ਲਈ ਦੱਸਿਆ ਅਤੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ ਕੀਤੀ ਤਾਂ ਜੋ ਵਾਤਾਵਰਨ ਨੂੰ ਦੂਸ਼ਿਤ ਹੋਣ ਤੋਂ ਬਚਾਇਆ ਜਾ ਸਕੇ ਅਤੇ ਮਿੱਟੀ ਦੀ ਉਪਜਾਊ ਸ਼ਕਤੀ ਨੂੰ ਵਧਾ ਕੇ ਜ਼ਮੀਨ ਵਿਚਲੇ ਮਿੱਤਰ ਕੀੜਿਆਂ ਨੂੰ ਬਚਾਇਆ ਕਾ ਸਕੇ। ਧੂੰਏਂ ਤੋਂ ਪੈਦਾ ਹੋ ਰਹੀਆਂ ਜ਼ਹਿਰੀਲੀਆਂ ਗੈਸਾਂ ਤੋਂ ਮਨੁੱਖੀ ਜੀਵਨ ਨੂੰ ਬਚਾਇਆ ਜਾ ਸਕੇ। ਉਨ੍ਹਾਂ ਦੱਸਿਆ ਕਿ ਬਲਾਕ ਨਵਾਂਸ਼ਹਿਰ ਵਿਚ 34 ਬੇਲਰ ਮਸ਼ੀਨਾਂ, 243 ਸੁਪਰ ਸੀਡਰ ਅਤੇ 24 ਸਰਫੇਸ ਸੀਡਰ ਕਿਸਾਨਾਂ/ਕਿਸਾਨ ਗਰੁੱਪਾਂ ਕੋਲ ਮੌਜੂਦ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਪੰਜਾਬ ਸਰਕਾਰ ਨੇ ਮਸ਼ੀਨਰੀ ਦਾ ਪੋਰਟਲ ਖੋਲ੍ਹ ਦਿੱਤਾ ਹੈ ਅਤੇ ਕਿਸਾਨ ਮਿਤੀ 19-09-2024 ਤੱਕ ਵੱਖ-ਵੱਖ ਮਸ਼ੀਨਰੀ ਦੀ ਖ਼ਰੀਦ ਕਰਨ ਲਈ ਅਪਲਾਈ ਕਰ ਸਕਦੇ ਹਨ। ਇਸ ਤੋਂ ਇਲਾਵਾ ਉਨ੍ਹਾਂ ਗੰਨੇ ਦੀ ਫ਼ਸਲ ਹੇਠ ਵੱਧ ਤੋਂ ਵੱਧ ਰਕਬਾ ਲਿਆਉਣ ਲਈ ਵੀ ਕਿਸਾਨਾਂ ਨੂੰ ਗੰਨੇ ਦੀ ਫ਼ਸਲ ਬਾਰੇ ਜਾਣਕਾਰੀ ਦਿੱਤੀ। ਡਾ. ਕੁਲਦੀਪ ਸਿੰਘ ਏ.ਡੀ.ਓ ਵੱਲੋਂ ਬਾਸਮਤੀ ਦੀ ਫ਼ਸਲ ‘ਤੇ ਪਾਬੰਦੀਸ਼ੁਦਾ ਜ਼ਹਿਰਾਂ ਦੀ ਵਰਤੋਂ ਨਾ ਕਰਨ ਬਾਰੇ ਜਾਣਕਾਰੀ ਦਿੱਤੀ ਅਤੇ ਕਿਸਾਨਾਂ ਨੂੰ ਖੇਤੀ ਇਨਪੁਟਸ ਜਿਵੇਂ ਕਿ ਬੀਜ, ਕੀੜੇਮਾਰ ਦਵਾਈਆਂ ਅਤੇ ਖਾਦਾਂ ਦੀ ਖ਼ਰੀਦ ਸਮੇਂ ਬਿੱਲ ਲੈਣ ਲਈ ਵੀ ਪ੍ਰੇਰਿਤ ਕੀਤਾ। ਇਸ ਤੋਂ ਇਲਾਵਾ ਝੋਨੇ ਅਤੇ ਬਾਸਮਤੀ ਦੀ ਫ਼ਸਲ ਨੂੰ ਲੱਗਣ ਵਾਲੇ ਕੀੜੇ-ਮਕੌੜੇ ਅਤੇ ਬਿਮਾਰੀਆਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ। ਖੇਤੀਬਾੜੀ ਇੰਜਨੀਅਰ ਚੰਦਨ ਸ਼ਰਮਾ ਨੇ ਕਿਸਾਨਾਂ ਨੂੰ ਵੱਖ-ਵੱਖ ਤਰ੍ਹਾਂ ਦੀ ਮਸ਼ੀਨਰੀ ਨੂੰ ਸਹੀ ਢੰਗ ਨਾਲ ਚਲਾਉਣ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਪਰਮਵੀਰ ਕੌਰ ਡੀ.ਪੀ.ਡੀ ਆਤਮਾ ਨੇ ਆਤਮਾ ਸਕੀਮ ਅਧੀਨ ਘਰੇਲੂ ਬਗੀਚੀ ਅਤੇ ਸੈਲਫ ਹੈਲਪ ਗਰੁੱਪਾਂ ਬਾਰੇ ਅਤੇ ਮਿੱਟੀ ਪਰਖ ਕਰਨ ਬਾਰੇ ਕਿਸਾਨਾਂ ਨਾਲ ਵਿਚਾਰ ਸਾਂਝੇ ਕੀਤੇ। ਇਸ ਸਿਖਲਾਈ ਕੈਂਪ ਵਿਚ ਸਰਬਜੀਤ ਸਿੰਘ ਖੇਤੀ ਉਪ ਨਿਰੀਖਕ, ਕੁਲਜਿੰਦਰ ਕੁਮਾਰ ਅਤੇ ਜਸਵਿੰਦਰ ਕੌਰ ਏ.ਟੀ.ਐਮ, ਰਾਮ ਲੁਭਾਇਆ ਅਤੇ ਕ੍ਰਿਸ਼ਨਾ ਦੇਵੀ ਸੇਵਾਦਾਰ ਤੋਂ ਇਲਾਵਾ 70 ਤੋਂ ਵੱਧ ਕਿਸਾਨਾਂ ਨੇ ਭਾਗ ਲਿਆ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly 

Previous articleਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਲੰਗੜੋਆ ਸਕੂਲ ਵਿਖੇ ਜਾਗਰੂਕਤਾ ਸੈਮੀਨਾਰ
Next article‘ਸਵੱਛਤਾ ਹੀ ਸੇਵਾ’ ਮੁਹਿੰਮ ਦੇ ਦੂਸਰੇ ਦਿਨ ‘ਰੁੱਖਾਂ ਦੇ ਆਲੇ-ਦੁਆਲੇ ਕੰਕਰੀਟ ਦੀਆਂ ਥੜੀਆਂ ਹਟਾਉਣਾ ਦਾ ਕੀਤਾ ਗਿਆ ਕੰਮ