ਸਮਾਜ ਨੂੰ ਸਦਭਾਵਨਾ, ਭਾਈਚਾਰਾ ਤੇ ਏਕਤਾ ਦਾ ਸੰਦੇਸ਼ ਦਿੰਦੇ ਹਨ ਸ੍ਰੀ ਗੁਰੂ ਰਵਿਦਾਸ ਜੀ ਦੇ ਵਿਚਾਰ – ਬ੍ਰਹਮ ਸ਼ੰਕਰ ਜਿੰਪਾ

ਕੈਬਨਿਟ ਮੰਤਰੀ ਨੇ ਸ੍ਰੀ ਗੁਰੂ ਰਵਿਦਾਸ ਗੁਰੂਦੁਆਰਾ ਪ੍ਰੇਮਗੜ੍ਹ ‘ਚ ਮੱਥਾ ਟੇਕਿਆ, ਸੁਸਾਇਟੀ ਨੂੰ ਭੇਟ ਕੀਤਾ 3 ਲੱਖ ਰੁਪਏ ਦਾ ਚੈਕ

ਹੁਸ਼ਿਆਰਪੁਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਕੈਬਨਿਟ ਮੰਤਰੀ ਪੰਜਾਬ ਬ੍ਰਹਮ ਸ਼ੰਕਰ ਜਿਪਾ ਨੇ ਸ੍ਰੀ ਗੁਰੂ ਰਵਿਦਾਸ ਗੁਰੂਦੁਆਰਾ ਪ੍ਰੇਮਗੜ੍ਹ ਜਾ ਕੇ ਗੁਰੂ ਚਰਨਾ ਵਿਚ ਮੱਥਾ ਟੇਕਿਆ। ਉਨ੍ਹਾਂ ਗੁਰੂ ਰਵਿਦਾਸ ਜੀ ਦੀਆ ਸਿੱਖਿਆਵਾਂ ਨੂੰ ਯਾਦ ਕਰਦੇ ਹੋਏ ਗੁਰੂਦੁਆਰੇ ਵਿਚ ਅਰਦਾਸ ਕੀਤੀ ਅਤੇ ਸੰਗਤ ਦੇ ਨਾਲ ਸਮਾਂ ਬਿਤਾਇਆ। ਇਸ ਦੌਰਾਨ ਉਨ੍ਹਾਂ ਸ੍ਰੀ ਗੁਰੂ ਰਵਿਦਾਸ ਧਰਮਸ਼ਾਲਾ ਸੁਸਾਇਟੀ ਪ੍ਰੇਮਗੜ੍ਹ ਨੂੰ 3 ਲੱਖ ਰੁਪਏ ਦਾ ਚੈਕ ਵੀ ਭੇਟ ਕੀਤਾ। ਇਸ ਮੌਕੇ ਉਨ੍ਹਾਂ ਨਾਲ ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਡਿਪਟੀ ਮੇਅਰ ਰਣਜੀਤਾ ਚੌਧਰੀ ਅਤੇ ਫਾਈਨੈਂਸ ਕਮੇਟੀ ਦੇ ਚੇਅਰਮੈਨ ਬਲਵਿੰਦਰ ਬਿੰਦੀ ਵੀ ਮੌਜੂਦ ਸਨ। ਕੈਬਨਿਟ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦੇ ਵਿਚਾਰ ਸਮਾਜ ਨੂੰ ਸਦਭਾਵਨਾ, ਭਾਈਚਾਰਾ ਤੇ ਏਕਤਾ ਦਾ ਸੰਦੇਸ਼ ਦਿੰਦੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਸਮਾਜਿਕ ਅਤੇ ਧਾਰਮਿਕ ਸਥਾਨਾਂ ਦੇ ਵਿਕਾਸ ਲਈ ਹਰ ਸੰਭਵ ਯਤਨ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਇਹ 3 ਲੱਖ ਰੁਪਏ ਦੀ ਰਾਸ਼ੀ ਗੁਰੂਦੁਆਰੇ ਦੇ ਵਿਕਾਸ ਅਤੇ ਉਥੇ ਚੱਲ ਰਹੇ ਸਮਾਜ ਭਲਾਈ ਕੰਮਾਂ ਵਿਚ ਖਰਚ ਕੀਤੀ ਜਾਵੇਗੀ। ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ਧਾਰਮਿਕ ਥਾਵਾਂ ਸਮਾਜ ਵਿਚ ਏਕਤਾ ਅਤੇ ਨੈਤਿਕ ਕਦਰਾਂ ਕੀਮਤਾਂ ਨੂੰ ਪ੍ਰਫੁੱਲਤ ਕਰਨ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ। ਸਰਕਾਰ ਇਸ ਤਰ੍ਹਾਂ ਦੇ ਸਥਾਨਾਂ ਨਾਲ ਖੜ੍ਹੀ ਹੈ ਅਤੇ ਭਵਿੱਖ ਵਿਚ ਵੀ ਉਨ੍ਹਾਂ ਦੇ ਵਿਕਾਸ ਵਿਚ ਸਹਿਯੋਗ ਕਰਦੀ ਰਹੇਗੀ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਉਹ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿਚ ਅਪਣਾਉਣ ਅਤੇ ਸਮਾਜ ਵਿਚ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ। ਇਸ ਮੌਕੇ ਸੁਸਾਇਟੀ ਦੇ ਪ੍ਰਧਾਨ ਬਲਵੀਰ ਕੁਮਾਰ, ਉਪ ਪ੍ਰਧਾਨ ਗੁਰਮਿੰਦਰ ਸਿੰਘ, ਸਕੱਤਰ ਜਸਵਿੰਦਰ ਸਿੰਘ, ਖਜਾਨਚੀ ਨਰੇਸ਼ ਕੁਮਾਰ, ਪਰਮਜੀਤ ਕਨੌਜੀਆ, ਜਸਵਿੰਦਰ ਕੁਮਾਰ, ਜਰਨੈਲ ਪਾਲ, ਪੁਨੀਤ ਸ਼ਰਮਾ, ਐਡਵੋਕੇਟ ਸੰਦੀਪ ਕੁਮਾਰ, ਨਰੇਸ਼ ਕੁਮਾਰ, ਪਰਮਜੀਤ ਕੁਮਾਰ ਵੀ ਮੌਜੂਦ ਸਨ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly 

Previous articleਪੇਂਡੂ ਮਜ਼ਦੂਰ ਯੂਨੀਅਨ ਵਲੋਂ ਧਰਨਾ ਪ੍ਰਦਰਸ਼ਨ ਕਾਲਾ ਬਾਹੀਆ ਕਤਲ ਕੇਸ ‘ਚ ਉਸਾਰੀ ਮਜ਼ਦੂਰ ਨੂੰ ਇਨਸਾਫ਼ ਦੇਣ ਦੀ ਮੰਗ
Next articleਪੰਜਾਬ ਰਾਜ ਖ਼ੁਰਾਕ ਕਮਿਸ਼ਨ ਦੇ ਮੈਂਬਰ ਵਿਜੇ ਦੱਤ ਵੱਲੋਂ ਵੱਖ-ਵੱਖ ਸਰਕਾਰੀ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਦਾ ਅਚਨਚੇਤ ਦੌਰਾ