ਢਾਈ ਸਾਲ ਦੇ ਕਾਰਜਕਾਲ ਦੌਰਾਨ ਸ਼ਹਿਰ ਵਿਚ ਕਰੀਬ 30 ਕਰੋੜ ਰੁਪਏ ਦੇ ਕਰਵਾਏ ਜਾ ਚੁੱਕੇ ਹਨ ਵਿਕਾਸ ਕਾਰਜ – ਬ੍ਰਹਮ ਸ਼ੰਕਰ ਜਿੰਪਾ

ਕੈਬਨਿਟ ਮੰਤਰੀ ਨੇ ਵਾਰਡ ਨੰਬਰ 45 ’ਚ 23 ਲੱਖ ਰੁਪਏ ਦੀ ਲਾਗਤ ਨਾਲ ਗਲੀਆਂ ਦੇ ਨਿਰਮਾਣ ਕਾਰਜ਼ ਦੀ ਕਰਵਾਈ ਸ਼ੁਰੂਆਤ

ਹੁਸ਼ਿਆਰਪੁਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਕੈਬਨਿਟ ਮੰਤਰੀ ਪੰਜਾਬ ਬ੍ਰਹਮ ਸ਼ੰਕਰ ਜਿੰਪਾ ਨੇ ਵਾਰਡ ਨੰਬਰ 45 ਵਿਖੇ 23 ਲੱਖ ਰੁਪਏ ਦੀ ਲਾਗਤ ਨਾਲ ਵੱਖ-ਵੱਖ ਗਲੀਆਂ ਦੇ ਨਿਰਮਾਣ ਕਾਰਜ਼ ਦੀ ਸ਼ੁਰੂਆਤ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਬਿਨਾਂ ਕਿਸੇ ਭੇਦਭਾਵ ਦੇ ਹਰ ਹਲਕੇ ਵਿਚ ਵਿਕਾਸ ਕਾਰਜ਼ਾਂ ਨੂੰ ਤੇਜ਼ੀ ਨਾਲ ਅੱਗੇ ਵਧਾ ਰਹੀ ਹੈ। ਉਨ੍ਹਾਂ ਦੱਸਿਆ ਕਿ ਕੇਵਲ ਢਾਈ ਸਾਲ ਦੇ ਕਾਰਜਕਾਲ ਦੌਰਾਨ ਸ਼ਹਿਰ ਵਿਚ ਕਰੀਬ 30 ਕਰੋੜ ਰੁਪਏ ਦੇ ਵਿਕਾਸ ਕਾਰਜ ਪੂਰੇ ਕੀਤੇ ਜਾ ਚੁੱਕੇ ਹਨ। ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਦਾ ਮੁੱਖ ਮਕਸਦ ਰਾਜ ਦੇ ਹਰ ਕੋਨੇ ਵਿਚ ਵਿਕਾਸ ਨੂੰ ਪਹੁੰਚਾਉਣਾ ਹੈ। ਉਨ੍ਹਾਂ ਕਿਹਾ ਕਿ ਵਾਰਡ ਨੰਬਰ 45 ਵਿਚ ਇਹ ਨਿਰਮਾਣ ਕਾਰਜ਼ ਸਥਾਨਿਕ ਲੋਕਾਂ ਦੀ ਲੰਬੇ ਸਮੇਂ ਤੋਂ ਚਲੀ ਆ ਰਹੀ ਮੰਗ ਨੂੰ ਪੁਰਾ ਕਰੇਗੀ ਅਤੇ ਹਲਕੇ ਦੇ ਨਿਵਾਸੀਆਂ ਨੂੰ ਬਿਹਤਰ ਸੁਵਿਧਾਵਾਂ ਪ੍ਰਦਾਨ ਕਰੇਗੀ। ਉਨ੍ਹਾਂ ਵਿਕਾਸ ਕਾਰਜ਼ਾਂ ਦੀ ਪਾਰਦਰਸ਼ਤਾ ’ਤੇ ਜ਼ੋਰ ਦਿੰਦੇ ਹੋਏ ਕਿਹਾ ਕਿ ਸਾਰੇ ਵਿਕਾਸ ਕਾਰਜਾਂ ਨੂੰ ਨਿਸ਼ਚਿਤ ਸਮੇਂ ਵਿਚ ਪੂਰਾ ਕੀਤਾ ਜਾ ਰਿਹਾ ਹੈ, ਤਾਂ ਜੋ ਆਮ ਜਨਤਾ ਨੂੰ ਇਸ ਦਾ ਸਿੱਧਾ ਲਾਭ ਮਿਲ ਸਕੇ। ਬ੍ਰਹਮ ਸ਼ੰਕਰ ਜਿੰਪਾ ਨੇ ਇਹ ਵੀ ਕਿਹਾ ਕਿ ਵਰਤਮਾਨ ਸਰਕਾਰ ਵਿਕਾਸ ਨੂੰ ਤਰਜ਼ੀਹ ਦੇ ਰਹੀ ਹੈ, ਚਾਹੇ ਉਹ ਸ਼ਹਿਰੀ ਖੇਤਰ ਹੋਵੇ ਜਾਂ ਪੇਂਡੂ। ਉਨ੍ਹਾਂ ਕਿਹਾ ਕਿ ਸਰਕਾਰ ਇਹ ਯਕੀਨੀ ਬਣਾ ਰਹੀ ਹੈ ਕਿ ਕਿਸੇ ਵੀ ਸਥਾਨ ਨੂੰ ਵਿਕਾਸ ਤੋਂ ਵੰਚਿਤ ਨਾ ਰੱਖਿਆ ਜਾਵੇ। ਉਨ੍ਹਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਾਹਨਾ ਕਰਦੇ ਹੋਏ ਕਿਹਾ ਕਿ ਰਾਜ ਵਿਚ ਸਮਾਨ ਰੂਪ ਵਿਚ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ, ਤਾਂ ਜੋ ਹਰ ਨਾਗਰਿਕ ਨੂੰ ਬਿਹਤਰ ਸੁਵਿਧਾਵਾਂ ਮਿਲੇ ਅਤੇ ਪੰਜਾਬ ਵਿਕਾਸ ਵਿਚ ਤੇਜ਼ੀ ਨਾਲ ਅੱਗੇ ਵੱਧ ਸਕੇ। ਇਸ ਮੌਕੇ ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਡਿਪਟੀ ਮੇਅਰ ਰਣਜੀਤ ਚੌਧਰੀ, ਕੌਂਸਲਰ ਕੋਲਵਿੰਦਰ ਕੌਰ ਕਪੂਰ, ਅਵਤਾਰ ਸਿੰਘ ਕਪੂਰ, ਭੁਪਿੰਦਰ ਸਿੰਘ ਭਾਰਜ, ਕੈਪਟਨ ਬਚਿੱਤਰ ਸਿੰਘ, ਪਵਨ ਕੁਮਾਰ, ਵਿਮਲਾ ਦੇਵੀ, ਰਾਜਿੰਦਰ ਸੌਂਧੀ, ਜੋਗਾ ਰਾਮ, ਜਸਵੰਤ ਸਿੰਘ, ਕੁਲਵਿੰਦਰ ਕੌਰ, ਸਵਿੰਦਰ ਕੁਮਾਰ, ਸਤਵਿੰਦਰ ਸਿੰਘ, ਪ੍ਰਕਾਸ਼ ਸਿੰਘ ਵੀ ਮੌਜੂਦ ਸਨ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly 

Previous articleਸੰਗਠਨ ਦੇ ਪ੍ਰਧਾਨ ਸਮੇਤ ਡਵੀਜ਼ਨਲ ਕਮਿਸ਼ਨਰ ਨੇ ਮਰੀਜ਼ਾਂ ਨੂੰ ਬਰੇਕਫਾਸਟ ਅਤੇ ਦਲੀਆ ਵੰਡਣ ਦੀ ਕੀਤੀ ਸੇਵਾ
Next articleਸੀ.ਐਮ ਦੀ ਯੋਗਸ਼ਾਲਾ ਤਹਿਤ ਜ਼ਿਲ੍ਹੇ ’ਚ ਚਲਾਈਆਂ ਰਹੀਆਂ ਹਨ 255 ਯੋਗ ਕਲਾਸਾਂ – ਕੋਮਲ ਮਿੱਤਲ