ਸੀ.ਐਮ ਦੀ ਯੋਗਸ਼ਾਲਾ ਤਹਿਤ ਜ਼ਿਲ੍ਹੇ ’ਚ ਚਲਾਈਆਂ ਰਹੀਆਂ ਹਨ 255 ਯੋਗ ਕਲਾਸਾਂ – ਕੋਮਲ ਮਿੱਤਲ

ਹੁਸ਼ਿਆਰਪੁਰ (ਸਮਾਜ ਵੀਕਲੀ)  (ਸਤਨਾਮ ਸਿੰਘ ਸਹੂੰਗੜਾ) ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ਸੀ.ਐਮ ਦੀ ਯੋਗਸ਼ਾਲਾ ਤਹਿਤ ਜ਼ਿਲ੍ਹੇ ਵਿਚੇ 49 ਟਰੇਨਰਾਂ ਵਲੋਂ ਇਸ ਸਮੇਂ ਕਰੀਬ 255 ਯੋਗ ਕਲਾਸਾਂ ਚਲਾਈਆਂ ਰਹੀਆਂ ਹਨ, ਜਿਸ ਵਿਚ 9 ਹਜ਼ਾਰ ਦੇ ਕਰੀਬ ਲੋਕ ਰੋਜ਼ਾਨਾ ਯੋਗ ਦਾ ਅਭਿਆਸ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਸੀ.ਐਮ ਦੀ ਯੋਗਸ਼ਾਲਾ ਪ੍ਰੋਜੈਕਟ ਤਹਿਤ ਜ਼ਿਲ੍ਹੇ ਦੇ ਸਾਰੇ 10 ਬਲਾਕ ਕਵਰ ਕੀਤੇ ਜਾ ਚੁੱਕੇ ਹਨ ਅਤੇ ਲੋਕਾਂ ਵਿਚ ਯੋਗ ਪ੍ਰਤੀ ਕਾਫ਼ੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸੀ.ਐਮ ਦੀ ਯੋਗਸ਼ਾਲਾ ਪੰਜਾਬ ਸਰਕਾਰ ਦੁਆਰਾ ਸੂਬੇ ਦੇ ਨਾਗਰਿਕਾਂ ਨੂੰ ਮੁਫ਼ਤ ਯੋਗ ਸਿੱਖਿਆ ਦੇਣ ਦੀ ਇਕ ਪਹਿਲ ਹੈ। ਇਸ ਯੋਜਨਾ ਤਹਿਤ ਪੰਜਾਬ ਵਿਚ ਪ੍ਰਮਾਣਿਕ ਯੋਗ ਅਧਿਆਪਕਾਂ ਦੀ ਇਕ ਟੀਮ ਸਥਾਪਿਤ ਕੀਤੀ ਗਈ ਹੈ, ਤਾਂ ਜੋ ਯੋਗ ਨੂੰ ਘਰ-ਘਰ ਤੱਕ ਪਹੁੰਚਾਇਆ ਜਾ ਸਕੇ ਅਤੇ ਜਨਤਾ ਨੂੰ ਯੋਗ ਟੀਚਰਾਂ ਦੀ ਸੁਵਿਧਾ ਦੇ ਕੇ ਇਸ ਨੂੰ ਇਕ ਲੋਕ ਅੰਦੋਲਨ ਵਿਚ ਬਦਲਿਆ ਜਾ ਸਕੇ। ਇਸ ਦਾ ਮੁੱਖ ਮਕਸਦ ਨਾਗਰਿਕ ਦੀ ਸਰੀਰਕ ਅਤੇ ਮਾਨਸਿਕ ਸਿਹਤ ਨੂੰ ਬਿਹਤਰ ਬਣਾਉਣ ਵਿਚ ਧਿਆਨ ਅਤੇ ਯੋਗ ਦੇ ਮਹੱਤਵ ਨੂੰ ਉਜਾਗਰ ਕਰਨਾ ਹੈ। ਇਕ ਪ੍ਰਾਚੀਨ ਅਭਿਆਸ ਦੇ ਰੂਪ ਵਿਚ, ਯੋਗ ਕਿਸੇ ਦੇ ਜੀਵਨ ਦੀ ਗੁਣਵੱਤਾ ਵਿਚ ਸੁਧਾਰ ਕਰਨ ਦਾ ਇਕ ਪ੍ਰਭਾਵੀ ਸਾਧਨ ਸਾਬਤ ਹੋਇਆ ਹੈ। ਰੋਜ਼ਾਨਾ ਅਭਿਆਸ ਦੁਆਰਾ, ਵਿਅਕਤੀ ਇਕਾਗਰਤਾ ਦਾ ਵਿਕਾਸ ਕਰ ਸਕਦਾ ਹੈ ਅਤੇ ਆਪਣੇ ਵਾਤਾਵਰਣ ਦੇ ਨਾਲ ਵੱਧ ਤੋਂ ਵੱਧ ਇਕਸੁਰਤਾ ਸਥਾਪਿਤ ਕਰ ਸਕਦਾ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਸੂਬੇ ਵਿਚ ਇਹ ਯੋਜਨਾ ਪਿਛਲੇ ਸਾਲ ਅਪ੍ਰੈਲ ਮਹੀਨੇ ਵਿਚ ਸ਼ੁਰੂ ਕੀਤੀ ਗਈ ਸੀ, ਜਿਸ ਤਹਿਤ ਵੱਖ-ਵੱਖ ਪੜਾਵਾਂ ਵਿਚ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਨੂੰ ਕਵਰ ਕੀਤਾ ਗਿਆ ਹੈ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly 

Previous articleਢਾਈ ਸਾਲ ਦੇ ਕਾਰਜਕਾਲ ਦੌਰਾਨ ਸ਼ਹਿਰ ਵਿਚ ਕਰੀਬ 30 ਕਰੋੜ ਰੁਪਏ ਦੇ ਕਰਵਾਏ ਜਾ ਚੁੱਕੇ ਹਨ ਵਿਕਾਸ ਕਾਰਜ – ਬ੍ਰਹਮ ਸ਼ੰਕਰ ਜਿੰਪਾ
Next articleਭੂੰਦੜੀ ਗੈਸ ਫੈਕਟਰੀ ਵਿਰੋਧੀ ਪੱਕਾ ਮੋਰਚਾ ਲੁਧਿਆਣਾ