ਕਲਸਟਰ ਵਾਲੀਬਾਲ ਟੂਰਨਾਮੈਂਟ ‘ਚ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਉੱਪ ਜੇਤੂ

ਕਪੂਰਥਲਾ,  (ਸਮਾਜ ਵੀਕਲੀ) ( ਕੌੜਾ ) ਸ਼੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਸੁਲਤਾਨਪੁਰ ਲੋਧੀ ਵਿਖੇ ਸੰਪੰਨ ਹੋਏ ਸੀ ਬੀ ਐਸ ਈ ਕਲਸਟਰ ਵਾਲੀਬਾਲ ਟੂਰਨਾਮੈਂਟ ਵਿੱਚ ਸ਼੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਆਰ ਸੀ ਐਫ ਅੰਡਰ 17 ਲੜਕੀਆਂ ਦੀ ਟੀਮ ਸਿਲਵਰ ਮੈਡਲ ‘ਤੇ ਕਬਜ਼ਾ ਕਰਨ ਵਿੱਚ ਸਫਲ ਰਹੀ । ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੇ ਪ੍ਰਿੰਸੀਪਲ ਪ੍ਰਬਦੀਪ ਕੌਰ ਮੋਂਗਾ ਨੇ ਦੱਸਿਆ ਕਿ ਟੂਰਨਾਮੈਂਟ ਦੌਰਾਨ ਵੱਡੀ ਗਿਣਤੀ ਵਿੱਚ ਸੀ ਬੀ ਐਸ ਈ ਨਾਲ ਸੰਬੰਧਿਤ ਜੰਮੂ, ਟਾਂਡਾ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਫਤਿਹਗੜ੍ਹ ਸਾਹਿਬ, ਲੁਧਿਆਣਾ, ਜਲੰਧਰ ਅਤੇ ਪਠਾਨਕੋਟ ਦੀਆਂ ਟੀਮਾਂ ਨੇ ਭਾਗ ਲਿਆ । ਉਨ੍ਹਾਂ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਦੱਸਿਆ ਕਿ ਸਕੂਲ ਦੀ ਵਾਲੀਬਾਲ ਟੀਮ ਦੀਆਂ ਖਿਡਾਰਨਾਂ ਹਰਪ੍ਰੀਤ ਕੌਰ, ਰਵਨੀਤ ਕੌਰ, ਹਰਗੁਨ ਕੌਰ, ਇਸ਼ਮੀਤ ਕੌਰ, ਲਵਪ੍ਰੀਤ ਕੌਰ, ਸਵਪ੍ਰੀਤ ਕੌਰ, ਪ੍ਰਭਜੋਤ ਕੌਰ, ਵਾਈਸ ਕੈਪਟਨ ਜਸਮੀਤ ਕੌਰ ਅਤੇ ਕੈਪਟਨ ਸਿਮਰਨਪ੍ਰੀਤ ਕੌਰ  ਨੇ ਕੋਚ ਰੇਨੂ ਬਾਲਾ ਦੀ ਅਗਵਾਈ ਵਿੱਚ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਸਿਲਵਰ ਮੈਡਲ ‘ਤੇ ਕਬਜ਼ਾ ਕੀਤਾ । ਸਕੂਲ ਪਹੁੰਚਣ ‘ਤੇ ਟੀਮ ਦਾ ਸਵਾਗਤ ਕੀਤਾ ਗਿਆ । ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ, ਡਾਇਰੈਕਟਰ ਸਕੂਲ ਇੰਜੀਨੀਅਰ ਹਰਨਿਆਮਤ ਕੌਰ ਅਤੇ ਪ੍ਰਸਾਸ਼ਕ ਇੰਜੀਨੀਅਰ ਨਿਮਰਤਾ ਕੌਰ ਨੇ ਜੇਤੂ ਟੀਮ ਦੀਆਂ ਖਿਡਾਰਨਾਂ ਅਤੇ ਸਟਾਫ ਮੈਂਬਰਾਂ ਨੂੰ ਇਸ ਕਾਮਯਾਬੀ ‘ਤੇ ਵਧਾਈ ਦਿੱਤੀ ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly 

Previous articleਨਵ ਨਿਯੁਕਤ ਉੱਪ ਜ਼ਿਲ੍ਹਾ ਸਿੱਖਿਆ ਅਧਿਕਾਰੀ ਬਲਵਿੰਦਰ ਸਿੰਘ ਬੱਟੂ ਸਨਮਾਨਿਤ
Next articleਲੈਕਚਰਾਰਾਂ ਨੂੰ ਸਟੇਸ਼ਨ ਚੋਣ ਸਮੇਂ ਖਾਲੀ ਅਸਾਮੀਆਂ ਨਾ ਦਰਸਾਉਣ ਦੀ ਐਸਸੀ /ਬੀਸੀ ਅਧਿਆਪਕ ਯੂਨੀਅਨ ਵੱਲੋਂ ਨਿੰਦਾ