ਨਵ-ਨਿਯੁਕਤ ਕੈਬਨਿਟ ਮੰਤਰੀ ਡਾ.  ਰਵਜੋਤ ਸਿੰਘ ਦਾ ਹੁਸ਼ਿਆਰਪੁਰ ‘ਚ ਗਾਰਡ ਆਫ ਆਨਰ ਦੇ ਕੇ ਕੀਤਾ ਗਿਆ ਸਵਾਗਤ

ਹੁਸ਼ਿਆਰਪੁਰ (ਸਮਾਜ ਵੀਕਲੀ)  (ਸਤਨਾਮ ਸਿੰਘ ਸਹੂੰਗੜਾ) ਪੰਜਾਬ ਸਰਕਾਰ ਨੇ ਨਵ-ਨਿਯੁਕਤ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਦਾ ਹੁਸ਼ਿਆਰਪੁਰ ਪਹੁੰਚਣ ‘ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸ਼ਾਨਦਾਰ ਸਵਾਗਤ ਕੀਤਾ ਗਿਆ। ਉਨ੍ਹਾਂ ਦੀ ਆਮਦ ‘ਤੇ ਉਨ੍ਹਾਂ ਨੂੰ ਲੋਕ ਨਿਰਮਾਣ ਵਿਭਾਗ ਦੇ ਰੈਸਟ ਹਾਊਸ ਵਿਚ ਪੰਜਾਬ ਪੁਲਿਸ ਦੀ ਟੁਕੜੀ ਵੱਲੋਂ ਗਾਰਡ ਆਫ ਆਨਰ ਦਿੱਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਕੋਮਲ ਮਿੱਤਲ, ਐਸ.ਐਸ.ਪੀ ਸੁਰੇਂਦਰ ਲਾਂਬਾ, ਵਣਪਾਲ ਨਾਰਥ ਸਰਕਲ ਹੁਸ਼ਿਆਰਪੁਰ ਡਾ. ਸੰਜੀਵ ਕੁਮਾਰ ਤਿਵਾੜੀ, ਵਧੀਕ ਡਿਪਟੀ ਕਮਿਸ਼ਨਰ (ਜ) ਰਾਹੁਲ ਚਾਬਾ, ਕਮਿਸ਼ਨਰ ਨਗਰ ਨਿਗਮ ਡਾ. ਅਮਨਦੀਪ ਕੌਰ, ਐਸ.ਡੀ.ਐਮ ਸੰਜੀਵ ਕੁਮਾਰ ਅਤੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਪਾਬਲਾ ਵੀ ਮੌਜੂਦ ਸਨ।
ਇਸ ਤੋਂ ਬਾਅਦ ਕੈਬਨਿਟ ਮੰਤਰੀ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਜ਼ਿਲ੍ਹੇ ਦੇ ਵਿਕਾਸ ਦੇ ਵੱਖ-ਵੱਖ ਮੁੱਦਿਆਂ ‘ਤੇ ਚਰਚਾ ਕੀਤੀ। ਇਸ ਦੌਰਾਨ ਉਨ੍ਹਾ ਜ਼ਿਲ੍ਹੇ ਵਿਚ ਚੱਲ ਰਹੀਆਂ ਵਿਕਾਸ ਯੋਜਨਾਵਾਂ ਦੀ ਪ੍ਰਗਤੀ ਦੀ ਸਮੀਖਿਆ ਕੀਤੀ ਅਤੇ ਅਧਿਕਾਰੀਆਂ ਤੋਂ ਵਿਸਥਾਰਪੂਰਵਕ ਜਾਣਕਾਰੀ ਪ੍ਰਾਪਤ ਕੀਤੀ। ਉਨ੍ਹਾਂ ਜੋਰ ਦੇ ਕੇ ਕਿਹਾ ਕਿ ਸਾਰੇ ਪ੍ਰੋਜੈਕਟਾਂ ਨੂੰ ਸਮਾਂਬੱਧ ਤਰੀਕੇ ਨਾਲ ਪੂਰਾ ਕੀਤਾ ਜਾਵੇ, ਤਾਂ ਜੋ ਜਨਤਾ ਨੂੰ ਜਲਦ ਤੋਂ ਜਲਦ ਲਾਭ ਮਿਲ ਸਕੇ। ਉਨ੍ਹਾਂ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਈਮਾਨਦਾਰੀ ਨਾਲ ਕੰਮ ਕਰਨ ਅਤੇ ਲੋਕਾਂ ਦੀਆ ਸ਼ਿਕਾਇਤਾਂ ਦਾ ਪਹਿਲ ਦੇ ਆਧਾਰ ‘ਤੇ ਨਿਪਟਾਰਾ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਜ਼ਮੀਨੀ ਪੱਧਰ ‘ਤੇ ਲੋਕਾਂ ਤੱਕ ਹਰ ਸਰਕਾਰੀ ਯੋਜਨਾ ਦਾ ਲਾਭ ਪਹੁੰਚਾਉਣਾ ਹੈ। ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਜ਼ਿਲ੍ਹੇ ਨੂੰ ਇਕ ਆਦਰਸ਼ ਜ਼ਿਲ੍ਹੇ ਦੇ ਰੂਪ ਵਿਚ ਵਿਕਸਿਤ ਕਰਨਾ ਉਨ੍ਹਾਂ ਦੀ ਪਹਿਲ ਹੈ ਅਤੇ ਇਸ ਦੇ ਲਈ ਸਰਕਾਰ ਹਰ ਸੰਭਵ ਸਾਧਨ ਮੁਹੱਈਆ ਕਰਵਾਏਗੀ। ਉਨ੍ਹਾਂ ਪ੍ਰਸ਼ਾਸਨ ਤੋਂ ਵੀ ਉਮੀਦ ਕੀਤੀ ਕਿ ਉਹ ਜਨਤਾ ਦੀਆ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰੇ ਅਤੇ ਵਿਕਾਸ ਕਾਰਜਾਂ ਵਿਚ ਤੇਜ਼ੀ ਲਿਆਵੇ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਡਾ: ਚੱਬੇਵਾਲ ਨੇ ਮਾਹਿਲਪੁਰ ਤੋਂ ਪਿੰਡ ਝੰਝੋਂਵਾਲ ਦੇਰਸਤੇ ਗੁਰਦੁਆਰਾ ਸ਼ਹੀਦਾਂ ਤੋਂ ਪਿੰਡ ਹੱਲੂਵਾਲ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਪੁਲ ਦਾ ਨੀਂਹ ਪੱਥਰ ਰੱਖਿਆ
Next articleਚੱਬੇਵਾਲ ਦੇ ਵਿਕਾਸ ਲਈ ਕੀਤੀ ਗਈ ਰੈਲੀ ਨੂੰ ਸੰਬੋਧਨ ਕਰਦਿਆਂ ਸੰਸਦ ਮੈਂਬਰ ਡਾ.ਰਾਜਕੁਮਾਰ ਚੱਬੇਵਾਲ