ਸ਼੍ਰੀ ਗੁਰੂ ਰਵਿਦਾਸ ਗੁਰੂਦੁਆਰਾ ਸਾਹਿਬ ਪਿੰਡ ਹਰਦੋਖਾਨਪੁਰ ਵਿਖੇ ਨਸ਼ਾਖੋਰੀ ਅਤੇ ਇਲਾਜ਼ ਬਾਰੇ ਜਾਗਰੂਕਤਾ ਮੀਟਿੰਗ ਕੀਤੀ

ਹੁਸ਼ਿਆਰਪੁਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਕੋਮਲ ਮਿੱਤਲ ਆਈ.ਏ.ਐੱਸ. ਡਿਪਟੀ ਕਮਿਸ਼ਨਰ ਕਮ ਚੇਅਰਪਰਸਨ ਜਿਲ੍ਹਾ ਨਸ਼ਾ ਮੁਕਤੀ ਮੁੜ ਵਸੇਬਾ ਸੁਸਾਇਟੀ ਹੁਸ਼ਿਆਰਪੁਰ ਅਤੇ ਡਾ. ਹਰਬੰਸ ਕੌਰ ਡੀ.ਐਮ.ਸੀ. ਹੁਸ਼ਿਆਰਪੁਰ ਦੇ ਹੁਕਮਾਂ ਅਨੁਸਾਰ ਸ਼੍ਰੀ ਗੁਰੂ ਰਵਿਦਾਸ ਗੁਰੂਦੁਆਰਾ ਸਾਹਿਬ ਪਿੰਡ ਹਰਦੋਖਾਨਪੁਰ ਵਿਖੇ ਨਸ਼ਾਖੋਰੀ ਦੇ ਮਾੜੇ ਪ੍ਰਭਾਵਾਂ ਬਾਰੇ ਅਤੇ ਇਸਦੇ ਇਲਾਜ਼ ਬਾਰੇ ਜਾਣਕਾਰੀ ਦਾ ਆਯੋਜਨ ਸ਼੍ਰੀ ਅਵਤਾਰ ਲਾਲ ਭੂਟੋ ਜਿਲ੍ਹਾ ਪ੍ਰਧਾਨ ਬੇਗਮਪੂਰਾ ਟਾਈਗਰ ਫੋਰਸ ਹੁਸ਼ਿਆਰਪੁਰ ਅਤੇ ਵਾਇਸ ਪ੍ਰੈਸੀਡੈਂਟ ਸ਼੍ਰੀ ਗੁਰੂ ਰਵਿਦਾਸ ਪ੍ਰਬੰਧਕ ਕਮੇਟੀ ਹਰਦੋਖਾਨਪੁਰ ਵਲੋਂ ਸ.ਇੰਦਰਜੀਤ ਲਾਲ ਪ੍ਰੈਸੀਡੈਂਟ ਜੀ ਦੀ ਪ੍ਰਧਾਨਗੀ ਹੇਠ ਕੀਤਾ ਗਿਆ। ਜਿਸ ਵਿੱਚ ਜਿਲ੍ਹਾ ਨਸ਼ਾ ਮੁਕਤੀ ਮੁੜ ਵਸੇਬਾ ਕੇਂਦਰ ਹੁਸ਼ਿਆਰਪੁਰ ਤੋਂ ਮੁੱਖ ਬੁਲਾਰੇ ਵਲੋਂ ਪ੍ਰਸ਼ਾਂਤ ਆਦਿਆ ਕਾਊਸਲਰ ਹਾਜ਼ਰ ਹੋਏ।ਇਸ ਮੌਕੇ ਪ੍ਰਸ਼ਾਂਤ ਆਦਿਆ ਨੇ ਨਸ਼ਿਆ ਦੇ ਸ਼ੋਰਟ ਅਤੇ ਲੌਂਗ ਟਰਮ ਇਫ਼ੇਕਟਸ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ।ਉਨ੍ਹਾਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਯੁਵਾ ਸ਼ਕਤੀ ਕਿਸੇ ਵੀ ਰਾਸ਼ਟਰ ਦੀ ਨੀਵ ਹੁੰਦੇ ਹਨ ਅਤੇ ਯੁਵਾ ਸ਼ਕਤੀ ਸਮਾਜ ਅਤੇ ਦੇਸ਼ ਦੇ ਵਿਕਾਸ ਵਿੱਚ ਮਹੱਤਵਪੂਰਨ ਯੋਗਦਾਨ ਪਾਉਂਦੀ ਹੈ, ਇਸ ਲਈ ਇਹ ਬਹੁਤ ਜਰੂਰੀ ਹੈ ਕਿ ਨਸ਼ਾ ਮੁਕਤ ਭਾਰਤ ਅਭਿਆਨ ਵਿੱਚ ਨੌਜ਼ਵਾਨ ਵੱਡੀ ਗਿਣਤੀ ਵਿੱਚ ਜੁੜਨ ਅਤੇ ਇਸ ਚੁਣੌਤੀ ਨੂੰ ਸਵੀਕਾਰ ਕਰਦੇ ਹੋਏ ਨਸ਼ਾ ਮੁਕਤ ਭਾਰਤ ਅਭਿਆਨ ਦੇ ਅਧੀਨ ਇਹ ਪ੍ਰਤਿਗਿਆ ਕਰਨ ਕਿ ਮੈਂ ਨਸ਼ਾ ਮੁਕਤ ਜੀਵਨ ਬਤੀਤ ਕਰਾਂਗਾ, ਆਪਣਾ, ਆਪਣੇ ਪਰਿਵਾਰ, ਬੱਚਿਆਂ, ਦੋਸਤਾਂ ਅਤੇ ਸਮਾਜ ਸਾਰਿਆਂ ਨੂੰ ਨਸ਼ਾ ਮੁਕਤ ਰਹਿਣ ਦੀ ਕੋਸ਼ਿਸ਼ ਜਾਰੀ ਰੱਖਾਂਗਾ, ਸਿਹਤ ਵਿਭਾਗ ਵਲੋਂ ਜਾਰੀ ਇਸ ਮੁਹਿੰਮ ਵਿੱਚ ਆਪਣਾ ਪੂਰਾ ਯੋਗਦਾਨ ਦਵਾਂਗਾ, ਜਿਸ ਨਾਲ ਦੇਸ਼, ਸਮਾਜ ਅਤੇ ਕਾਨੂੰਨ ਦੀ ਮਦਦ ਹੋ ਸੱਕੇ। ਜੇਕਰ ਅਸੀਂ ਆਪਣੇ ਤੋਂ ਬਦਲਾਵ ਤੇ ਜਾਗਰੂਕ ਹੋਵਾਂਗੇ ਤਾਂ ਹੀਂ ਸਮਾਜ਼ ਨੂੰ ਬਦਲ ਸਕਦੇ ਹਾਂ ਕਿਉਂਕਿ ਬਦਲਾਓ ਦੀ ਸ਼ੁਰੂਆਤ ਆਪਣੇ ਆਪ ਤੋਂ ਹੋਣੀ ਚਾਹੀਦੀ ਹੈ। ਇਸ ਲਈ ਆਓ ਅਸੀਂ ਸਭ ਨੂੰ ਰਲ ਮਿਲ ਕੇ ਆਪਣੇ ਜ਼ਿਲ੍ਹੇ, ਰਾਜ ਅਤੇ ਦੇਸ਼ ਨੂੰ ਨਸ਼ਾ ਮੁਕਤ ਬਣਾਈਏ।
ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਵਿਸ਼ਵ ਸਿਹਤ ਸੰਗਠਨ ਅਨੁਸਾਰ ਨਸ਼ਾਖੋਰੀ ਇੱਕ ਵਾਰ ਹੋਣ ਵਾਲੀ, ਲੰਬਾ ਸਮਾਂ ਚਲਣ ਵਾਲੀ ਮਾਨਸਿਕ ਬਿਮਾਰੀ ਹੈਂ ਜਿਸ ਦਾ ਇਲਾਜ਼ ਸਿਹਤ ਵਿਭਾਗ ਪੰਜਾਬ ਵਲੋਂ ਮੁਫ਼ਤ ਕੀਤਾ ਜਾਂਦਾ ਹੈਂ। ਨਸ਼ਾਖੋਰੀ ਵਾਲਾ ਵਿਅਕਤੀ ਭਟਕਿਆ ਹੋਇਆ ਹੈਂ। ਉਸ ਨੂੰ ਨਫਰਤ ਕਰਨ ਜਾਂ ਮਜ਼ਾਕ ਉਡਾਉਣ ਦੀ ਬਜਾਏ ਪਿਆਰ ਨਾਲ ਸਮਝਾ ਕੇ ਉਸਨੂੰ ਸਿੱਧੇ ਰਸਤੇ ਤੇ ਲਿਆਉਣਾ ਚਾਹੀਦਾ ਹੈ। ਕਿਉਂਕਿ ਨਸ਼ਾਖੋਰੀ ਨਾਲ ਗ੍ਰਸਤ ਵਿਅਕਤੀ ਨੂੰ ਸਾਥ ਦੀ ਜ਼ਰੂਰਤ ਹੈਂ। ਇਸ ਦਾ ਇਲਾਜ਼ ਹਰ ਜ਼ਿਲ੍ਹੇ ਦੇ ਸਿਹਤ ਅਦਾਰੇ ਵਿੱਚ ਮੁਫਤ ਕੀਤਾ ਜਾਂਦਾ ਹੈਂ। ਜਿਲ੍ਹਾ ਹੁਸ਼ਿਆਰਪੁਰ ਵਿੱਚ ਨਸ਼ਾਖੋਰੀ ਦਾ ਇਲਾਜ਼ ਸਿਵਲ ਹਸਪਤਾਲ ਹੁਸ਼ਿਆਰਪੁਰ ਅਤੇ ਦਸੂਹਾ ਤੇ ਸਰਕਾਰੀ ਰੀਹੈਬਲੀਟੇਸ਼ਨ ਸੈਂਟਰ ਹੁਸ਼ਿਆਰਪੁਰ ਵਿੱਚ ਕੀਤਾ ਜਾਂਦਾ ਹੈਂ।ਨਸ਼ਾਖੋਰੀ ਨਾਲ ਗ੍ਰਸਤ ਵਿਅਕਤੀ ਹੈਪਾਟਾਈਟਸੀ (ਕਾਲਾ ਪੀਲੀਆ), ਐਚ.ਆਈ.ਵੀ. ਏਡਜ਼ ਵਰਗੀਆਂ ਭਿਆਨਕ ਬਿਮਾਰੀਆਂ ਦਾ ਸ਼ਿਕਾਰ ਹੋ ਸਕਦੇ ਹਨ। ਇਹਨਾਂ ਬਿਮਾਰੀਆਂ ਦਾ ਵੀ ਇਲਾਜ਼ ਸਿਹਤ ਵਿਭਾਗ ਵਲੋਂ ਮੁਫ਼ਤ ਕੀਤਾ ਜਾਂਦਾ ਹੈਂ। ਆਓ ਇੱਕ ਅਭਿਆਨ ਚਲਾਈਏ ਨਸ਼ਾ ਮੁਕਤ ਪੰਜਾਬ ਬਣਾਈਏ। ਇਸ ਮੌਕੇ ਤੇ ਸਹੁੰ ਚੁਕਾਈ ਗਈ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly 

Previous articleਮੈਸੰਜਰ ਆਫ਼ ਪੀਸ ਮਿਸ਼ਨ(ਭਾਰਤ) ਨੇ 8ਵਾਂ ਅੰਤਰਰਾਸ਼ਟਰੀ ਸ਼ਾਂਤੀ ਦਿਵਸ ਮਨਾਇਆ
Next articleਅੱਖਾਂ ਦਾਨ ਮੁਹਿੰਮ ਵਿੱਚ ਸ਼ਾਮਲ ਹੋ ਕੇ ਨੇਕੀ ਦੇ ਭਾਗੀਦਾਰ ਬਣੋ – ਸੰਜੀਵ ਅਰੋੜਾ