ਅੰਮ੍ਰਿਤਸਰ ਵਿਕਾਸ ਮੰਚ ਵਲੋਂ ਪੱਤਰਕਾਰ, ਅਧਿਆਪਕ ਤੇ ਲੇਖਕ ਦਿਲਬਾਗ ਸਿੰਘ ਗਿੱਲ ਦੀ ਬੇਵਕਤੀ ਅਕਾਲ ਚਲਾਣੇ ‘ਤੇ ਦੁਖ਼ ਦਾ ਪ੍ਰਗਟਾਵਾ

ਦਿਲਬਾਗ ਸਿੰਘ ਗਿੱਲ

ਅੰਮ੍ਰਿਤਸਰ (ਸਮਾਜ ਵੀਕਲੀ) ਅੰਮ੍ਰਿਤਸਰ ਵਿਕਾਸ ਮੰਚ ਵਲੋਂ ਪੱਤਰਕਾਰਅਧਿਆਪਕ ਤੇ ਲੇਖਕ ਦਿਲਬਾਗ ਸਿੰਘ ਗਿੱਲ ਦੀ ਬੇਵਕਤੀ ਮੌਤ  ਤੇ ਦੁਖ਼ ਦਾ ਪ੍ਰਗਟਾਵਾ ।ਪ੍ਰੈਸ ਨੂੰ ਜਾਰੀ ਇਕ ਸਾਂਝੇ ਬਿਆਨ ਵਿਚ ਮੰਚ ਦੇ ਸਰਪ੍ਰਸਤ ਪ੍ਰੋਫ਼ੈਸਰ ਮੋਹਨ ਸਿੰਘਡਾ. ਚਰਨਜੀਤ ਸਿੰਘ  ਗੁਮਟਾਲਾ,  ਮਨਮੋਹਨ ਸਿੰਘ ਬਰਾੜਪ੍ਰਿਸੀਪਲ ਕੁਲਵੰਤ ਸਿੰਘ ਅਣਖੀ ਹਰਦੀਪ ਸਿੰਘ ਚਾਹਲ ,ਪ੍ਰਧਾਨ ਇੰਜ. ਹਰਜਾਪ ਸਿੰਘ ਔਜਲਾਸੀਨੀਅਰ ਮੀਤ ਡਾ. ਇੰਦਰਜੀਤ ਸਿੰਘ ਗੋਗੋਆਣੀਜਨਰਲ ਸਕੱਤਰ ਸੁਰਿੰਦਰਜੀਤ ਸਿੰਘ ਬਿੱਟੂ ਤੇ  ਮੈਂਬਰਾਨ  ਵਲੋਂ ਜਾਰੀ ਇਕ ਬਿਆਨ ਵਿੱਚ ਕਿਹਾ ਗਿਆ ਹੈ ਕਿ ਦਿਲਬਾਗ ਸਿੰਘ ਗਿੱਲ ਇਕ ਬਹੁਤ ਹੀ ਨੇਕ ਤੇ ਹਲੀਮੀ ਸੁਭਾਅ ਦੇ ਮਾਲਕ ਸਨ।ਉਹ ਹਾਲ ਹੀ ਵਿਚ ਸਰਕਾਰੀ ਨੌਕਰੀ ਤੋਂ ਸੇਵਾ ਮੁਕਤ ਹੋਇ ਸਨ।ਉਨ੍ਹਾਂ ਨੇ ਨੌਕਰੀ ਦੇ ਨਾਲ ਨਾਲ ਜਿੱਥੇ ਬਤੌਰ ਪੱਤਰਕਾਰ ਸੇਵਾ ਨਿਭਾਈ ਉੱਥੇ ਸਾਹਿਤਕ ਖੇਤਰ ਵਿਚ ਵੀ ਨਾਮਣਾ ਖੱਟਿਆ । ਉਨ੍ਹਾਂ ਨੇ  ਦੋ ਪੁਸਤਕਾਂ ਮਾਝੇ ਵਿਚਲੀਆਂ ਮੁਗਲ ਕਾਲ ਅਤੇ ਸਿੱਖ ਰਾਜ ਦੀਆਂ ਵਿਰਾਸਤੀ ਇਮਾਰਤਾਂ  ਅਤੇ ਪਿਆਰੇ ਪੰਛੀ  ਪੰਜਾਬੀ ਸਾਹਿਤ ਦੀ ਝੋਲੀ ਪਾਈਆਂ। ਉਹ ਭਾਵੇਂ ਸਾਡੇ ਵਿੱਚ ਨਹੀਂ ਰਹੇ ਪਰ ਉਨ੍ਹਾਂ ਵੱਲੋਂ ਕੀਤੇ ਸਾਹਿਤਕ ਤੇ ਸਮਾਜ ਭਲਾਈ ਕੰਮਾਂ ਲਈ ਉਨ੍ਹਾਂ ਨੂੰ ਹਮੇਸ਼ਾਂ ਯਾਦ ਕੀਤਾ ਜਾਂਦਾ ਰਹੇਗਾ।

ਜਾਰੀ ਕਰਤਾ: ਡਾ ਚਰਨਜੀਤ ਸਿੰਘ ਗੁਮਟਾਲਾ, 0019375739812 ਯੂ ਐਸ ਏ 919417533060 ਵਟਸ ਐਪ

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly 

Previous articleਕੈਨੇਡਾ ਖੇਡ ਕੇ ਵਾਪਿਸ ਪਰਤੇ ਕਬੱਡੀ ਖਿਡਾਰੀ ਕਰਮੀ ਭੁਲਣ ਦਾ ਇਲਾਕਾ ਨਿਵਾਸੀਆਂ ਵੱਲੋਂ ਸ਼ਾਨਦਾਰ ਸਵਾਗਤ ।
Next articleਭਾਕਿਯੂ ਦੁਆਬਾ ਵੱਲੋਂ 66 ਕੇ ਵੀ ਗਰਿੱਡ ਨੂੰ ਅਪਗ੍ਰੇਡ ਕਰਨ ਦੀ ਮੰਗ