ਪੰਜਾਬ ‘ਚ ਅੱਜ ਹੋ ਸਕਦਾ ਹੈ ਪੰਚਾਇਤੀ ਚੋਣਾਂ ਦਾ ਐਲਾਨ, ਰਾਜ ਚੋਣ ਕਮਿਸ਼ਨਰ ਨੇ ਬੁਲਾਈ ਪ੍ਰੈੱਸ ਕਾਨਫਰੰਸ

ਚੰਡੀਗੜ੍ਹ – ਪੰਜਾਬ ‘ਚ ਪੰਚਾਇਤੀ ਚੋਣਾਂ ਨੂੰ ਲੈ ਕੇ ਅੱਜ ਐਲਾਨ ਹੋ ਸਕਦਾ ਹੈ। ਰਾਜ ਚੋਣ ਕਮਿਸ਼ਨਰ ਨੇ ਦੁਪਹਿਰ 3 ਵਜੇ ਪੰਜਾਬ ਭਵਨ ਵਿਖੇ ਪ੍ਰੈੱਸ ਕਾਨਫਰੰਸ ਬੁਲਾਈ ਹੈ। ਕਿਆਸ ਲਗਾਇਆ ਜਾ ਰਿਹਾ ਹੈ ਕਿ ਇਸ ਪ੍ਰੈਸ ਕਾਨਫਰੰਸ ਵਿੱਚ ਪੰਚਾਇਤੀ ਚੋਣਾਂ ਕਰਵਾਉਣ ਦਾ ਐਲਾਨ ਕੀਤਾ ਜਾ ਸਕਦਾ ਹੈ। ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ, ਪੰਚਾਇਤ ਸੰਮਤੀ ਅਤੇ ਗ੍ਰਾਮ ਪੰਚਾਇਤ ਚੋਣਾਂ ਨਾ ਕਰਵਾਏ ਜਾਣ ਨੂੰ ਲੈ ਕੇ ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ (ਪੀਆਈਐਲ) ਦਾਇਰ ਕੀਤੀ ਗਈ ਸੀ। ਕੁਝ ਦਿਨਾਂ ਵਿੱਚ ਹੀ ਪੰਜਾਬ ਸਰਕਾਰ ਨੇ ਪੰਜਾਬ-ਹਰਿਆਣਾ ਹਾਈਕੋਰਟ ਵਿੱਚ ਜਵਾਬ ਦਿੰਦਿਆਂ ਇਨ੍ਹਾਂ ਨੂੰ ਜਲਦੀ ਕਰਵਾਉਣ ਲਈ ਕਿਹਾ ਸੀ। ਪੰਜਾਬ ਵਿੱਚ 13,000 ਦੇ ਕਰੀਬ ਗ੍ਰਾਮ ਪੰਚਾਇਤਾਂ ਪਹਿਲਾਂ ਹੀ ਭੰਗ ਹੋ ਚੁੱਕੀਆਂ ਹਨ। ਦੋ ਹਫ਼ਤੇ ਪਹਿਲਾਂ ਸਰਕਾਰ ਨੇ ਬਾਕੀ ਰਹਿੰਦੀਆਂ 153 ਪੰਚਾਇਤ ਸੰਮਤੀਆਂ ਵਿੱਚੋਂ 76 ਨੂੰ ਵੀ ਭੰਗ ਕਰ ਦਿੱਤਾ ਸੀ। ਰਾਜ ਵਿੱਚ ਕੁੱਲ 13241 ਪੰਚਾਇਤਾਂ ਹਨ। ਜਦਕਿ 153 ਬਲਾਕ ਕਮੇਟੀਆਂ ਅਤੇ 23 ਜ਼ਿਲ੍ਹਾ ਪ੍ਰੀਸ਼ਦ ਹਨ। ਉਨ੍ਹਾਂ ਦਾ ਕਾਰਜਕਾਲ 31 ਦਸੰਬਰ 2023 ਨੂੰ ਖਤਮ ਹੋ ਗਿਆ ਸੀ। ਪਿਛਲੇ ਸਾਲ ਦਸੰਬਰ ਤੋਂ ਭੰਗ ਹੋਈਆਂ ਪੰਚਾਇਤਾਂ ਦੀਆਂ ਚੋਣਾਂ ਅਜੇ ਬਾਕੀ ਹਨ।

 

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

 

Previous articleਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਵੱਲੋਂ ਪੇਪਰਾਂ ਦੇ ਦਿਨਾਂ ਵਿੱਚ ਸੈਮੀਨਾਰ ਲਗਾਉਣ ਦੀ ਸਖ਼ਤ ਨਿਖੇਧੀ
Next articleਸਾਰਥਕ ਜੀਵਨ ਤੇ ਸਾਦਗੀ