ਡੇਰਾ ਬਾਬਾ ਨਾਨਕ— ਪੰਜਾਬ ਦੇ ਗੁਰਦਾਸਪੁਰ ਦੇ ਡੇਰਾ ਬਾਬਾ ਨਾਨਕ ਇਲਾਕੇ ‘ਚ ਇਕ ਵੱਡੀ ਘਟਨਾ ਸਾਹਮਣੇ ਆਈ ਹੈ, ਜਿੱਥੇ ਪਿੰਡ ਜੋੜੀਆਂ ਕਲਾਂ ‘ਚ ਇਕ ਹੀ ਪਰਿਵਾਰ ਦੀਆਂ ਤਿੰਨ ਲਾਸ਼ਾਂ ਮਿਲਣ ਨਾਲ ਸਨਸਨੀ ਫੈਲ ਗਈ ਹੈ। ਇਹ ਲਾਸ਼ਾਂ ਇੱਕ ਮਾਂ ਅਤੇ ਦੋ ਬੱਚਿਆਂ ਦੀਆਂ ਹਨ। ਇਨ੍ਹਾਂ ਵਿੱਚ 16 ਸਾਲ ਦੀ ਬੇਟੀ ਅਤੇ 6 ਮਹੀਨੇ ਦਾ ਬੇਟਾ ਸ਼ਾਮਲ ਹੈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਨੇ ਵੀ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲੀਸ ਨੇ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਟਾਲਾ ਭੇਜ ਦਿੱਤਾ ਹੈ। ਇਸ ਘਟਨਾ ਨੇ ਪੂਰੇ ਇਲਾਕੇ ‘ਚ ਹਲਚਲ ਮਚਾ ਦਿੱਤੀ ਹੈ, ਡਿਊਟੀ ਮੈਡੀਕਲ ਅਫਸਰ ਡਾਕਟਰ ਸਾਹਿਲ ਨੇ ਦੱਸਿਆ ਕਿ ਤਿੰਨ ਲਾਸ਼ਾਂ ਮਿਲੀਆਂ ਹਨ, ਜਿਨ੍ਹਾਂ ‘ਚ ਇਕ ਮਾਂ, ਉਸ ਦੀ 16 ਸਾਲ ਦੀ ਬੇਟੀ ਅਤੇ 6 ਮਹੀਨੇ ਦੇ ਬੇਟੇ ਸ਼ਾਮਲ ਹਨ। ਸੂਤਰਾਂ ਮੁਤਾਬਕ ਪਰਿਵਾਰ ਦੀ ਮੌਤ ਕੋਈ ਜ਼ਹਿਰੀਲੀ ਚੀਜ਼ ਖਾਣ ਕਾਰਨ ਹੋਈ ਹੈ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਘਰੇਲੂ ਕਲੇਸ਼ ਦੌਰਾਨ ਮਾਂ ਨੇ ਆਪਣੇ ਬੱਚਿਆਂ ਸਮੇਤ ਜ਼ਹਿਰ ਨਿਗਲ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕਾਂ ਦੀ ਪਛਾਣ ਨਵਨੀਤ ਕੌਰ ਅਤੇ ਬੱਚਿਆਂ ਨਮਨਦੀਪ ਕੌਰ ਅਤੇ ਨਵਰਾਜ ਸਿੰਘ ਵਜੋਂ ਹੋਈ ਹੈ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly