ਪੁਰਾਣੀ ਪੈਨਸ਼ਨ ਲਈ ਡਿਪਟੀ ਸਪੀਕਰ ਰੌੜੀ ਨੂੰ ਸੌਂਪਿਆ ਜਾਵੇਗਾ ਕਾਰਣ ਦੱਸੋ ਨੋਟਿਸ

ਗੜ੍ਹਸ਼ੰਕਰ , (ਸਮਾਜ ਵੀਕਲੀ) ( ਬਲਵੀਰ ਚੌਪੜਾ ) ਪੁਰਾਣੀ ਪੈਨਸ਼ਨ ਪ੍ਰਾਪਤ ਕਰਨ ਲਈ ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ (PPPF) ਪੰਜਾਬ ਵਲੋਂ 1 ਤੋਂ 3 ਅਕਤੂਬਰ ਦੇ ਸੰਗਰੂਰ ਪੱਕੇ ਮੋਰਚੇ ਤੋਂ ਪਹਿਲਾਂ ਸੂਬੇ ਦੇ ਸਾਰੇ ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਨੂੰ ਕਾਰਣ ਨੋਟਿਸ ਦੇਣ ਦੇ ਫੈਸਲੇ ਅਨੁਸਾਰ ਪੁਰਾਣੀ ਪੈਨਸ਼ਨ ਪ੍ਰਾਪਤੀ ਫ਼ਰੰਟ ਅਤੇ ਡੈਮੋਕ੍ਰੈਟਿਕ ਟੀਚਰਜ਼ ਫਰੰਟ ਪੰਜਾਬ ਇਕਾਈ ਗੜਸ਼ੰਕਰ ਵਲੋ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੋੜੀ ਨੂੰ ਕਾਰਣ ਨੋਟਿਸ ਦਿਤਾ ਜਾਵੇਗਾ ਇਸ ਸਬੰਧੀ ਜਾਣਕਾਰੀ ਦਿੰਦਿਆਂ ਹੋਇਆਂ ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਦੇ ਆਗੂਆਂ ਕਰਨੈਲ ਸਿੰਘ,ਅਜੇ ਕੁਮਾਰ, ਬਲਕਾਰ ਸਿੰਘ ਮਨਜੀਤ ਸਿੰਘ, ਸੰਦੀਪ ਸਿੰਘ ਅਤੇ ਡੈਮੋਕਰੇਟਿਕ ਟੀਚਰਜ ਫਰੰਟ ਪੰਜਾਬ ਦੇ ਸੂਬਾ ਆਗੂਆ ਸੁਖਦੇਵ ਡਾਨਸੀਵਾਲ ਅਤੇ ਮੁਕੇਸ਼ ਕੁਮਾਰ ਨੇ ਦੱਸਿਆ ਕਿ ਪੰਜਾਬ ਦੀ ਆਪ ਸਰਕਾਰ ਵੱਲੋਂ ਨਵੰਬਰ 2022 ਵਿੱਚ ਪੁਰਾਣੀ ਪੈਨਸ਼ਨ ਲਾਗੂ ਕਰਨ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਅਤੇ 2023 ਵਿੱਚ ਇਸ ਦੀ ਗਾਈਡਲਾਈਨਜ ਬਾਰੇ ਕਮੇਟੀ ਵੀ ਬਿਠਾ ਦਿੱਤੀ ਗਈ ਪਰ ਅਜੇ ਤੱਕ ਪੰਜਾਬ ਦੇ ਵਿੱਚ ਪੁਰਾਣੀ ਪੈਨਸ਼ਨ ਲਾਗੂ ਨਹੀਂ ਕੀਤੀ ਗਈ ਜਿਸ ਕਾਰਨ ਪੰਜਾਬ ਦੇ ਮੁਲਾਜ਼ਮਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ ਉਹਨਾਂ ਦੱਸਿਆ ਕਿ ਪੁਰਾਣੀ ਪੈਨਸ਼ਨ ਪ੍ਰਾਪਤੀ ਲਈ ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਵੱਲੋਂ ਇਕ ਅਕਤੂਬਰ ਤੋਂ ਤਿੰਨ ਅਕਤੂਬਰ ਤੱਕ ਮੁੱਖ ਮੰਤਰੀ ਦੇ ਸ਼ਹਿਰ ਸੰਗਰੂਰ ਵਿਖੇ ਪੱਕਾ ਦਿਨ ਰਾਤ ਦਾ ਮੋਰਚਾ ਲਗਾਇਆ ਜਾ ਰਿਹਾ ਹੈ ਜਿਸ ਵਿੱਚ ਪੰਜਾਬ ਭਰ ਤੋਂ ਐਨਪੀਐਸ ਨਾਲ ਸੰਬੰਧਿਤ ਮੁਲਾਜ਼ਮ ਵੱਡੀ ਗਿਣਤੀ ਵਿੱਚ ਸ਼ਾਮਿਲ ਹੋਣਗੇ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly 
Previous articleਕਿਰਤੀ ਕਿਸਾਨ ਯੂਨੀਅਨ ਵੱਲੋਂ ਕਿਸਾਨਾਂ ਦੀਆਂ ਮੰਗਾਂ ਲਈ ਐਸ ਡੀ ਐਮ ਗੜ੍ਹਸ਼ੰਕਰ ਰਾਹੀਂ ਮੁੱਖ ਮੰਤਰੀ ਨੂੰ ਮੰਗ ਪੱਤਰ ਭੇਜਿਆ
Next articleਮਨੁੱਖਾ ਜੀਵਨ ’ਚ ਹੀ ਪਰਮਾਤਮਾ ਦੀ ਜਾਣਕਾਰੀ ਸੰਭਵ : ਮਹਾਤਮਾ ਸੁਰਿੰਦਰ ਸੋਖੀ