ਹੁਣ ਕੰਗਨਾ ਰਣੌਤ ਨੂੰ ਫਿਲਮ ਐਮਰਜੈਂਸੀ ਨੂੰ ਰਿਲੀਜ਼ ਕਰਨ ਲਈ ਇਹ ਸ਼ਰਤ ਪੂਰੀ ਕਰਨੀ ਪਵੇਗੀ।

ਨਵੀਂ ਦਿੱਲੀ— ਹਿਮਾਚਲ ਦੇ ਮੰਡੀ ਤੋਂ ਬੀਜੇਪੀ ਸੰਸਦ ਅਤੇ ਅਦਾਕਾਰਾ ਕੰਗਨਾ ਰਣੌਤ ਦੀ ਫਿਲਮ ਐਮਰਜੈਂਸੀ ਦੇ ਰਿਲੀਜ਼ ਹੋਣ ਦਾ ਰਸਤਾ ਸਾਫ ਹੋ ਗਿਆ ਹੈ। ਸੈਂਟਰਲ ਬੋਰਡ ਆਫ ਫਿਲਮ ਸਰਟੀਫਿਕੇਸ਼ਨ (ਸੀਬੀਐਫਸੀ) ਨੇ ਵੀਰਵਾਰ ਨੂੰ ਬੰਬੇ ਹਾਈ ਕੋਰਟ ਨੂੰ ਸੂਚਿਤ ਕੀਤਾ ਕਿ ਉਹ ਫਿਲਮ ‘ਐਮਰਜੈਂਸੀ’ ਨੂੰ ਸਰਟੀਫਿਕੇਟ ਜਾਰੀ ਕਰਨ ਲਈ ਤਿਆਰ ਹੈ ਪਰ ਫਿਲਮ ਦੇ ਕੁਝ ਹਿੱਸੇ ਕੱਟਣੇ ਪੈਣਗੇ। ਜਿਸ ਕਾਰਨ ਹੁਣ ਇਸ ਫਿਲਮ ਸਬੰਧੀ ਸੁਣਵਾਈ 30 ਸਤੰਬਰ ਨੂੰ ਹੋਵੇਗੀ।ਬੀਤੀ ਸੁਣਵਾਈ ਦੌਰਾਨ ਹਾਈਕੋਰਟ ਨੇ ਸੈਂਸਰ ਬੋਰਡ ਨੂੰ ਫਿਲਮ ਦੇ ਸਰਟੀਫਿਕੇਟ ਜਾਰੀ ਕਰਨ ‘ਤੇ ਫੈਸਲਾ ਨਾ ਲੈਣ ‘ਤੇ ਫਟਕਾਰ ਲਗਾਈ ਸੀ। ਵੀਰਵਾਰ ਨੂੰ ਸੁਣਵਾਈ ਦੌਰਾਨ ਸੈਂਸਰ ਬੋਰਡ ਦੇ ਵਕੀਲ ਨੇ ਅਦਾਲਤ ਨੂੰ ਦੱਸਿਆ ਕਿ ਬੋਰਡ ਦੀ ਰਿਵੀਜ਼ਨ ਕਮੇਟੀ ਨੇ ਫਿਲਮ ਨੂੰ ਰਿਲੀਜ਼ ਕਰਨ ਤੋਂ ਪਹਿਲਾਂ ਇਸ ਦੇ ਕੁਝ ਹਿੱਸਿਆਂ ਨੂੰ ਕੱਟਣ ਦਾ ਸੁਝਾਅ ਦਿੱਤਾ ਹੈ।
ਬੀਜੇਪੀ ਸੰਸਦ ਕੰਗਨਾ ਰਣੌਤ ਦੀ ਇਹ ਫਿਲਮ 1975 ਵਿੱਚ ਦੇਸ਼ ਵਿੱਚ ਲਗਾਈ ਗਈ ਐਮਰਜੈਂਸੀ ਉੱਤੇ ਆਧਾਰਿਤ ਹੈ। ਫਿਲਮ ‘ਚ ਕੰਗਨਾ ਰਣੌਤ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦਾ ਕਿਰਦਾਰ ਨਿਭਾਅ ਰਹੀ ਹੈ। ਪਹਿਲਾਂ ਇਹ ਫਿਲਮ 6 ਸਤੰਬਰ ਨੂੰ ਰਿਲੀਜ਼ ਹੋਣੀ ਸੀ ਪਰ ਸਰਟੀਫਿਕੇਟ ਨਾ ਮਿਲਣ ਕਾਰਨ ਫਿਲਮ ਦੀ ਰਿਲੀਜ਼ ਡੇਟ ਟਾਲਣੀ ਪਈ। ਜਿਸ ਤੋਂ ਬਾਅਦ ਇਸ ਫਿਲਮ ‘ਚ ਕਟੌਤੀ ਕੀਤੀ ਜਾਵੇਗੀ ਅਤੇ ਫਿਰ ਫਿਲਮ ਰਿਲੀਜ਼ ਹੋ ਸਕਦੀ ਹੈ।

 

 ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਡਾਕਟਰਾਂ ਨੇ ਆਪ੍ਰੇਸ਼ਨ ਤੋਂ ਬਾਅਦ ਮਰੀਜ਼ ਦੇ ਪੇਟ ‘ਚ ਛੱਡੇ ਕੱਪੜੇ
Next articleਸ਼ੇਅਰ ਬਾਜ਼ਾਰ ਨੇ ਤੋੜੇ ਸਾਰੇ ਰਿਕਾਰਡ, ਇਨ੍ਹਾਂ ਸ਼ੇਅਰਾਂ ਨੇ ਲੋਕਾਂ ਦੀਆਂ ਜੇਬਾਂ ਭਰੀਆਂ ਪੈਸਿਆਂ ਨਾਲ