ਬਾਬਾ ਫ਼ਰੀਦ ਕਾਲਜ ਵਿਖੇ ਵਿਸ਼ਵ ਫਾਰਮਾਸਿਸਟ ਦਿਵਸ ਮਨਾਇਆ ਗਿਆ

ਲੁਧਿਆਣਾ (ਸਮਾਜ ਵੀਕਲੀ) (ਕਰਨੈਲ ਸਿੰਘ ਐੱਮ.ਏ.) ਬਾਬਾ ਫ਼ਰੀਦ ਕਾਲਜ ਆਫ਼ ਫਾਰਮੇਸੀ ਮੁੱਲਾਪੁਰ ਵੱਲੋਂ ਵਿਸ਼ਵ ਫਾਰਮਾਸਿਸਟ ਦਿਵਸ ਮਨਾਇਆ ਗਿਆ। ਪ੍ਰੋਗਰਾਮ ਦਾ ਉਦਘਾਟਨ ਸੰਸਥਾ ਦੇ ਡਾਇਰੈਕਟਰ ਡਾ: ਅਰੁਣ ਕੁਮਾਰ, ਵਾਈਸ ਪਿ੍ੰਸੀਪਲ ਡਾ: ਮੋਨਿਕਾ ਕੋਡਾ ਅਤੇ ਸਮੂਹ ਅਧਿਆਪਕਾਂ ਨੇ ਸਾਂਝੇ ਤੌਰ ‘ਤੇ ਸਰਸਵਤੀ ਵੰਦਨਾ ਨਾਲ ਕੀਤਾ | ਡਾ: ਕੋਡਾ ਨੇ ਸਿਹਤ ਸੰਭਾਲ ਪ੍ਰਣਾਲੀ ਵਿੱਚ ਫਾਰਮਾਸਿਸਟਾਂ ਦੀ ਮਹੱਤਤਾ ਬਾਰੇ ਦੱਸਿਆ। ਉਨ੍ਹਾਂ ਫਾਰਮੇਸੀ ਕਾਉਂਸਿਲ ਆਫ਼ ਇੰਡੀਆ ਵੱਲੋਂ ਫਾਰਮੇਸੀ ਕਿੱਤੇ ਨੂੰ ਉੱਚਾ ਚੁੱਕਣ ਲਈ ਲਏ ਗਏ ਵੱਖ-ਵੱਖ ਅਗਾਂਹਵਧੂ ਫੈਸਲਿਆਂ ਬਾਰੇ ਦੱਸਿਆ। ਇਸ ਵਿਸ਼ੇਸ਼ ਮੌਕੇ ‘ਤੇ ਵਿਦਿਆਰਥਣਾਂ ਨੇ ਵੱਖ-ਵੱਖ ਮੁਕਾਬਲਿਆਂ ਜਿਵੇਂ ਪੋਸਟਰ ਮੇਕਿੰਗ, ਰੰਗੋਲੀ ਮੇਕਿੰਗ, ਭਾਸ਼ਣ ਮੁਕਾਬਲੇ ਆਦਿ ਵਿੱਚ ਬੜੇ ਉਤਸ਼ਾਹ ਨਾਲ ਭਾਗ ਲਿਆ। ਇਨ੍ਹਾਂ ਸਾਰੇ ਮੁਕਾਬਲਿਆਂ ਦਾ ਸਾਂਝਾ ਵਿਸ਼ਾ “ਸਿਹਤ ਸੰਭਾਲ ਪ੍ਰਣਾਲੀ ਵਿੱਚ ਫਾਰਮਾਸਿਸਟ ਦੀ ਭੂਮਿਕਾ” ਸੀ। ਬੀ ਫਾਰਮੇਸੀ ਪਹਿਲੇ ਸਮੈਸਟਰ ਦੇ ਵਿਦਿਆਰਥੀਆਂ ਨੇ ਰੰਗੋਲੀ ਮੇਕਿੰਗ ਮੁਕਾਬਲੇ ਵਿੱਚ ਪਹਿਲਾ ਇਨਾਮ ਜਿੱਤਿਆ। ਪ੍ਰੋਗਰਾਮ ਦਾ ਸੰਚਾਲਨ ਡਾ: ਮੋਨਿਕਾ ਨੇ ਕੀਤਾ, ਜਿਨ੍ਹਾਂ ਨੇ ਵਿਦਿਆਰਥੀਆਂ ਨੂੰ ਭਵਿੱਖ ਦੇ ਫਾਰਮਾਸਿਸਟ ਵਜੋਂ ਸਮਾਜ ਵਿੱਚ ਉਨ੍ਹਾਂ ਦੀ ਭੂਮਿਕਾ ਬਾਰੇ ਚਾਨਣਾ ਪਾਇਆ ਅਤੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly 
Previous articleਜ਼ਿਲ੍ਹਾ ਪੱਧਰੀ ਕਲਾ ਉਤਸਵ 2024 ਯਾਦਗਾਰੀ ਹੋ ਨਿੱਬੜਿਆ, 6 ਵੰਨਗੀਆਂ ਵਿੱਚ 500 ਵਿਦਿਆਰਥੀਆਂ ਨੇ ਕੀਤੀ ਸ਼ਮੂਲੀਅਤ
Next articleਹੰਕਾਰ ਦੀ ਕੁੱਖ