ਸੂਬਾ ਪੱਧਰੀ ਮੁਕਾਬਲਿਆਂ ਵਿਚ ਰੇਲਵੇ ਮੰਡੀ ਸਕੂਲ ਦੀ ਸ਼ਾਨਦਾਰ ਜਿੱਤ

ਹੁਸ਼ਿਆਰਪੁਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਭਾਰਤੀ ਰੈਡਕਰਾਸ ਸੁਸਾਇਟੀ ਦੀ ਪੰਜਾਬ ਰਾਜ ਸ਼ਾਖਾ ਚੰਡੀਗੜ੍ਹ ਵੱਲੋਂ ਭਾਈ ਘਨਈਆ ਜੀ ਦੀ ਯਾਦ ਵਿਚ 19,20,21 ਸਤੰਬਰ ਨੂੰ ਸ਼੍ਰੀ ਗੁਰੂ ਤੇਗ ਬਹਾਦੁਰ ਖਾਲਸਾ ਕਾਲਜ ਅਨੰਦਪੁਰ ਸਾਹਿਬ ਵਿਖੇ ਸਟੇਟ ਲੈਵਲ ਮੁਕਾਬਲੇ ਕਰਵਾਏ ਗਏ । ਇਨ੍ਹਾਂ ਮੁਕਾਬਲਿਆਂ ਵਿਚ ਸਰਕਾਰੀ ਕੰਨਿਆ ਸੈਕੰਡਰੀ ਸਮਾਰਟ ਸਕੂਲ ਰੇਲਵੇ ਮੰਡੀ ਸਕੂਲ ਦੇ ਪ੍ਰਿੰਸੀਪਲ ਸ਼੍ਰੀ ਰਾਜਨ ਅਰੋੜਾ ਜੀ ਦੀ ਯੋਗ ਅਗਵਾਈ ਵਿੱਚ ਸਕੂਲ ਦੀਆਂ 17 ਵਿਦਿਆਰਥਣਾਂ ਅਤੇ 4 ਅਧਿਆਪਕਾਂ ਨੇ ਭਾਗ ਲਿਆ। ਇਨ੍ਹਾਂ ਮੁਕਾਬਲਿਆਂ ਵਿੱਚ ਪੰਜਾਬ ਭਰ ਤੋਂ ਵੱਖ-ਵੱਖ ਜ਼ਿਲ੍ਹਿਆਂ ਦੇ ਪ੍ਰਾਈਵੇਟ ਅਤੇ ਸਰਕਾਰੀ ਸਕੂਲਾਂ ਅਤੇ ਕਾਲਜਾਂ ਦੀਆਂ ਟੀਮਾਂ ਨੇ ਭਾਗ ਲਿਆ। ਰੇਲਵੇ ਮੰਡੀ ਸਕੂਲ ਦੀਆਂ ਵਿਦਿਆਰਥਣਾਂ ਨੇ ਇਨ੍ਹਾਂ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸਾਰੇ ਮੁਕਾਬਲਿਆਂ ਵਿੱਚ ਪੁਜੀਸ਼ਨਾਂ ਹਾਸਲ ਕਰਕੇ ਹੁਸ਼ਿਆਰਪੁਰ ਜਿਲ੍ਹੇ ਦੇ ਨਾਲ ਨਾਲ ਸਕੂਲ ਦਾ ਨਾਮ ਰੌਸ਼ਨ ਕੀਤਾ। ਲੋਕ ਗੀਤ ਮੁਕਾਬਲੇ ਵਿੱਚ ਹਰਕੰਵਲ ਹੀਰ ਨੇ ਪਹਿਲਾ ਸਥਾਨ, ਕਵਿਤਾ ਉਚਾਰਣ ਵਿੱਚ ਮਨਪ੍ਰੀਤ ਕੌਰ ਨੇ ਪਹਿਲਾ ਸਥਾਨ, ਕੁਇਜ਼ ਮੁਕਾਬਲੇ ਵਿੱਚ ਪਿੰਕੀ ਪਾਲ ਨੇ ਪਹਿਲਾ ਸਥਾਨ , ਗਰੁੱਪ ਸੋਂਗ ਵਿੱਚ , ਹਰਕੰਵਲ ਹੀਰ, ਰਾਜਵੀਰ ਕੌਰ, ਉਮੀਦ ,ਮੰਨਤ ,ਦਲਜੀਤ ਕੌਰ, ਨੈਨਸੀ ,ਸਿਮਰਨ ਅਤੇ ਕਿਰਨਦੀਪ ਕੌਰ ਨੇ ਤੀਜਾ ਸਥਾਨ, ਫਸਟ ਏਡ ਡੈਮੋ ਵਿੱਚ ਮੰਨਤ, ਅਨਾਨਯਾ, ਸਿਮਰਨ, ਹੀਨਾ, ਪ੍ਰਭਜੋਤ ਨੇ ਤੀਜਾ ਸਥਾਨ ਹਾਸਿਲ ਕੀਤਾ। ਮੁਕਾਬਲਿਆਂ ਦੇ ਅੰਤ ਵਿੱਚ ਸਮਾਰੋਹ ਦੇ ਮੁੱਖ ਮਹਿਮਾਨ ਸ. ਸ਼ਿਵ ਦੁਲਾਰ ਸਿੰਘ ਢਿੱਲੋਂ ਜੀ ਆਈ ਏ ਐਸ ਸਕੱਤਰ, ਪੰਜਾਬ ਰੈੱਡ ਕ੍ਰਾਸ ਨੇ ਸਾਰੇ ਜੇਤੂ ਬੱਚਿਆਂ ਨੂੰ ਅਤੇ ਅਧਿਆਪਕਾਂ ਨੂੰ ਸਨਮਾਨਿਤ ਕੀਤਾ। ਸਕੂਲ ਪੁੱਜਣ ਤੇ ਸਕੂਲ ਦੇ ਪ੍ਰਿੰਸੀਪਲ ਰਾਜਨ ਅਰੋੜਾ ਜੀ ਨੇ ਸਵੇਰ ਦੀ ਸਭਾ ਵਿੱਚ ਸਾਰੇ ਜੇਤੂ ਬੱਚਿਆਂ ਡੀ ਹੌਂਸਲਾ ਅਫ਼ਜਾਈ ਕੀਤੀ ਅਤੇ ਸਕੂਲ ਵੱਲੋਂ ਸਨਮਾਨਿਤ ਕੀਤਾ। ਉਹਨਾਂ ਨੇ ਬੱਚਿਆਂ ਨੂੰ ਹੋਰ ਵੱਧ ਚੜ ਕੇ ਇਹਨਾ ਮੁਕਾਬਲਿਆਂ ਵਿੱਚ ਭਾਗ ਲੈਣ ਲਈ ਬੱਚਿਆਂ ਨੂੰ ਉਤਸ਼ਾਹਿਤ ਕੀਤਾ। ਉਹਨਾਂ ਨੇ ਰੈਡਕਰਾਸ ਟੀਮ ਇੰਚਾਰਜ ਮੀਨਾ ਸ਼ਰਮਾ, ਰਵਿੰਦਰ ਕੁਮਾਰ, ਸੁਮਨ ਲਤਾ, ਜਸਪਾਲ ਸਿੰਘ ਨੂੰ ਇਸ ਜਿੱਤ ਲਈ ਵਧਾਈ ਦਿੱਤੀ। ਇਸ ਮੌਕੇ ਤੇ ਸਮਾਰੋਹ ਵਿਚ ਮੈਡਮ ਪੁਨੀਤ, ਰਵਿੰਦਰ ਕੌਰ, ਸਤਪਾਲ, ਪ੍ਰਵੀਨ, ਸੁਨੀਤਾ ਚੌਧਰੀ, ਸੰਜੀਵ ਅਰੋੜਾ, ਸਤਵਿੰਦਰ ਸਿੰਘ, ਤਰਨਪ੍ਰੀਤ ਕੌਰ, ਪਲਵਿੰਦਰ ਕੌਰ, ਮਿਸ ਮਨਦੀਪ ਕੌਰ ਅਤੇ ਰੇਲਵੇ ਮੰਡੀ ਸਕੂਲ ਦੇ ਸਮੂਹ ਸਟਾਫ਼ ਮੈਂਬਰ ਹਾਜਰ ਸਨ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly 

Previous articleਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਓਲਡ ਏਜ ਹੋਮ ਰਾਮ ਕਾਲੋਨੀ ਕੈਂਪ ਦਾ ਅਚਨਚੇਤ ਦੌਰਾ
Next articleਇਨਕਲਾਬ ਮੇਲੇ ਦੀਆਂ ਸਿੱਖ ਨੈਸ਼ਨਲ ਕਾਲਜ ਬੰਗਾ ਵਿਖੇ ਪ੍ਰਤੀਯੋਗਤਾਵਾਂ ਆਯੋਜਿਤ