ਡਿਪਟੀ ਕਮਿਸ਼ਨਰ ਵੱਲੋਂ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਤੇ ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜੇਸ਼ਨ ਸਬੰਧੀ ਸਿਆਸੀ ਪਾਰਟੀਆਂ ਨਾਲ ਮੀਟਿੰਗ

ਨਵਾਂਸ਼ਹਿਰ (ਸਮਾਜ ਵੀਕਲੀ)  (ਸਤਨਾਮ ਸਿੰਘ ਸਹੂੰਗੜਾ) ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਮਿਤੀ 30 ਸਤੰਬਰ ਤੱਕ ਪੋਲਿੰਗ ਸਟੇਸ਼ਨਾਂ ਦੀ ਹੋਣ ਵਾਲੀ ਰੈਸ਼ਨੇਲਾਈਜੇਸ਼ਨ ਸਬੰਧੀ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਦੱਸਿਆ ਕਿ ਭਾਰਤ ਦੇ ਚੋਣ ਕਮਿਸ਼ਨ ਵੱਲੋਂ ਇਕ ਪੋਲਿੰਗ ਸਟੇਸ਼ਨ ‘ਤੇ 1500 ਵੋਟਾਂ ਹੋਣੀਆਂ ਨਿਸ਼ਚਿਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਕਿਸੇ ਵੀ ਚੋਣ ਹਲਕੇ ਵਿਚ 1500 ਤੋਂ ਵੱਧ ਵੋਟਰਾਂ ਵਾਲਾ ਕੋਈ ਵੀ ਪੋਲਿੰਗ ਸਟੇਸ਼ਨ ਨਹੀਂ ਹੈ। ਇਸ ਲਈ ਕਿਸੇ ਵੀ ਹਲਕੇ ਵਿਚ ਕੋਈ ਵੀ ਨਵਾਂ ਪੋਲਿੰਗ ਸਟੇਸ਼ਨ ਨਹੀਂ ਬਣਾਇਆ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ 01-01-2025 ਦੀ ਯੋਗਤਾ ਦੇ ਆਧਾਰ ‘ਤੇ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਦਾ ਕੰਮ ਸ਼ੁਰੂ ਹੋ ਚੁੱਕਿਆ ਹੈ। ਇਸ ਦੌਰਾਨ ਬੀ.ਐਲ.ਓਜ਼ 1 ਜਨਵਰੀ, 2025 ਨੂੰ 18 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਹੋਣ ਵਾਲੇ ਵੋਟਰਾਂ ਦੀਆਂ ਨਵੀਂਆਂ ਵੋਟਾਂ ਬਣਾਉਣ ਲਈ ਫਾਰਮ ਨੰਬਰ 6 ਪ੍ਰਾਪਤ ਕਰਨਗੇ।
ਉਨ੍ਹਾਂ ਦੱਸਿਆ ਕਿ ਨਵੀਂ ਵੋਟ ਬਣਵਾਉਣ ਲਈ ਫਾਰਮ ਨੰ; 6, ਵੋਟ ਕਟਵਾਉਣ ਲਈ ਫਾਰਮ ਨੰਬਰ 7, ਕਿਸੇ ਵੀ ਪ੍ਰਕਾਰ ਦੀ ਦਰੁਸਤਗੀ, ਪਤਾ ਬਦਲਣ, ਡੁਪਲੀਕੇਟ ਸ਼ਨਾਖਤੀ ਕਾਰਡ ਬਨਵਾਉਣ, ਪੀ. ਡਬਲਯੂ.ਡੀ ਮਾਰਕਿੰਗ ਲਈ ਫਾਰਮ ਨੰਬਰ 8 ਭਰਿਆ ਜਾਵੇਗਾ। ਇਸ ਤੋਂ ਇਲਾਵਾ ਐਨ.ਆਰ.ਆਈ. ਨਾਗਰਿਕ ਆਪਣੀ ਵੋਟ ਬਣਵਾਉਣ ਲਈ ਫਾਰਮ ਨੰਬਰ 6-ਏ ਵੀ ਭਰ ਕੇ ਦੇ ਸਕਦੇ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਸਬੰਧੀ 9 ਨਵੰਬਰ, 10 ਨਵੰਬਰ, 23 ਨਵੰਬਰ ਤੇ 24 ਨਵੰਬਰ ਨੂੰ ਵਿਸ਼ੇਸ਼ ਕੈਂਪ ਵੀ ਲਗਾਏ ਜਾਣਗੇ। ਉਨ੍ਹਾਂ ਦੱਸਿਆ ਕਿ 29 ਅਕਤੂਬਰ, 2024 ਨੂੰ ਵੋਟਰ ਸੂਚੀਆਂ ਦੇ ਡਰਾਫਟ ਦੀ ਪ੍ਰਕਾਸ਼ਨਾ ਹੋਵੇਗੀ ਅਤੇ 29 ਅਕਤੂਬਰ ਤੋਂ 28 ਨਵੰਬਰ ਤੱਕ ਦਾਅਵੇ ਤੇ ਇਤਰਾਜ਼ ਦਾਖ਼ਲ ਕਰਵਾਏ ਜਾ ਸਕਦੇ ਹਨ। ਉਨ੍ਹਾਂ ਹੋਰ ਦੱਸਿਆ ਕਿ 6 ਜਨਵਰੀ, 2025 ਨੂੰ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਕਰਵਾਈ ਜਾਵੇਗੀ। ਇਸ ਮੌਕੇ ਜਿਲਾ ਚੋਣ ਦਫ਼ਤਰ ਦੇ ਅਧਿਕਾਰੀ ਅਤੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ  ਹਾਜ਼ਰ ਸਨ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly 

Previous articleਪੰਚਾਇਤੀ ਚੋਣਾਂ ਸਬੰਧੀ ਨਾਮਜ਼ਦਗੀਆਂ ਦਾਖਲ ਕਰਨ ਪ੍ਰਕਿਰਿਆ 27 ਤੋਂ ਹੋਵੇਗੀ ਸ਼ੁਰੂ – ਅਵਨੀਤ ਕੌਰ
Next articleਕੈਂਸਰ ਗੈਸ ਫੈਕਟਰੀਆਂ ਵਿਰੋਧੀ ਸੰਘਰਸ਼ ਲੋਕ ਤਾਕਤ ਨੇ ਪੁਲਸੀਆ ਦਹਿਸ਼ਤ ਦਾ ਮੁੰਹ ਮੋੜਿਆ